ਚੰਡੀਗੜ੍ਹ/ਲੁਧਿਆਣਾ (ਅਸ਼ਵਨੀ) : ਅਨਾਜ ਦੀ ਢੋਆ-ਢੁਆਈ ਨਾਲ ਸਬੰਧਿਤ ਟੈਂਡਰ ਆਪਣੇ ਚਹੇਤੇ ਠੇਕੇਦਾਰ ਨੂੰ ਦੇਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਸਰਕਾਰ ਨੇ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। 16 ਅਗਸਤ, 2022 ਨੂੰ ਵਿਜੀਲੈਂਸ ਬਿਊਰੋ ਲੁਧਿਆਣਾ ਵੱਲੋਂ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਸੇ ਮਾਮਲੇ 'ਚ ਗ੍ਰਿਫ਼ਤਾਰੀ ਤੋਂ ਤਕਰੀਬਨ ਤਿੰਨ ਮਹੀਨੇ ਬਾਅਦ ਪੰਜਾਬ ਸਰਕਾਰ ਨੇ ਸਾਬਕਾ ਮੰਤਰੀ ਆਸ਼ੂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 19 ਤਹਿਤ ਵਿਜੀਲੈਂਸ ਬਿਊਰੋ ਦੀ ਅਰਜ਼ੀ ਨੂੰ ਮਨਜੂਰੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ : ਲੁਧਿਆਣਾ ’ਚ ਬਣੇ ਅਸਲਾ ਲਾਇਸੈਂਸਾਂ ਦੀ ਜੰਗੀ ਪੱਧਰ ’ਤੇ ਜਾਂਚ ਸ਼ੁਰੂ, ਮਰ ਚੁੱਕੇ ਲੋਕਾਂ ਦੇ ਲਾਇਸੈਂਸ ਕੀਤੇ ਜਾਣਗੇ ਰੱਦ
ਧਿਆਨ ਰਹੇ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ 22 ਅਗਸਤ ਨੂੰ ਸਾਬਕਾ ਮੰਤਰੀ ਭਾਰਤ ਭੂਸਣ ਆਸ਼ੂ ਨੂੰ ਅਨਾਜ ਦੀ ਢੋਆ-ਢੁਆਈ ਨਾਲ ਸਬੰਧਿਤ ਟੈਂਡਰ ਘਪਲੇ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਸੀ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਦਾਖ਼ਲ ਹੋਇਆ ਹਜ਼ਾਰਾਂ ਕਿਸਾਨਾਂ ਦਾ ਹਜੂਮ, ਪੰਜਾਬ ਪੁਲਸ ਨੇ ਵੀ ਨਹੀਂ ਰੋਕਿਆ (ਤਸਵੀਰਾਂ)
ਵਿਜੀਲੈਂਸ ਵੱਲੋਂ ਆਸ਼ੂ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਇਸੇ ਮਾਮਲੇ 'ਚ ਠੇਕੇਦਾਰ ਤੇਲੂ ਰਾਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਕੋਲੋਂ ਪੁੱਛਗਿੱਛ ਦੌਰਾਨ ਮਿਲੇ ਤੱਥਾਂ ਅਤੇ ਸਬੂਤਾਂ ਦੇ ਆਧਾਰ ’ਤੇ ਹੀ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
CM ਮਾਨ ਨੇ ਇਨ੍ਹਾਂ ਮੈਡੀਕਲ ਕਾਲਜਾਂ ਵਾਲੀਆਂ ਥਾਵਾਂ ਦਾ ਨਿਰੀਖਣ ਕਰਦਿਆਂ ਦਿੱਤਾ ਇਹ ਬਿਆਨ
NEXT STORY