ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਨੂੰ ਬਦਲਾਖੋਰੀ ਦੀ ਰਾਜਨੀਤੀ ਦੱਸਿਆ ਹੈ। ਵੜਿੰਗ ਨੇ ਕਿਹਾ ਹੈ ਕਿ ਈ. ਡੀ. ਵੱਲੋਂ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰੀ ਕੀਤੇ ਜਾਣ ਦੀ ਉਹ ਸਖ਼ਤ ਨਿਖੇਧੀ ਕਰਦੇ ਹਨ ਅਸੀ ਇਸ ਘੜੀ ਵਿਚ ਉਨ੍ਹਾ ਦੇ ਨਾਲ ਖੜ੍ਹੇ ਹਾਂ। ਇਹ ਬਦਲਾਖੋਰੀ ਦੀ ਰਾਜਨੀਤੀ ਸਾਨੂੰ ਸੱਚ ਅਤੇ ਨਿਆਂ ਲਈ ਲੜਨ ਤੋਂ ਨਹੀਂ ਰੋਕ ਸਕੇਗੀ। ਵੜਿੰਗ ਨੇ ਕਿਹਾ ਕਿ ਇਹ ਸਾਰਾ ਕਾਰਵਾਈ ਬਦਲਾਖੋਰੀ ਦੀ ਸਿਆਸਤ ਦੇ ਤਹਿਤ ਹੀ ਕੀਤੀ ਜਾ ਰਹੀ ਹੈ। ਸਮੁੱਚੀ ਕਾਂਗਰਸ ਇਕ ਹੈ ਅਤੇ ਆਸ਼ੂ ਦੇ ਨਾਲ ਖੜ੍ਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬੀਬੀਆਂ ਦੇ ਬੱਸਾਂ 'ਚ ਫਰੀ ਸਫਰ ਨੂੰ ਲੈ ਕੇ ਅਹਿਮ ਖ਼ਬਰ, ਸਾਹਮਣੇ ਆਈ ਵੱਡੀ ਅਪਡੇਟ
ਦੱਸਣਯੋਗ ਹੈ ਕਿ ਲੁਧਿਆਣਾ ਤੋਂ ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਐੱਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ) ਨੇ ਜਲੰਧਰ ਦਫ਼ਤਰ ਵਿਚ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਸੀ। ਭਾਰਤ ਭੂਸ਼ਣ ਆਸ਼ੂ ਵੀਰਵਾਰ ਨੂੰ ਸਵੇਰੇ ਈ. ਡੀ. ਦਫ਼ਤਰ ਪਹੁੰਚੇ, ਜਿੱਥੇ ਲਗਾਤਾਰ ਪੁੱਛਗਿੱਛ ਮਗਰੋਂ ਦੇਰ ਸ਼ਾਮ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਸੂਤਰਾਂ ਮੁਤਾਬਕ ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਸਾਬਕਾ ਮੰਤਰੀ ਆਸ਼ੂ ਜਦੋਂ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸਨ ਤਾਂ ਉਨ੍ਹਾਂ ’ਤੇ ਕਰੋੜਾਂ ਰੁਪਏ ਦੇ ਟੈਂਡਰਾਂ ’ਚ ਘਪਲੇ ਦੇ ਦੋਸ਼ ਲੱਗੇ ਸਨ। ਪੰਜਾਬ ਦੀਆਂ ਮੰਡੀਆਂ ਵਿਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿਚ ਵੱਡੇ ਪੱਧਰ ’ਤੇ ਬੇਨਿਯਮੀਆਂ ਸਾਹਮਣੇ ਆਈਆਂ ਸਨ। ਇਸ ਤੋਂ ਬਾਅਦ ਤਲਾਸ਼ੀ ਦੌਰਾਨ ਈਡੀ ਨੂੰ ਕਰੀਬ ਡੇਢ ਕਰੋੜ ਰੁਪਏ ਦੀ ਜਾਇਦਾਦ ਦੇ ਦਸਤਾਵੇਜ਼ ਮਿਲੇ ਸਨ। ਇਸ ਦੌਰਾਨ ਕਰੀਬ 30 ਲੱਖ ਰੁਪਏ ਵੀ ਜ਼ਬਤ ਕੀਤੇ ਗਏ। ਇਹ ਮਾਮਲਾ ਸਭ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਚੁੱਕਿਆ ਸੀ। ਵਿਜੀਲੈਂਸ ਨੇ ਇਸ ਮਾਮਲੇ ਵਿਚ ਅਦਾਲਤ ਵਿੱਚ ਚਲਾਨ ਵੀ ਪੇਸ਼ ਕੀਤਾ ਹੈ। ਇਸ ਤੋਂ ਬਾਅਦ ਈ. ਡੀ ਨੇ ਇਸ ਮਾਮਲੇ ਨਾਲ ਸਬੰਧਤ ਦਸਤਾਵੇਜ਼ ਮੰਗੇ ਸਨ ਅਤੇ ਆਪਣੇ ਪੱਧਰ ’ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ।
ਇਹ ਵੀ ਪੜ੍ਹੋ : ਅਕਾਲੀ ਦਲ ਦੀ ਚਿਤਾਵਨੀ, ਕੋਈ ਭੁਲੇਖੇ 'ਚ ਨਾ ਰਹੇ ਕਿ ਪਾਰਟੀ ਦੇ ਦਫ਼ਤਰ 'ਤੇ ਕਰ ਲਵੇਗਾ ਕਬਜ਼ਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਧੀ ਰਾਤ ਨੂੰ ਪੰਜਾਬ ਪੁਲਸ ਨੇ ਮਸ਼ਹੂਰ ਹੋਟਲ 'ਚ ਮਾਰੀ Raid, ਮੌਕੇ ਤੋਂ ਕਾਬੂ ਕਰ ਲਏ 4 ਲੋਕ
NEXT STORY