ਅੰਮ੍ਰਿਤਸਰ (ਕਮਲ) - ਵਿਜੀਲੈਂਸ ਟੀਮ ਵੱਲੋਂ ਸੈਲੂਨ ਤੋਂ ਭਾਰਤ ਭੂਸ਼ਨ ਆਸ਼ੂ ਨੂੰ ਗ੍ਰਿਫ਼ਤਾਰ ਕਰਨ ਦੇ ਮਾਮਲੇ ਨੂੰ ਲੈ ਕੇ ਕਾਂਗਰਸ ਪਾਰਟੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦੀ ਹੋਈ ਨਜ਼ਰ ਆਈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਜਦੋਂ ਤੋਂ ‘ਆਪ’ ਸਰਕਾਰ ਬਣੀ ਹੈ, ਉਸੇ ਦਿਨ ਤੋਂ ਸਰਕਾਰ ਕਿਸੇ ਨਾ ਕਿਸੇ ਕਾਂਗਰਸੀ ਮੰਤਰੀ ਜਾਂ ਚੇਅਰਮੈਨ ਨੂੰ ਵਿਜੀਲੈਂਸ ਟੀਮ ਦੇ ਸ਼ਿਕੰਜੇ ’ਚ ਲੈਣ ਦਾ ਕੰਮ ਕਰ ਰਹੀ ਹੈ। ਇਸ ਸਬੰਧ ’ਚ ਅੰਮ੍ਰਿਤਸਰ ਜ਼ਿਲ੍ਹੇ ਦੇ ਐੱਮ. ਪੀ. ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਭਾਰਤ ਭੂਸ਼ਨ ਆਸ਼ੂ ਸੈਲੂਨ ’ਤੇ ਕਟਿੰਗ ਕਰਵਾਉਣ ਗਏ ਸਨ।
ਪੜ੍ਹੋ ਇਹ ਵੀ ਖ਼ਬਰ: ਸ਼ਰਮਨਾਕ: ਪਠਾਨਕੋਟ ’ਚ ਗੁੱਜਰ ਨੇ ਮਾਂ ਨਾਲ ਮਿਲ ਘਰਵਾਲੀ ਨੂੰ ਕੁੱਟ-ਕੁੱਟ ਕੀਤਾ ਅੱਧਮਰੀ, ਵੀਡੀਓ ਵਾਇਰਲ
ਇਸ ਦੌਰਾਨ ਵਿਜੀਲੈਂਸ ਦੀ ਟੀਮ ਵੀ ਉਥੇ ਪੁੱਜ ਗਈ, ਜਿਨ੍ਹਾਂ ਨੇ ਭਾਰਤ ਭੂਸ਼ਨ ਆਸ਼ੂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਗੱਲ ਦਾ ਪਤਾ ਲੱਗਣ ’ਤੇ ਜਦੋਂ ਕਾਂਗਰਸ ਦੇ ਮੰਤਰੀ ਆਪ ਥਾਣੇ ’ਚ ਗਏ ਤਾਂ ਉਸ ਸਮੇਂ ਉਨ੍ਹਾਂ ਨੂੰ ਕਿਉਂ ਨਹੀਂ ਫੜਿਆ। ਕਾਂਗਰਸ ਇਸ ਤਰ੍ਹਾਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰੇਗੀ, ਕਿਉਂਕਿ ਬਿਨਾ ਸਬੂਤਾਂ ਦੇ ਇਸ ਤਰ੍ਹਾਂ ਫੜਨਾ ਸੰਵਿਧਾਨ ਦੇ ਦਾਇਰੇ ’ਚ ਨਹੀਂ ਆਉਂਦਾ।
ਇਸੇ ਤਰ੍ਹਾਂ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਅਸ਼ਵਨੀ ਕੁਮਾਰ ਪੱਪੂ ਨੇ ਵੀ ਕਿਹਾ ਕਿ ਕਾਂਗਰਸੀ ਵਰਕਰ ਮਾਨ ਸਰਕਾਰ ਤੋਂ ਡਰਨ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਉਸ ਸਮੇਂ ਜਦੋਂ ਕਾਂਗਰਸੀ ਆਗੂ ਵਿਜੀਲੈਂਸ ਦਫ਼ਤਰ ’ਚ ਗ੍ਰਿਫ਼ਤਾਰੀ ਦੇਣ ਗਏ ਸਨ ਤਾਂ ਉਸ ਸਮੇਂ ਵਿਜੀਲੈਂਸ ਕਿਉਂ ਚੁੱਪ ਰਹੀ। ਮਾਨ ਸਰਕਾਰ ਕਾਂਗਰਸ ਨੂੰ ਡਰਾਉਣ ਦੀ ਕੋਸ਼ਿਸ਼ ਨਾ ਕਰੇ ਅਤੇ ਨਾ ਹੀ ਬਦਲਾਖੋਰੀ ਦੀ ਨੀਤੀ ਅਪਨਾਏ।
ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ਦੇ 4 ਸਾਲਾ ਹਰਨਵ ਨੇ ਤੋੜਿਆ ਵਿਸ਼ਵ ਰਿਕਾਰਡ, ਟੀ. ਵੀ. ਵੇਖਣ ਦੀ ਚੇਟਕ ਦਾ ਇੰਝ ਲਿਆ ਲਾਹਾ
ਡਾਕਟਰ ਤੋਂ ਬਾਅਦ ਜਿਊਲਰ ਤੋਂ ਵ੍ਹਟਸਅੱਪ ’ਤੇ ਮੰਗੀ 5 ਲੱਖ ਦੀ ਫਿਰੌਤੀ, ਨਾ ਦੇਣ ’ਤੇ ਦਿੱਤੀ ਜਾਨੋਂ ਮਾਰਨ ਦੀ ਧਮਕੀ
NEXT STORY