ਲੁਧਿਆਣਾ (ਵੈੱਬ ਡੈਸਕ): ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਸਰਕਾਰ ਨੇ ਆਪਣੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਆਸ਼ੂ ਨੇ ਇਹ ਪ੍ਰਤੀਕਿਰਿਆ ਕਾਂਗਰਸੀ ਆਗੂ ਸੁਖਪਾਲ ਖਹਿਰਾ ਦੇ ਪਿੰਡ ਰਾਮਗੜ੍ਹ ਸਥਿਤ ਜੱਦੀ ਘਰ ਦੇ ਇਕ ਹਿੱਸੇ 'ਤੇ ਪ੍ਰਸ਼ਾਸਨ ਵੱਲੋਂ ਚਲਾਏ ਗਏ ਬੁਲਡੋਜ਼ਰ ਦੀ ਕਾਰਵਾਈ ਤੋਂ ਬਾਅਦ ਦਿੱਤੀ ਹੈ।
ਉਨ੍ਹਾਂ ਦੋਸ਼ ਲਾਇਆ ਕਿ ਇਹ ਕਾਰਵਾਈ ਬਿਨਾਂ ਕਿਸੇ ਕਾਨੂੰਨੀ ਨੋਟਿਸ, ਉਚਿਤ ਪ੍ਰਕਿਰਿਆ ਜਾਂ ਨਜਾਇਜ਼ ਕਬਜ਼ੇ ਦੇ ਸਬੂਤ ਤੋਂ ਬਿਨਾਂ ਕੀਤੀ ਗਈ ਹੈ। ਆਸ਼ੂ ਅਨੁਸਾਰ, ਇਹ ਕਾਰਵਾਈ ਸੁਪਰੀਮ ਕੋਰਟ ਵੱਲੋਂ "ਬੁਲਡੋਜ਼ਰ ਜਸਟਿਸ" ਵਿਰੁੱਧ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਸਪੱਸ਼ਟ ਉਲੰਘਣਾ ਹੈ। ਸਾਬਕਾ ਮੰਤਰੀ ਨੇ ਇਸ ਨੂੰ ਸਿਆਸੀ ਬਦਲਾਖੋਰੀ ਅਤੇ ਸਰਕਾਰੀ ਮਸ਼ੀਨਰੀ ਦੀ ਸਰਾਸਰ ਦੁਰਵਰਤੋਂ ਕਰਾਰ ਦਿੱਤਾ ਹੈ।
ਆਪਣੇ ਬਿਆਨ ਵਿਚ ਉਨ੍ਹਾਂ ਪੰਜਾਬ ਦੀ ਮੌਜੂਦਾ ਸਥਿਤੀ 'ਤੇ ਚਿੰਤਾ ਪ੍ਰਗਟ ਕਰਦਿਆਂ ਸਵਾਲ ਚੁੱਕਿਆ ਕਿ ਕੀ ਸੂਬੇ ਵਿਚ ਕਾਨੂੰਨ ਦੇ ਰਾਜ ਦੀ ਥਾਂ ਹੁਣ ਡਰਾਉਣ-ਧਮਕਾਉਣ ਅਤੇ ਤਾਕਤ ਦੀ ਦੁਰਵਰਤੋਂ ਨੇ ਲੈ ਲਈ ਹੈ?
ਨਾਬਾਲਗ ਕੁੜੀ ਨਾਲ 50 ਸਾਲਾ ਬੰਦੇ ਨੇ ਟੱਪੀਆਂ ਹੱਦਾਂ, ਕੀਤਾ ਜਬਰ-ਜ਼ਿਨਾਹ
NEXT STORY