ਬਰਨਾਲਾ (ਪੁਨੀਤ ਮਾਨ): ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਬਰਨਾਲਾ ਜ਼ਿਲ੍ਹੇ ਵਿਚ ਭਾਰਤ ਮਾਲਾ ਪ੍ਰਾਜੈਕਟ ਦਾ ਕੰਮ ਰੁਕਵਾ ਦਿੱਤਾ ਹੈ। ਉਨ੍ਹਾਂ ਨੇ ਸਰਕਾਰ ਤੇ ਨੈਸ਼ਨਲ ਹਾਈਵੇਅ ਅਥਾਰਟੀ 'ਤੇ ਕਿਸਾਨਾਂ ਨੂੰ ਜ਼ਮੀਨ ਦਾ ਘੱਟ ਮੁਆਵਜ਼ਾ ਦੇਣ ਦਾ ਦੋਸ਼ ਲਗਾਇਆ। ਜਥੇਬੰਦੀ ਨੇ ਜ਼ਿਲ੍ਹੇ ਦੇ ਪਿੰਡ ਸ਼ੈਹਨਾ ਵਿਚ ਚੱਲ ਰਹੇ ਹਾਈਵੇਅ ਦੇ ਕੰਮ ਨੂੰ ਰੁਕਵਾ ਦਿੱਤਾ ਤੇ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਬਾਜ਼ਾਰ ਵਿਚ ਜ਼ਮੀਨ ਦੀ ਕੀਮਤ 2 ਕਰੋੜ ਰੁਪਏ ਪ੍ਰਤੀ ਏਕੜ ਹੈ, ਪਰ ਸਰਕਾਰ ਸਿਰਫ਼ 58 ਲੱਖ ਰੁਪਏ ਦੇ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - Punjab: 'ਗੰਦੇ ਕੰਮਾਂ' ਦਾ ਅੱਡਾ ਬਣੀ ਇਹ ਜਗ੍ਹਾ, ਘੰਟਿਆਂ ਦੇ ਹਿਸਾਬ ਨਾਲ...
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ, ਬਲਵਿੰਦਰ ਸਿੰਘ ਤੇ ਭਗਵੰਤ ਸਿੰਘ ਨੇ ਕਿਹਾ ਕਿ ਭਾਰਤ ਮਾਲਾ ਪ੍ਰਾਜੈਕਟ ਨੂੰ ਸਰਕਾਰ ਵੱਲੋਂ ਵਿਕਾਸ ਦਾ ਨਾਂ ਦਿੱਤਾ ਜਾ ਰਿਹਾ ਹੈ, ਪਰ ਅਸਲ ਵਿਚ ਇਨ੍ਹਾਂ ਪ੍ਰਾਜੈਕਟਾਂ ਨਾਲ ਆਮ ਲੋਕਾਂ ਨੂੰ ਕੋਈ ਫ਼ਾਇਦਾ ਨਹੀਂ ਹੋਵੇਗਾ। ਸਗੋਂ ਇਨ੍ਹਾਂ ਦਾ ਉਦੇਸ਼ ਸਿਰਫ਼ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅਸਲ ਵਿਚ ਵਪਾਰ ਨੂੰ ਵਧਾਉਣਾ ਚਾਹੁੰਦੀ ਸੀ ਤਾਂ ਹੁਸੈਨੀਵਾਲਾ ਤੇ ਅਟਾਰੀ ਬਾਰਡਰ ਖੋਲ੍ਹ ਦਿੱਤੇ ਜਾਣੇ ਚਾਹੀਦੇ ਸਨ। ਇਸ ਨਾਲ ਭਾਰਤ ਮਾਲਾ ਪ੍ਰਾਜੈਕਟ ਦੀ ਕੋਈ ਲੋੜ ਨਹੀਂ ਪੈਂਦੀ। ਇਸ ਨਾਲ ਪੰਜਾਬ ਦੇ ਲੋਕਾਂ ਦੀਆਂ ਫ਼ਸਲਾਂ ਸੜਕੀ ਮਾਰਗ ਰਾਹੀਂ ਸਿੱਧੇ ਯੂਰਪੀ ਦੇਸ਼ਾਂ ਤਕ ਪਹੁੰਚ ਸਕਣਗੀਆਂ। ਜਿਨ੍ਹਾਂ ਫ਼ਸਲਾਂ ਦਾ ਕਿਸਾਨਾਂ ਨੂੰ ਅੱਜ ਸਹੀ ਭਾਅ ਨਹੀਂ ਮਿਲ ਰਿਹਾ, ਉਨ੍ਹਾਂ ਨੂੰ ਇਸ ਵਪਾਰ ਰਾਹੀਂ ਉੱਚੀਆਂ ਕੀਮਤਾਂ 'ਤੇ ਵੇਚਿਆ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਹੱਦ ਹੋ ਗਈ! ਡਿਪੋਰਟ ਹੋ ਕੇ ਵੀ ਨਾ ਟਲ਼ਿਆ ਪੰਜਾਬੀ ਮੁੰਡਾ, ਜੁਗਾੜ ਲਗਾ ਕੇ ਮੁੜ ਪੁੱਜਿਆ ਅਮਰੀਕਾ
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੇ ਨੈਸ਼ਨਲ ਹਾਈਵੇਅ ਅਥਾਰਟੀ ਬਰਨਾਲਾ ਜ਼ਿਲ੍ਹੇ ਵਿਚ ਖੇਤੀਯੋਗ ਜ਼ਮੀਨ 'ਤੇ ਬਣਾਏ ਜਾ ਰਹੇ ਹਾਈਵੇਅ ਲਈ ਮੁਆਵਜ਼ੇ ਵਜੋਂ ਸਿਰਫ਼ 58 ਲੱਖ ਰੁਪਏ ਪ੍ਰਤੀ ਏਕੜ ਪ੍ਰਦਾਨ ਕਰ ਰਹੇ ਹਨ। ਜਦਕਿ ਇਸ ਜ਼ਮੀਨ ਦੀ ਬਾਜ਼ਾਰੀ ਕੀਮਤ 2 ਕਰੋੜ ਰੁਪਏ ਹੈ। ਇਹ ਕਿਸਾਨਾਂ ਨਾਲ ਧੱਕਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਇਸ ਖ਼ਿਲਾਫ਼ ਡਟ ਕੇ ਸੰਘਰਸ਼ ਲੜੇਗੀ। ਉਨ੍ਹਾਂ ਕਿਹਾ ਕਿ ਜਦੋਂ ਤਕ ਕਿਸਾਨਾਂ ਨੂੰ ਜ਼ਮੀਨਾਂ ਦਾ ਪੂਰਾ ਮੁਆਵਜ਼ਾ ਨਹੀਂ ਮਿਲਦਾ, ਉਦੋਂ ਤਕ ਕਿਸੇ ਵੀ ਜ਼ਮੀਨ 'ਤੇ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ। ਕਿਸਾਨ ਜਥੇਬੰਦੀਆਂ ਦੇ ਵਿਰੋਧ ਪ੍ਰਦਰਸ਼ਨ ਦੇ 5ਵੇਂ ਦਿਨ ਵੀ ਕਿਸੇ ਅਫ਼ਸਰ ਜਾਂ ਸਰਕਾਰ ਨੇ ਕੋਈ ਸਾਰ ਨਹੀਂ ਲਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ੇ ਨੇ ਇਕ ਹੋਰ ਘਰ 'ਚ ਵਿਛਾਏ ਸੱਥਰ, ਸਾਬਕਾ ਸਰਪੰਚ ਦੇ ਨੌਜਵਾਨ ਪੁੱਤ ਦੀ ਮੌਤ
NEXT STORY