ਮੁਕਤਸਰ (ਕੁਲਦੀਪ ਰਿਣੀ) : ਭਾਰਤੀ ਜਨਤਾ ਪਾਰਟੀ ਦੇ ਕਿਸਾਨ ਮੋਰਚੇ ਦੇ ਸਾਬਕਾ ਜਨਰਲ ਸਕੱਤਰ ਕੁਲਦੀਪ ਸਿੰਘ ਭੰਗੇਵਾਲਾ ਨੇ ਆਪਣੇ ਵੱਲੋਂ ਦਿੱਤੇ ਉਸ ਬਿਆਨ 'ਤੇ ਮੁਆਫ਼ੀ ਮੰਗ ਲਈ ਹੈ, ਜਿਸ ਵਿਚ ਉਨ੍ਹਾਂ ਧਰਨੇ 'ਤੇ ਬੈਠੇ ਲੋਕਾਂ ਨੂੰ ਵਿਹੜ ਦੱਸਿਆ ਸੀ। ਦਰਅਸਲ ਬੀਤੇ ਦਿਨੀਂ ਇਕ ਪੰਜਾਬੀ ਅਖ਼ਬਾਰ ਵਿਚ ਛਪੇ ਬਿਆਨ ਦਾ ਸੋਸ਼ਲ ਮੀਡੀਆ 'ਤੇ ਲਗਾਤਾਰ ਵਿਰੋਧ ਹੋ ਰਿਹਾ ਹੈ। ਇਸ ਬਿਆਨ ਵਿਚ ਕਿਸਾਨ ਧਰਨਿਆਂ 'ਚ ਸ਼ਾਮਿਲ ਲੋਕਾਂ ਨੂੰ ਵਿਹਲੜ ਕਿਹਾ ਗਿਆ ਸੀ। ਹੁਣ ਭੰਗੇਵਾਲਾ ਨੇ ਜਿਥੇ ਆਪਣੇ ਇਸ ਬਿਆਨ ਸਬੰਧੀ ਕਿਸਾਨਾਂ ਤੋਂ ਮੁਆਫ਼ੀ ਮੰਗੀ ਹੈ, ਉਥੇ ਹੀ ਆਪਣੀ ਪਾਰਟੀ ਹਾਈਕਮਾਨ ਨੂੰ ਵੀ ਨਸੀਹਤ ਦਿੱਤੀ ਹੈ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰੇ।
ਇਹ ਵੀ ਪੜ੍ਹੋ : 2022 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਪੰਜਾਬ 'ਚ ਵੱਡਾ ਦਾਅ ਖੇਡਣ ਦੀ ਤਿਆਰੀ ਭਾਜਪਾ
ਕਿਸਾਨ ਅੰਦੋਲਨ ਦੇ ਚੱਲਦਿਆਂ ਵੱਖ-ਵੱਖ ਰਾਜਸੀ ਪਾਰਟੀਆਂ ਵਲੋਂ ਕਿਸਾਨਾਂ ਦੇ ਹੱਕ ਵਿਚ ਜਿਥੇ ਹਾਂਅ ਦਾ ਨਾਅਰਾ ਮਾਰਿਆ ਜਾ ਰਿਹਾ, ਉਥੇ ਹੀ ਭਾਜਪਾ ਦੇ ਕੁਝ ਆਗੂਆਂ ਦੇ ਕਿਸਾਨ ਅੰਦੋਲਨ ਸਬੰਧੀ ਆਏ ਬਿਆਨਾਂ ਕਾਰਨ ਕਿਸਾਨਾਂ ਵਿਚ ਰੋਸ ਦੀ ਲਹਿਰ ਹੈ। ਇਕ ਅਜਿਹਾ ਹੀ ਬਿਆਨ ਭਾਜਪਾ ਕਿਸਾਨ ਮੋਰਚੇ ਦੇ ਪੰਜਾਬ ਦੇ ਜਨਰਲ ਸਕੱਤਰ ਰਹੇ ਕੁਲਦੀਪ ਸਿੰਘ ਭੰਗੇਵਾਲਾ ਦਾ ਸਾਹਮਣੇ ਆਇਆ ਸੀ। ਇਕ ਪੰਜਾਬੀ ਅਖਬਾਰ ਵਿਚ ਭਾਜਪਾ ਆਗੂ ਕੁਲਦੀਪ ਸਿੰਘ ਭੰਗੇਵਾਲਾ ਦਾ ਬਿਆਨ ਛਪਿਆ ਜਿਸ ਦੇ ਮੁਖ ਟਾਇਟਲ ਹੈ, ਧਰਨਿਆਂ 'ਤੇ ਸਿਰਫ ਵਿਹਲੜ ਲੋਕ ਬੈਠੇ ਹਨ । ਇਸ ਬਿਆਨ ਦੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਉਪਰੰਤ ਕਿਸਾਨਾਂ ਅਤੇ ਨੌਜਵਾਨਾਂ ਦਾ ਤਿੱਖਾ ਵਿਰੋਧ ਨਜ਼ਰ ਆਇਆ।
ਇਹ ਵੀ ਪੜ੍ਹੋ : ਮਾਨ ਦਾ ਵੱਡਾ ਬਿਆਨ, ਕਾਂਗਰਸੀ ਖਾਨਾ-ਜੰਗੀ ਦਾ ਖ਼ਮਿਆਜ਼ਾ ਭੁਗਤ ਰਿਹੈ ਪੰਜਾਬ
ਕੁਲਦੀਪ ਸਿੰਘ ਭੰਗੇਵਾਲਾ ਨੇ ਇਸ ਸਬੰਧੀ ਮੁਆਫ਼ੀ ਮੰਗ ਲਈ ਹੈ। ਉਥੇ ਹੀ ਹੁਣ ਸਾਬਕਾ ਮੰਤਰੀ ਸੁਰਜੀਤ ਜਿਆਣੀ ਤੋਂ ਬਾਅਦ ਕਿਸਾਨ ਮੋਰਚੇ ਦੇ ਇਸ ਸਾਬਕਾ ਆਗੂ ਨੇ ਵੀ ਭਾਜਪਾ ਹਾਈਕਮਾਨ ਨੂੰ ਸਲਾਹ ਦਿੱਤੀ ਹੈ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰਨ।
ਇਹ ਵੀ ਪੜ੍ਹੋ : ਪੰਜਾਬ 'ਚ ਆਰਥਿਕ ਰਿਕਵਰੀ ਦੇ ਸੰਕੇਤ, 5 ਮਹੀਨਿਆਂ ਬਾਅਦ ਜੀ. ਐੱਸ. ਟੀ. ਕੁਲੈਕਸ਼ਨ ਫਿਰ ਵਧੀ
ਪਤਨੀ ਨੂੰ ਡਰਾਉਣ ਲਈ ਨੌਜਵਾਨ ਨੇ ਖ਼ੁਦ 'ਤੇ ਛਿੜਕਿਆ ਤੇਲ, ਸੱਸ ਨੇ ਲਗਾ ਦਿੱਤੀ ਅੱਗ
NEXT STORY