ਜਲੰਧਰ (ਵਿਸ਼ੇਸ਼)- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁਘ ਨੇ ਕਿਹਾ ਹੈ ਕਿ ਜਦੋਂ ਭਾਰਤ ਦੇ ਮਾਣ ਦੀ ਗੱਲ ਹੁੰਦੀ ਹੈ ਅਤੇ ਭਾਰਤ ਦੀ ਤੂਤੀ ਬੋਲਦੀ ਹੈ ਤਾਂ ਕਾਂਗਰਸ ਦੇ ਯੁਵਰਾਜ ਰਾਹੁਲ ਗਾਂਧੀ ਨੂੰ ਪਤਾ ਨਹੀਂ ਕਿਉਂ ਦੇਸ਼ ਦੇ ਵਧਦੇ ਮਾਣ ਤੋਂ ਸਮੱਸਿਆ ਹੋ ਜਾਂਦੀ ਹੈ। ਤਰੁਣ ਚੁਘ ਨੇ ਟਵੀਟ ਕਰਕੇ ਕਾਂਗਰਸ ਅਤੇ ਰਾਹੁਲ ਗਾਂਧੀ ’ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਭਾਰਤ ਦਾ ਰੁਤਬਾ ਜਦੋਂ ਵਿਸ਼ਵ ਪੱਧਰ ’ਤੇ ਵਧਦਾ ਹੈ ਤਾਂ ਕਾਂਗਰਸ ਨੂੰ ਇਸ ਤੋਂ ਤਕਲੀਫ਼ ਹੁੰਦੀ ਹੈ?
ਇਹ ਵੀ ਪੜ੍ਹੋ- ਵਜ਼ੀਫਾ ਘਪਲੇ 'ਚ ਮਾਨ ਸਰਕਾਰ ਦੀ ਵੱਡੀ ਕਾਰਵਾਈ, ਇਨ੍ਹਾਂ ਦੋ ਅਧਿਕਾਰੀਆਂ 'ਤੇ ਲਿਆ ਸਖ਼ਤ ਐਕਸ਼ਨ
ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਅਤੇ ਕਾਂਗਰਸੀ ਨੇਤਾਵਾਂ ਨੂੰ ਦੇਸ਼ ਦੇ ਆਦਰਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਪਤਾ ਨਹੀਂ ਕਿਉਂ ਈਰਖਾ ਹੋਣ ਲੱਗਦੀ ਹੈ ਕਿ ਇਹ ਲੋਕ ਉਨ੍ਹਾਂ ਨੂੰ ਗਾਲ੍ਹਾਂ ਕੱਢਣ ਲੱਗ ਜਾਂਦੇ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਪਾਰਟੀਆਂ ਵਿਚਾਲੇ ਵਿਚਾਰਕ ਮਤਭੇਦ ਹੋ ਸਕਦੇ ਹਨ ਪਰ ਨਰਿੰਦਰ ਮੋਦੀ ਇਸ ਸਮੇਂ ਦੇਸ਼ ਦੇ ਪ੍ਰਧਾਨ ਮੰਤਰੀ ਹਨ ਅਤੇ ਪ੍ਰਧਾਨ ਮੰਤਰੀ ਹੋਣ ਦੇ ਨਾਤੇ ਉਹ ਸਾਰਿਆਂ ਲਈ ਆਦਰਯੋਗ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਆਪਣੇ ਗਿਰੇਬਾਨ ਵਿਚ ਝਾਕਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੂੰ ਗਾਲ੍ਹਾਂ ਕੱਢਣਾ ਬਦਕਿਸਮਤੀ ਭਰਿਆ ਤੇ ਨਿੰਦਣਯੋਗ ਹੈ। ਦੇਸ਼ ਦੀ ਜਨਤਾ 2024 ਵਿਚ ਆਪ ਹੀ ਰਾਹੁਲ ਨੂੰ ਜਵਾਬ ਦੇ ਦੇਵੇਗੀ।
ਇਹ ਵੀ ਪੜ੍ਹੋ- ਫੇਸਬੁੱਕ ’ਤੇ ਦੋਸਤੀ ਕਰ ਕਸੂਤੀ ਘਿਰੀ ਔਰਤ, ਇਸ ਹੱਦ ਤੱਕ ਪਹੁੰਚ ਜਾਵੇਗੀ ਗੱਲ ਸੋਚਿਆ ਨਾ ਸੀ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਵੱਡੀ ਖ਼ਬਰ: ਪੰਜਾਬ ਦੇ ਇਸ ਜ਼ਿਲ੍ਹੇ 'ਚ ਮਿਲਿਆ ਬੰਬ, ਪੁਲਸ ਨੇ ਇਲਾਕਾ ਕੀਤਾ ਸੀਲ
NEXT STORY