ਬੁਢਲਾਡਾ (ਬਾਂਸਲ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੀ ਅਗਵਾਈ ਵਿਚ ਸੂਬਾ ਅਤੇ ਜ਼ਿਲ੍ਹਾ ਕਮੇਟੀ ਨੇ ਘੱਗਰ ਦਰਿਆ ਦੀ ਮਾਰ ਹੇਠ ਆਏ ਇਲਾਕਿਆਂ ਦਾ ਦੌਰਾ ਕੀਤਾ ਅਤੇ ਹੜ੍ਹਾਂ ਕਾਰਨ ਪ੍ਰਭਾਵਿਤ ਹੋਈ ਕਿਸਾਨੀ ਦੀ ਹਰ ਸੰਭਵ ਮਦਦ ਕਰਨ ਦਾ ਪ੍ਰਣ ਦੁਹਰਾਇਆ। ਉਨ੍ਹਾਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ 15 ਜੁਲਾਈ ਨੂੰ ਹੋਈ ਸੰਯੁਕਤ ਮੋਰਚੇ ਦੀ ਹੰਗਾਮੀ ਮੀਟਿੰਗ ਵਿਚ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 100 ਏਕੜ ਰਕਬੇ ਵਿਚ 126 ਦੀ ਪਨੀਰੀ ਤਿਆਰ ਕਰਕੇ ਮੁਹਈਆ ਕਰਵਾਉਣ ਅਤੇ ਪਸ਼ੂਆਂ ਲਈ ਹਰੇ ਚਾਰੇ ਦਾ ਪ੍ਰਬੰਧ ਕਰਨ ਦਾ ਫ਼ੈਸਲਾ ਕੀਤਾ ਸੀ।
ਇਹ ਖ਼ਬਰ ਵੀ ਪੜ੍ਹੋ : ਰਾਜਪਾਲ ਪੁਰੋਹਿਤ ਵੱਲੋਂ ਪੰਜਾਬ ਸਰਕਾਰ ਨੂੰ ਭੇਜੇ ਜਵਾਬ ’ਤੇ ਐਡਵੋਕੇਟ ਧਾਮੀ ਨੇ ਦਿੱਤੀ ਇਹ ਪ੍ਰਤੀਕਿਰਿਆ
ਪੰਜਾਬ ਦੇ ਲੋਕ ਭਾਈਚਾਰਕ ਸਾਂਝ ਵਿਖਾਉਂਦੇ ਹੋਏ ਆਪਣਿਆਂ ਦੀ ਮਦਦ ਆਪ ਕਰ ਰਹੇ ਹਨ ਪਰ ਪੰਜਾਬ ਸਰਕਾਰ ਇਸ ਮੁੱਦੇ ’ਤੇ ਬੇਕਫੁੱਟ ’ਤੇ ਖੜ੍ਹੀ ਹੈ। ਇਸ ਸਮੇਂ ਸੂਬਾ ਪ੍ਰੈੱਸ ਸਕੱਤਰ ਇੰਦਰਪਾਲ ਸਿੰਘ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਈ ਪੰਜਾਬ ਦੀ ਨੌਜਵਾਨੀ ਨੂੰ ਅਪੀਲ ਕੀਤੀ ਕਿ ਜਿਹੜੇ ਵੀ ਇਲਾਕੇ ਵਿਚ ਘਰ ਦਾ ਜ਼ਰੂਰੀ ਰਾਸ਼ਨ, ਹਰਾ ਚਾਰਾ ਆਦਿ ਲੈ ਕੇ ਮਦਦ ਲਈ ਜਾਣਾ ਪਹਿਲਾਂ ਉਸ ਇਲਾਕੇ ਦੀ ਜਾਣਕਾਰੀ ਇਕੱਤਰ ਕੀਤੀ ਜਾਵੇ ਕਿ ਉਸ ਇਲਾਕੇ ਵਿਚ ਕਿਸ ਵਸਤੂ ਵੱਧ ਲੋੜ ਹੈ ਤਾਂ ਹਰੇਕ ਜ਼ਰੂਰਤਮੰਦ ਦੀ ਮਦਦ ਕੀਤੀ ਜਾ ਸਕੇ। ਇਸ ਸਮੇਂ ਪਿਛਲੇ ਕਈ ਦਿਨਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਰਵੇਖਣ ਕਰ ਰਹੇ ਜ਼ਿਲ੍ਹਾ ਪ੍ਰਧਾਨ ਲਛਮਣ ਸਿੰਘ ਚੱਕ ਅਲੀਸ਼ੇਰ ਨੇ ਵਿਸਥਾਰ ਸਹਿਤ ਹਰੇਕ ਪਿੰਡ ਜੋ ਪ੍ਰਭਾਵਿਤ ਹੋਇਆ, ਉਸ ਦੀ ਜਾਣਕਾਰੀ ਸੂਬਾ ਕਮੇਟੀ ਨੂੰ ਦਿੱਤੀ।
ਇਹ ਖ਼ਬਰ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ, ਜਾਣੋ ਪੂਰਾ ਮਾਮਲਾ
ਇਸ ਸਮੇਂ ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਸਿੰਘ ਭੈਣੀ ਬਾਘਾ, ਇਕਬਾਲ ਸਿੰਘ ਜ਼ਿਲ੍ਹਾ ਖ਼ਜ਼ਾਨਚੀ, ਅਮਰਜੀਤ ਸਿੰਘ ਈਨਾ, ਜੱਗਾ ਛਾਪਾਂ, ਜਗਸੀਰ ਸਹਿਣਾ, ਬੁਢਲਾਡਾ ਬਲਾਕ ਦੇ ਪ੍ਰਧਾਨ ਦਰਸ਼ਨ ਸਿੰਘ ਗੁਰਨੇ ਕਲਾਂ, ਹਰਦੇਵ ਸਿੰਘ ਰਾਠੀ, ਸੁਖਵਿੰਦਰ ਸਿੰਘ ਸੱਦੇ ਵਾਲਾ, ਬਲਦੇਵ ਸਿੰਘ ਭਾਈਰੂਪਾ, ਸੁਖਵਿੰਦਰ ਸਿੰਘ ਗਿਆਨੀ ਆਦਿ ਆਗੂ ਹਾਜ਼ਰ ਸਨ।
ਰਾਜਪਾਲ ਪੁਰੋਹਿਤ ਵੱਲੋਂ ਪੰਜਾਬ ਸਰਕਾਰ ਨੂੰ ਭੇਜੇ ਜਵਾਬ ’ਤੇ ਐਡਵੋਕੇਟ ਧਾਮੀ ਨੇ ਦਿੱਤੀ ਇਹ ਪ੍ਰਤੀਕਿਰਿਆ
NEXT STORY