ਫਤਿਹਗੜ੍ਹ ਸਾਹਿਬ (ਵਿਪਨ ਬੀਜਾ)- ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚਢੂਨੀ ਦੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਪੰਜਾਬ ਦੀਆਂ ਰਿਵਾਇਤੀ ਪਾਰਟੀਆਂ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਲੋਕ ਆਉਣ ਵਾਲੀਆਂ 2022 ਦੀਆਂ ਚੋਣਾਂ ਵਿਚ ਰਿਵਾਇਤੀ ਪਾਰਟੀਆਂ ਨੂੰ ਸੂਬੇ ਵਿਚੋਂ ਭਜਾ ਕੇ ਆਪਣੇ ਵਿਚੋਂ ਲੋਕਲ ਪੜ੍ਹੇ ਲਿਖੇ ਸੰਘਰਸ਼ੀ ਉਮੀਦਵਾਰ ਖੜ੍ਹੇ ਕਰਕੇ ਜਿਤਾਉਣ। ਕਿਉਂਕਿ ਅੱਜ ਪੰਜਾਬ ਦੇ ਜੋ ਹਾਲਾਤ ਹਨ ਅਤੇ ਕਿਸਾਨਾਂ ਨਾਲ ਜੋ ਵੀ ਧੱਕੇਸ਼ਾਹੀਆਂ ਹੋ ਰਹੀਆਂ ਹਨ, ਉਹ ਇਨ੍ਹਾਂ ਰਿਵਾਇਤੀ ਪਾਰਟੀਆਂ ਦੀ ਹੀ ਦੇਣ ਹੈ।
ਗੁਰਨਾਮ ਸਿੰਘ ਚੜੂਨੀ ਅੱਜ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਮਲਕੋਮਾਜਰਾ ਦੀ ਸੱਥ ਵਿਚ ਸੀਨੀਅਰ ਕਿਸਾਨ ਆਗੂ ਸਰਬਜੀਤ ਸਿੰਘ ਮੱਖਣ ਵੱਲੋਂ ਕੀਤੇ ਇਕੱਠ ਦੌਰਾਨ ਕਿਸਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਦਿੱਲੀ ਬਾਰਡਰ ’ਤੇ ਪਹੁੰਚਣ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਚੰਗੇ ਸੰਘਰਸ਼ੀ ਉਮੀਦਵਾਰ ਚੁਨਣ ਲਈ ਜਾਗਰੂਕ ਕਰਨ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਬੀਤੀ ਰਾਤ ਦਿੱਲੀ ਮੋਰਚੇ ਵਿਖੇ ਕਥਿਤ ਤੌਰ ’ਤੇ ਆਰ. ਐੱਸ. ਐੱਸ. ਦੇ 300-400 ਵਿਅਕਤੀਆਂ ਵੱਲੋਂ ਪਹੁੰਚ ਕੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਪੁਲਸ ਵੱਲੋਂ ਉਨ੍ਹਾਂ ਨੂੰ ਉਥੋਂ ਭਜਾਇਆ ਗਿਆ ਸੀ। ਉਨ੍ਹਾਂ ਕਿਹਾ ਵੱਧ ਤੋਂ ਵੱਧ ਕਿਸਾਨਾਂ ਨੂੰ ਦਿੱਲੀ ਮੋਰਚੇ ਵਿਚ ਪਹੁੰਚਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ: ਪੰਜਾਬ ਪੁਲਸ ’ਚ ਵੱਡਾ ਫੇਰਬਦਲ, 72 IPS ਤੇ PPS ਅਧਿਕਾਰੀਆਂ ਦੇ ਤਬਾਦਲੇ
ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿਚ ਕਿਸਾਨਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਜਾਵੇਗੀ ਕਿ ਪੰਜਾਬ ਦੀਆਂ ਸਾਰੀਆਂ ਹੀ ਵਿਧਾਨ ਸਭਾ ਸੀਟਾਂ ’ਤੇ ਆਪਣੇ ਵਿਚੋਂ ਹੀ ਲੋਕਲ ਪੜ੍ਹੇ-ਲਿਖੇ ਸੰਘਰਸ਼ੀ ਉਮੀਦਵਾਰ ਖੜ੍ਹੇ ਕਰਕੇ ਜਿਤਾਏ ਜਾਣ ਤਾਂ ਜੋ ਰਿਵਾਇਤੀ ਪਾਰਟੀਆਂ ਤੋਂ ਪੰਜਾਬ ਨੂੰ ਬਚਾਇਆ ਜਾ ਸਕੇ।
ਇਹ ਵੀ ਪੜ੍ਹੋ: ਰੰਧਾਵਾ ਵੱਲੋਂ ਨਾਕੇ 'ਤੇ ਰੇਡ ਦੌਰਾਨ ਸਸਪੈਂਡ ਕੀਤੇ ਮੁਲਾਜ਼ਮ ਬੋਲੇ, ‘‘ਸਾਡਾ ਤਾਂ ਕੋਈ ਕਸੂਰ ਹੀ ਨਹੀਂ ਸੀ’’ (ਵੀਡੀਓ)
ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਉਹ ਖ਼ੁਦ ਚੋਣਾਂ ਨਹੀਂ ਲੜਣਗੇ, ਉਹ ਸਿਰਫ਼ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਇਸ ਮੌਕੇ ਸੀਨੀਅਰ ਕਿਸਾਨ ਆਗੂ ਸਰਬਜੀਤ ਸਿੰਘ ਮੱਖਣ ਨੇ ਕਿਹਾ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਆਪਣੇ ਵਿਚੋਂ ਹੀ ਉਮੀਦਵਾਰ ਚੁਣਕੇ ਵਿਧਾਨ ਸਭਾ ਭੇਜਣੇ ਪੈਣਗੇ। ਇਸ ਦੇ ਨਾਲ ਹੀ ਵੱਧ ਤੋਂ ਵੱਧ ਕਿਸਾਨਾਂ ਨੂੰ ਦਿੱਲੀ ਬਾਰਡਰਾਂ ’ਤੇ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
ਇਹ ਵੀ ਪੜ੍ਹੋ: 1 ਨਵੰਬਰ ਨੂੰ ਹੋਵੇਗੀ ਪੰਜਾਬ ਵਜ਼ਾਰਤ ਦੀ ਮੀਟਿੰਗ, ਲਏ ਜਾ ਸਕਦੇ ਨੇ ਕਈ ਅਹਿਮ ਫ਼ੈਸਲੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕਪੂਰਥਲਾ ਪੁੱਜੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੂੰ ਦਿੱਤਾ ਗਿਆ ਗਾਰਡ ਆਫ਼ ਆਨਰ
NEXT STORY