ਪਾਤੜਾਂ (ਮਾਨ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਲਾਕ ਪਾਤੜਾਂ ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਜ਼ਿਲੇ ਦੇ ਆਗੂ ਜਨਕ ਸਿੰਘ ਭੁਟਾਲ ਅਤੇ ਦਿਲਬਾਗ ਸਿੰਘ ਹਰੀਗੜ੍ਹ ਦੀ ਅਗਵਾਈ ਹੇਠ ਕੀਤੀ ਗਈ। ਇਸ ਵਿਚ ਬਲਾਕ ਪ੍ਰਧਾਨ ਅਮਰੀਕ ਸਿੰਘ, ਜਨਰਲ ਸਕੱਤਰ ਕੁਲਦੀਪ ਸਿੰਘ, ਖਜ਼ਾਨਚੀ ਰਘਵੀਰ ਸਿੰਘ ਨਰਾਇਣ, ਮੀਤ ਪ੍ਰਧਾਨ ਤੇਜਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਜਗਦੀਸ਼ ਸਿੰਘ, ਪ੍ਰਚਾਰ ਸਕੱਤਰ ਹਰਦੇਵ ਸਿੰਘ ਘੱਗਾ, ਪ੍ਰੈੱਸ ਸਕੱਤਰ ਭੁਪਿੰਦਰ ਸਿੰਘ, ਸੰਗਠਨ ਸਕੱਤਰ ਹਰਦੇਵ ਸਿੰਘ ਬੁਜਰਕ, ਸਹਾਇਕ ਸਕੱਤਰ ਗੁਰਦੀਪ ਸਿੰਘ ਬਬਲੀ, ਲਾਭ ਸਿੰਘ, ਨਛੱਤਰ ਸਿੰਘ, ਬਲਕਾਰ ਸਿੰਘ ਅਤੇ ਦਰਸ਼ਨ ਸਿੰਘ ਨੂੰ ਸਲਾਹਕਾਰ ਚੁਣਿਆ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨੀ ਮੰਗਾਂ ਦੀ ਪੂਰਤੀ ਲਈ ਪੰਜਾਬ ਦੇ ਸਾਰੇ ਜ਼ਿਲਾ ਹੈੱਡ ਕੁਆਰਟਰਾਂ 'ਤੇ 5 ਰੋਜ਼ਾ ਪੱਕਾ ਮੋਰਚਾ ਲਾ ਕੇ ਸਰਕਾਰ 'ਤੇ ਦਬਾਅ ਬਣਾ ਕੇ ਕਿਸਾਨੀ ਮੰਗਾਂ ਨੂੰ ਮੰਨਣ ਲਈ ਮਜਬੂਰ ਕੀਤਾ ਜਾਵੇਗਾ। ਅੱਜ ਦੇ ਡੈਲੀਗੇਟ ਇਜਲਾਸ ਵਿਚ ਗੁਰਮੇਲ ਸਿੰਘ, ਮਨਜੀਤ ਸਿੰਘ ਨਿਆਲ, ਜਸਵਿੰਦਰ ਸਿੰਘ ਬਰਾਸ, ਹਰਵਿੰਦਰ ਸਿੰਘ ਤੁੰਗ, ਦਰਸ਼ਨ ਸਿੰਘ ਸਾਦੀਹਰੀ, ਦਾਰਾ ਸਿੰਘ, ਦਰਸ਼ਨ ਸਿੰਘ, ਪਰਮਿੰਦਰ ਸਿੰਘ, ਜਗਪਾਲ ਸਿੰਘ, ਭੋਲਾ ਸਿੰਘ ਤੇ ਬਲਵੀਰ ਸਿੰਘ ਨਿਆਲ ਤੋਂ ਇਲਾਵਾ ਦਰਜਨਾਂ ਡੈਲੀਗੇਟਸ ਨੇ ਸ਼ਮੂਲੀਅਤ ਕੀਤੀ।
2 ਬੱਚਿਆਂ ਦੀ ਮਾਂ ਨੂੰ ਵਿਆਹ ਦਾ ਝਾਂਸਾ ਦੇ ਕੇ ਬਣਾਇਆ ਹਵਸ਼ ਦਾ ਸ਼ਿਕਾਰ
NEXT STORY