ਭਵਾਨੀਗਡ਼੍ਹ (ਅੱਤਰੀ/ਸੋਢੀ) - ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਸ਼ਨੀਵਾਰ ਨੂੰ ਭਵਾਨੀਗਡ਼੍ਹ ਅਤੇ ਘਰਾਚੋਂ ਵਿਖੇ ਨਸ਼ਿਆਂ ਦੇ ਵਿਰੋਧ ਵਿਚ ਮੁਜ਼ਾਹਰਾ ਕਰਨ ਉਪਰੰਤ ਨੈਸ਼ਨਲ ਹਾਈਵੇ ’ਤੇ ਪੰਜਾਬ ਸਰਕਾਰ ਦੀਅਾਂ ਅਰਥੀਅਾਂ ਫੂਕ ਕੇ ਨਾਅਰੇਬਾਜ਼ੀ ਕੀਤੀ।ਇਸ ਮੌਕੇ ਯੂਨੀਅਨ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਜਨਰਲ ਸਕੱਤਰ ਜਗਤਾਰ ਸਿੰਘ ਕਾਲਾਝਾਡ਼ ਅਤੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਨੇ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਦਾ ਕਾਰੋਬਾਰ ਕੁਝ ਮੰਤਰੀ ਜਾਂ ਪੁਲਸ ਅਫਸਰਾਂ ਤੱਕ ਹੀ ਸੀਮਤ ਨਹੀਂ ਹੈ, ਸਗੋਂ ਇਸ ਧੰਦੇ ਨੂੰ ਬਕਾਇਦਾ ਸਰਕਾਰੀ ਸਰਪ੍ਰਸਤੀ ਹਾਸਲ ਹੈ। ਪਿਛਲੇ ਦਿਨਾਂ ਤੋਂ ਪੰਜਾਬ ’ਚ ਨਸ਼ਿਆਂ ਨਾਲ ਨੌਜਵਾਨਾਂ ਦੀਆਂ ਲਗਾਤਾਰ ਹੋ ਰਹੀਆਂ ਮੌਤਾਂ ਕਾਂਗਰਸ ਸਰਕਾਰ ਦੇ ਮੱਥੇ ’ਤੇ ਵੱਡਾ ਕਲੰਕ ਹੈ। ®ਯੂਨੀਅਨ ਆਗੂਆਂ ਨੇ ਨਸ਼ੇ ਵੇਚਣ ਵਾਲਿਆਂ ਨੂੰ ਮਿਸਾਲੀ ਸਜ਼ਾ ਦੇਣ, ਨਸ਼ਿਆਂ ਵਿਚ ਸ਼ਾਮਲ ਮੰਤਰੀ, ਸਿਆਸਤਦਾਨ ਅਤੇ ਪੁਲਸ ਅਫਸਰਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਅਤੇ ਹਰ ਸਾਲ ਸ਼ਰਾਬ ਦੇ ਠੇਕੇ, ਕਾਰਖਾਨੇ ਅਤੇ ਬੋਤਲਾਂ ਵਧਾਊ ਦੀ ਨੀਤੀ ਬੰਦ ਕਰਨ ਦੀ ਮੰਗ ਕੀਤੀ।
ਇਸ ਮੌਕੇ ਜਿੰਦਰ ਸਿੰਘ, ਰਘਵੀਰ ਸਿੰਘ, ਜੋਗਿੰਦਰ ਸਿੰਘ, ਗੁਰਦੇਵ ਸਿੰਘ, ਜੋਗਾ ਸਿੰਘ, ਜਸਪਾਲ ਸਿੰਘ, ਨਿਰਭੈ ਸਿੰਘ ਮਸਾਣੀ, ਮੱਘਰ ਸਿੰਘ, ਹਰਪਾਲ ਸਿੰਘ, ਮਨਜੀਤ ਸਿੰਘ ਘਰਾਚੋਂ, ਨਾਜਰ ਸਿੰਘ ਬਲਵਾਡ਼ ਕਲਾਂ, ਅਮਰ ਸਿੰਘ ਝਨੇਡ਼ੀ, ਲਾਭ ਸਿੰਘ ਝਨੇਡ਼ੀ, ਜੱਸੀ ਨਾਗਰਾ ਅਤੇ ਅੰਗਰੇਜ਼ ਸਿੰਘ ਸਮੇਤ ਕਾਫੀ ਗਿਣਤੀ ’ਚ ਕਿਸਾਨ ਹਾਜ਼ਰ ਸਨ।
ਧੂਰੀ, (ਸੰਜੀਵ ਜੈਨ, ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਧੂਰੀ ਨੇ ਬਲਾਕ ਪ੍ਰਧਾਨ ਸ਼ਿਆਮ ਦਾਸ ਕਾਂਝਲੀ ਦੀ ਅਗਵਾਈ ਹੇਠ ਪਿੰਡ ਲੱਡਾ ਵਿਖੇ ਕੈਪਟਨ ਸਰਕਾਰ ’ਤੇ ਵਾਅਦਾ ਖ਼ਿਲਾਫ਼ੀ ਦੇ ਦੋਸ਼ ਲਾਉਂਦਿਅਾਂ ਕਾਂਗਰਸ ਸਰਕਾਰ ਦਾ ਪੁਤਲਾ ਫੂਕਿਆ।
ਇਸ ਮੌਕੇ ਵੱਖ-ਵੱਖ ਕਿਸਾਨ ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਸੱਤਾ ’ਚ ਆਉਣ ਉਪਰੰਤ ਚਾਰ ਹਫ਼ਤਿਆਂ ’ਚ ਸੂਬੇ ਅੰਦਰੋਂ ਨਸ਼ਾ ਖ਼ਤਮ ਕਰਨ, ਕਿਸਾਨਾਂ-ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ ਸਣੇ ਅਨੇਕਾਂ ਵਾਅਦੇ ਕੀਤੇ ਸਨ ਪਰ ਇਹ ਸਾਰੇ ਵਾਅਦੇ ਖੋਖਲੇ ਸਾਬਤ ਹੋਏ ਹਨ। ਇਸ ਸਮੇਂ ਹਰਬੰਸ ਸਿੰਘ ਲੱਡਾ, ਸੁਖਜਿੰਦਰ ਸਿੰਘ ਕਾਂਝਲੀ, ਮਨਜੀਤ ਸਿੰਘ ਜਹਾਂਗੀਰ, ਗੁਰਦੇਵ ਸਿੰਘ ਲੱਡਾ, ਜਗਤਾਰ ਸਿੰਘ, ਧੰਨਾ ਸਿੰਘ ਚੰਗਾਲ, ਕਿਰਪਾਲ ਸਿੰਘ ਧੂਰੀ, ਬਲਜੀਤ ਕੌਰ, ਅਮਰ ਕੌਰ ਤੇ ਸੁਰਜੀਤ ਕੌਰ ਵੀ ਹਾਜ਼ਰ ਸਨ।
ਮਾਲੇਰਕੋਟਲਾ, (ਜ਼ਹੂਰ)– ਪਿੰਡ ਭੁਰਥਲਾ ਮੰਡੇਰ ਵਿਖੇ ਵੀ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਨੇ ਮਾਰੂ ਨਸ਼ਿਆਂ ਖਿਲਾਫ ਅਰਥੀ ਫੂਕ ਮੁਜ਼ਾਹਰਾ ਕੀਤਾ। ਸਰਬਜੀਤ ਸਿੰਘ ਭੁਰਥਲਾ ਮੰਡੇਰ, ਮਨਜਿੰਦਰ ਸਿੰਘ ਮੰਗਾ ਅਤੇ ਕੁਲਦੀਪ ਸਿੰਘ ਬਿੱਟੂ ਨੇ ਕਿਹਾ ਕਿ ਸਰਕਾਰ ਦੀ ਸਰਪ੍ਰਸਤੀ ਹੇਠ ਹੀ ਨਸ਼ਿਆਂ ਦਾ ਕਾਰੋਬਾਰ ਚੱਲ ਰਿਹਾ ਹੈ, ਜਿਸ ਕਰਕੇ ਹਰ ਰੋਜ਼ ਕਈ ਨੌਜਵਾਨ ਨਸ਼ਿਆਂ ਦੀ ਭੇਟ ਚਡ਼੍ਹ ਰਹੇ ਹਨ।
ਇਸ ਮੌਕੇ ਮਹਿੰਦਰ ਸਿੰਘ, ਨਰਿੰਦਰ ਸਿੰਘ, ਜਸਪਾਲ ਸਿੰਘ, ਸੁਦਾਗਰ ਸਿੰਘ, ਜਗਵਿੰਦਰ ਸਿੰਘ, ਅਮਰ ਸਿੰਘ ਤੇ ਹਾਕਮ ਸਿੰਘ ਆਦਿ ਵੀ ਮੌਜੂਦ ਸਨ।
ਸੁਨਾਮ, ਊਧਮ ਸਿੰਘ ਵਾਲਾ, (ਮੰਗਲਾ)– ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਨੇ ਪਿੰਡ ਗੰਢੂਆਂ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਆਪਣੇ ਵਾਅਦੇ ਪੂਰੇ ਕਰਨ ’ਚ ਅਸਫਲ ਰਹੀ ਹੈ। ਮੁੱਖ ਮੰਤਰੀ ਨੇ ਚੋਣਾਂ ਤੋਂ ਪਹਿਲਾਂ ਹੱਥ ਵਿਚ ਗੁਟਕਾ ਸਾਹਿਬ ਫਡ਼ ਕੇ ਵਾਅਦਾ ਕੀਤਾ ਸੀ ਕਿ ਸੱਤਾ ’ਚ ਆਉਣ ’ਤੇ 4 ਹਫਤਿਅਾਂ ’ਚ ਨਸ਼ੇ ਖਤਮ ਕਰ ਦਿੱਤੇ ਜਾਣਗੇ ਅਤੇ ਸਮੁੱਚੇ ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਮੁਅਾਫ ਕਰ ਦਿੱਤਾ ਜਾਵੇਗਾ ਪਰ ਪੰਜਾਬ ਵਿਚ ਨਾ ਨਸ਼ੇ ਬੰਦ ਹੋਏ ਅਤੇ ਨਾ ਹੀ ਕਰਜ਼ਾ ਮੁਅਾਫ ਹੋਇਆ। ਅੱਜ ਦੇ ਮੁਜ਼ਾਹਰੇ ਦੀ ਅਗਵਾਈ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਕੀਤੀ।
ਇਸ ਮੌਕੇ ਜ਼ਿਲਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਸਮੇਂ ਰਾਮ ਸ਼ਰਨ ਸਿੰਘ ਉਗਰਾਹਾਂ, ਸੁਖਪਾਲ ਮਾਣਕ ਕਣਕਵਾਲ, ਬਲਵੀਰ ਸਿੰਘ ਗੰਢੂਆਂ, ਬੂਟਾ ਗੰਢੂਆਂ, ਅਮਰੀਕ ਗੰਢੂਆਂ, ਮਿੱਠੂ ਗੰਢੂਆਂ, ਜੈਲਾ ਗੰਢੂਆਂ ਆਦਿ ਹਾਜ਼ਰ ਸਨ।
ਪੱਖੋਂ ਕਲਾਂ, (ਰਜਿੰਦਰ)– ਪੰਜਾਬ ਕਿਸਾਨ ਯੂਨੀਅਨ ਵੱਲੋਂ ਜਨਰਲ ਸਕੱਤਰ ਮੋਹਨ ਸਿੰਘ ਰੂਡ਼ੇਕੇ ਕਲਾਂ ਦੀ ਅਗਵਾਈ ਹੇਠ ਬਰਨਾਲਾ-ਮਾਨਸਾ ਰੋਡ ’ਤੇ ਪਿੰਡ ਰੂਡ਼ੇਕੇ ਕਲਾਂ ਦੇ ਬੱਸ ਸਟੈਂਡ ਨੇੜੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਮਜ਼ਦੂਰ ਮੁਕਤੀ ਮੋਰਚੇ ਦੇ ਆਗੂਆਂ ਨੇ ਵੀ ਪੂਰਾ ਸਮਰਥਨ ਦਿੱਤਾ। ਇਸ ਸਮੇਂ ਜਸਪਾਲ ਸਿੰਘ, ਰਘੁਵੀਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਪਰਮਜੀਤ ਸਿੰਘ ਦੀ ਅਗਵਾਈ ਹੇਠ ਪਿੰਡ ਤਾਜੋਕੇ ਵਿਖੇ ਨਸ਼ਾ ਵਿਰੋਧੀ ਰੈਲੀ ਕੱਢੀ ਗਈ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਪੁਤਲਾ ਫੂਕਿਆ ਗਿਆ। ਇਸ ਮੌਕੇ ਪ੍ਰਧਾਨ ਪਰਮਜੀਤ ਸਿੰਘ, ਕਮਲਦੀਪ ਸਿੰਘ ਤਾਜੋ, ਸੁਖਦੇਵ ਸਿੰਘ, ਗੁਲਜ਼ਾਰ ਸਿੰਘ, ਬਲਜਿੰਦਰ ਕੌਰ, ਹਰਪ੍ਰੀਤ ਕੌਰ, ਮਹਿੰਦਰ ਕੌਰ, ਭੋਲਾ ਸਿੰਘ, ਜੱਗੀ ਸਿੰਘ ਵੀ ਹਾਜ਼ਰ ਸਨ।
ਧੀਆਂ ਨੇ ਹੜੱਪੀ ਮਾਂ ਦੀ ਜਾਇਦਾਦ
NEXT STORY