ਸਮਰਾਲਾ (ਗਰਗ)- ਬੀਤੇ ਦਿਨੀਂ ਖੰਨਾ ਵਿਚ ਲਗਾਏ ਮੁੱਖ ਮੰਤਰੀ ਪੋਸਟਰਾਂ ਦਾ ਬਲਬੀਰ ਸਿੰਘ ਰਾਜੇਵਾਲ ਨੇ ਖੰਡਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਅੱਜ ਸਮਰਾਲਾ ਵਿਖੇ ਬਾਰ ਐਸੋਸੀਏਸ਼ਨ ਵੱਲੋਂ ਉਨ੍ਹਾਂ ਦੇ ਸਨਮਾਨ ਵਿੱਚ ਰੱਖੇ ਸਮਾਗਮ ਵਿਖੇ ਬੋਲਦਿਆਂ ਕਿਹਾ ਕਿ ਖੰਨਾ ਵਿਚ ਸੀ.ਐੱਮ. ਦੇ ਲੱਗੇ ਪੋਸਟਰ ਭਾਜਪਾ ਦੇ ਆਈ. ਟੀ. ਸੈੱਲ ਦੀ ਸਾਜਿਸ਼ ਸੀ। ਇਸ ਦੇ ਇਲਾਵਾ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਬੋਲਦੇ ਰਾਜੇਵਾਲ ਨੇ ਕਿਹਾ ਕਿ ਜੇਕਰ ਇਹ ਨਵੇਂ ਤਿੰਨ ਖੇਤੀ ਕਾਨੂੰਨ ਰੱਦ ਨਾ ਹੋਏ ਤਾਂ ਪੂਰਾ ਦੇਸ਼ ਅਤੇ ਸਾਰੇ ਹੀ ਵਰਗ ਇਸ ਤੋਂ ਬੁਰੀ ਤਰਾਂ ਪ੍ਰਭਾਵਿਤ ਹੋਣਗੇ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਜਲੰਧਰ ਦੇ ਰੇਲਵੇ ਸਟੇਸ਼ਨ ਤੋਂ ਮਿਲਿਆ ਲਾਵਾਰਿਸ ਬੈਗ, ਪੁਲਸ ਨੂੰ ਪਈਆਂ ਭਾਜੜਾਂ
ਉਨ੍ਹਾਂ ਆਖਿਆ ਕਿ ਇਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਸਾਰੇ ਹੀ ਵਰਗਾਂ ਦੀ ਇਕ ਰਾਏ ਹੈ ਅਤੇ ਕੋਈ ਵੀ ਵਰਗ ਇਨਾਂ ਕਾਨੂੰਨਾਂ ਨੂੰ ਨਹੀਂ ਚਾਹੁੰਦਾ ਫਿਰ ਵੀ ਮੋਦੀ ਸਰਕਾਰ ਕਾਨੂੰਨ ਲਾਗੂ ਕਰਨ ਲਈ ਬਜ਼ਿੱਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਸੂਬੇ ਦੀਆਂ ਸਾਰੀਆਂ ਹੀ ਬਾਰ ਐਸੋਸੀਏਸ਼ਨਾਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਡੱਟ ਕੇ ਕਿਸਾਨਾਂ ਨਾਲ ਪਹਿਲੇ ਦਿਨ ਤੋਂ ਹੀ ਖੜ੍ਹੀਆਂ ਹਨ ਅਤੇ ਇਥੋਂ ਤੱਕ ਕਿ ਪੰਜਾਬ ਐਂਡ ਹਰਿਆਣਾ ਬਾਰ ਕੌਂਸਲ ਨੇ ਵੀ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ ਕਿਸਾਨ ਅੰਦੋਲਨ ਨੂੰ ਆਪਣਾ ਸਮਰਥਨ ਦਿੱਤਾ ਹੈ।
ਰਾਜੇਵਾਲ ਨੇ ਆਖਿਆ ਕਿ ਦਿੱਲੀ ਸਰਹੱਦਾਂ ’ਤੇ ਬੈਠੇ ਕਿਸਾਨਾਂ ਦੇ ਅੰਦੋਲਨ ਨੂੰ ਅੱਜ ਹਰ ਦੇਸ਼ ਵਾਸੀ ਸਮਰਥਨ ਅਤੇ ਸਹਿਯੋਗ ਦਿੰਦਾ ਹੋਇਆ ਖੇਤੀ ਕਾਨੂੰਨ ਰੱਦ ਕਰਨ ਦੀ ਹਮਾਇਤ ਕਰ ਰਿਹਾ ਹੈ। ਇਸ ਤੋਂ ਪਹਿਲਾਂ ਸਮਰਾਲਾ ਬਾਰ ਐਸੋਸੀਏਸ਼ਨ ਨੇ ਰਾਜੇਵਾਲ ਦਾ ਸਨਮਾਨ ਕਰਦੇ ਹੋਏ ਐਲਾਨ ਕੀਤਾ ਕਿ ਸਮਰਾਲੇ ਦਾ ਸਮੂਹ ਵਕੀਲ ਭਾਈਚਾਰਾ ਕਿਸਾਨਾਂ ਦੇ ਨਾਲ ਡੱਟ ਕੇ ਖੜ੍ਹਾ ਹੈ ਅਤੇ ਅੰਦੋਲਨ ਦੀ ਜਿੱਤ ਤੱਕ ਕਿਸਾਨਾਂ ਦੇ ਨਾਲ ਖੜ੍ਹਾ ਰਹੇਗਾ।
ਇਹ ਵੀ ਪੜ੍ਹੋ: ਜਲੰਧਰ ਦੇ ਕੰਪਨੀ ਬਾਗ ਨੇੜੇ ਜਿਊਲਰ ਦੀ ਦੁਕਾਨ ਦੇ ਬਾਹਰ ਚੱਲੀ ਗੋਲ਼ੀ, ਸਹਿਮੇ ਲੋਕ
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਖੰਨਾ 'ਚ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੇ ਹੱਕ 'ਚ ਪੋਸਟਰ ਲਾਏ ਗਏ ਸਨ, ਜਿਨ੍ਹਾਂ ਨੇ ਇਕ ਨਵੀਂ ਚਰਚਾ ਛੇੜ ਦਿੱਤੀ ਸੀ। ਇਨ੍ਹਾਂ ਪੋਸਟਰਾਂ 'ਚ ਲਿਖਿਆ ਗਿਆ ਸੀ ਕਿ ਕੀ ਤੁਸੀਂ ਬਲਬੀਰ ਸਿੰਘ ਰਾਜੇਵਾਲ ਨੂੰ ਪੰਜਾਬ ਦਾ ਮੁੱਖ ਮੰਤਰੀ ਵੇਖਣਾ ਚਾਹੁੰਦੇ ਹੋ। ਦੱਸਣਯੋਗ ਹੈ ਕਿ 3 ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਲਈ ਪੰਜਾਬ ਦੇ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਹੋਏ ਹਨ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਸੰਸਦ ਦੇ ਇਜਲਾਸ ਦੌਰਾਨ ਚੁੱਕਣ ਲਈ ਬਲਬੀਰ ਸਿੰਘ ਰਾਜੇਵਾਲ ਵੱਲੋਂ ਸਿਆਸੀ ਆਗੂਆਂ ਨੂੰ ਅਪੀਲ ਕੀਤੀ ਗਈ ਸੀ।
ਇਹ ਵੀ ਪੜ੍ਹੋ: ਕੋਰੋਨਾ ਵੈਕਸੀਨੇਸ਼ਨ ਸਬੰਧੀ ਜਲੰਧਰ ਦੇ ਡੀ. ਸੀ. ਵੱਲੋਂ ਸਕੂਲਾਂ ਦੇ ਸਟਾਫ਼ ਨੂੰ ਨਵੇਂ ਹੁਕਮ ਜਾਰੀ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਸੁੱਖੀ ਰੰਧਾਵਾ ’ਤੇ ਵਰ੍ਹੇ ਮਜੀਠੀਆ,ਗੈਂਗਸਟਰਾਂ ਨਾਲ ਸਬੰਧਾਂ ਦੇ ਲਾਏ ਗੰਭੀਰ ਇਲਜ਼ਾਮ
NEXT STORY