ਲੁਧਿਆਣਾ (ਰਾਜ, ਨਰਿੰਦਰ) : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਗਵਾਈ 'ਚ ਕਿਸਾਨ ਸੈਂਕੜੇ ਅਵਾਰਾ ਪਸ਼ੂਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫਤਰ ਦਾ ਘਿਰਾਅ ਕਰਨ ਲਈ ਪੁੱਜ ਗਏ ਪਰ ਪੁਲਸ ਨੇ ਉਨ੍ਹਾਂ ਨੂੰ ਰਾਹ 'ਚ ਹੀ ਰੋਕ ਲਿਆ। ਇਸ ਤੋਂ ਬਾਅਦ ਕਿਸਾਨਾਂ ਨੇ ਪੁਲਸ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਅਵਾਰਾ ਪਸ਼ੂਆਂ ਵੱਲ ਕੋਈ ਧਿਆਨ ਨਹੀਂ ਦੇ ਰਹੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਅਨ ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ 'ਚ ਘੱਟੋ-ਘੱਟ 5 ਸਲਾਟਰ ਹਾਊਸ ਬਣਾਏ ਜਾਣਗੇ ਪਰ ਕਿਸਾਨਾਂ ਨੂੰ ਕੋਈ ਵੀ ਰਾਹਤ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਪੂਰੇ ਪੰਜਾਬ 'ਚ ਅਵਾਰਾ ਪਸ਼ੂ ਡੀ. ਸੀ. ਦਫਤਰਾਂ ਅੱਗੇ ਛੱਡ ਕੇ ਜਾਣਗੇ।
ਪੀ.ਏ.ਯੂ ਨੇ ਕੱਢੀ ਨਵੇਂ ਪਿਆਜ਼, ਗਾਜ਼ਰ, ਬੈਂਗਣ ਦੀ ਕਾਢ
NEXT STORY