ਬਠਿੰਡਾ (ਪਰਮਜੀਤ)-ਲੋਕ ਸਭਾ ਚੋਣਾਂ ’ਚ ਪੰਜਾਬ ਮਹਿਲਾ ਕਾਂਗਰਸ ਅਹਿਮ ਰੋਲ ਅਦਾ ਕਰੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਸਭਾ ਚੋਣਾਂ ਜੋਨ ਇੰਚਾਰਜ ਅਤੇ ਪੰਜਾਬ ਮਹਿਲਾ ਕਾਂਗਰਸ ਵਾਈਸ ਪ੍ਰਧਾਨ ਸਿਮਰਤ ਕੌਰ ਧਾਲੀਵਾਲ ਨੇ ਮਹਿਲਾ ਕਾਂਗਰਸ ਨਾਲ ਹੋਈ ਮੀਟਿੰਗ ਉਪਰੰਤ ਵਿਸ਼ੇਸ਼ ਪ੍ਰੈਸ ਬਿਆਨ ਜਾਰੀ ਕਰਦਿਆਂ ਕੀਤਾ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੁਆਰਾ ਅੱਜ ਲੋਕ ਸਭਾ ਚੋਣਾਂ ਨੂੰ ਲੈ ਕੇ ਮਹਿਲਾ ਕਾਂਗਰਸ ਦੇ ਸਮੂਹ ਸੀਨੀਅਰ ਕਾਂਗਰਸੀ ਆਗੂਆਂ ਨਾਲ ਮੀਟਿੰਗ ਕੀਤੀ ਗਈ ਹੈ। ਇਸ ਮੌਕੇ ਸਿਮਰਤ ਕੌਰ ਧਾਲੀਵਾਲ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਜ਼ਿਲਾ ਬਠਿੰਡਾ ਦਿਹਾਤੀ ਮਹਿਲਾ ਕਾਂਗਰਸ ਦੀ ਇਕ ਵਿਸ਼ੇਸ਼ ਮੀਟਿੰਗ ਜਲਦੀ ਹੀ ਬਠਿੰਡਾ ਵਿਖੇ ਹੋਣ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਬਠਿੰਡਾ ਵਿਖੇ ਹੋਣ ਵਾਲੀ ਜ਼ਿਲਾ ਦਿਹਾਤੀ ਦੀ ਜ਼ਿਲਾ ਪੱਧਰੀ ਮੀਟਿੰਗ ’ਚ ਵਰਕਰਾਂ ਦੀਆਂ ਵਿਸ਼ੇਸ਼ ਡਿਊਟੀਆਂ ਲਾਈਆਂ ਜਾਣਗੀਆਂ ਤਾਂ ਜੋ ਲੋਕ ਸਭਾ ਚੋਣਾਂ ’ਚ ਵੱਡੀ ਜਿੱਤ ਪ੍ਰਾਪਤ ਕੀਤੀ ਜਾ ਸਕੇ। ਸਿਮਰਤ ਕੌਰ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਦੱਸਿਆ ਕਿ ਹੁਣ ਦੇਸ਼ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਕੇਂਦਰ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਨਾਲ ਉਤਾਵਲੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ’ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ’ਚ ਪੰਜਾਬ ਮਹਿਲਾ ਕਾਂਗਰਸ ਅਹਿਮ ਰੋਲ ਅਦਾ ਕਰੇਗਾ ਅਤੇ ਪੰਜਾਬ ਦੇ ਲੋਕ ਪੰਜਾਬ ਦੇ ਮੁੱਖ ਮੰਤਰੀ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਪੰਜਾਬ ਦੇ ਸਾਰੇ ਕਾਂਗਰਸ ਪਾਰਟੀ ਲੋਕ ਸਭਾ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿਤਾ ਕੇ ਆਲ ਇੰਡੀਆ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਝੋਲੀ ਵਿਚ ਪਾਉਣਗੇ। ਇਸ ਮੌਕੇ ਕਾਂਗਰਸ ਵਰਕਰਾਂ ਦੁਆਰਾ ਪੰਜਾਬ ਮਹਿਲਾ ਕਾਂਗਰਸ ਵਾਈਸ ਪ੍ਰਧਾਨ ਸਿਮਰਤ ਕੌਰ ਧਾਲੀਵਾਲ, ਬੰਦਨਾ ਜਨਰਲ ਸਕੱਤਰ ਪੰਜਾਬ ਮਹਿਲਾ ਕਾਂਗਰਸ ਅਤੇ ਜਸਵਿੰਦਰ ਕੌਰ ਜੋਹਲ ਜ਼ਿਲਾ ਬਠਿੰਡਾ ਦਿਹਾਤੀ ਪ੍ਰਧਾਨ ਮਹਿਲਾ ਕਾਂਗਰਸ ਨੂੰ ਵਿਸ਼ੇਸ਼ ਚਿੰਨ੍ਹ ਦੇ ਕੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਸਿਮਰਤ ਕੌਰ ਧਾਲੀਵਾਲ ਵਾਇਸ ਪ੍ਰਧਾਨ ਪੰਜਾਬ ਮਹਿਲਾ ਕਾਂਗਰਸ ਅਤੇ ਜੋਨ ਇੰਚਾਰਜ ਲੋਕ ਸਭਾ ਚੋਣਾਂ, ਜਸਵਿੰਦਰ ਕੌਰ ਜੋਹਲ ਜ਼ਿਲਾ ਬਠਿੰਡਾ ਦਿਹਾਤੀ ਪ੍ਰਧਾਨ ਮਹਿਲਾ ਕਾਂਗਰਸ, ਬੰਦਨਾ ਜਨਰਲ ਸਕੱਤਰ ਪੰਜਾਬ ਮਹਿਲਾ ਕਾਂਗਰਸ, ਰਮੇਸ਼ ਰਾਣੀ ਜ਼ਿਲਾ ਪ੍ਰਧਾਨ ਸ਼ਹਿਰੀ ਮਹਿਲਾ ਕਾਂਗਰਸ ਬਠਿੰਡਾ, ਜੋਤੀ ਬਲਾਕ ਪ੍ਰਧਾਨ, ਮਿਨਾਂਕਸ਼ੀ ਗਾਂਧੀ ਬਲਾਕ ਪ੍ਰਧਾਨ ਆਦਿ ਸੀਨੀਅਰ ਕਾਂਗਰਸੀ ਵਰਕਰ ਵਿਸ਼ੇਸ਼ ਰੂਪ ’ਚ ਹਾਜ਼ਰ ਸਨ।
ਬੀਰੋਕੇ ਕਲਾਂ ਦੇ ਕਬੱਡੀ ਕੱਪ ’ਤੇ ਦਿਡ਼੍ਹਬਾ ਦੀ ਟੀਮ ਦਾ ਕਬਜ਼ਾ
NEXT STORY