ਬਠਿੰਡਾ (ਮੁਨੀਸ਼)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤੇ ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮਜੀਤ ਸਿੰਘ ਮਜੀਠੀਆ ਵੱਲੋਂ ਬੀਤੇ ਦਿਨ ਐਲਾਨੇ ਜ਼ਿਲਾ ਬਠਿੰਡਾ ਦੇ ਦੋ ਪ੍ਰਧਾਨਾਂ ਨੇ ਅੱਜ ਸਮੁੱਚੀ ਅਕਾਲੀ ਲੀਡਰਸ਼ਿਪ ਸਮੇਤ ਸ਼ੁਕਰਾਨੇ ਵਜੋਂ ਤਖਤ ਸ੍ਰੀ ਦਮਦਮਾ ਸਾਹਿਬ ਮੱਥਾ ਟੇਕਿਆ। ਅੱਜ ਯੂਥ ਵਿੰਗ ਦੇ ਦੋਵੇਂ ਨਵ-ਨਿਯੁਕਤ ਜ਼ਿਲਾ ਪ੍ਰਧਾਨਾਂ ’ਚੋਂ ਬਠਿੰਡਾ 2 ਦੇ ਗਿਰਦੌਰ ਸਿੰਘ ਸੰਧੂ ਤੇ ਬਠਿੰਡਾ 2 ਦੇ ਗੁਰਦੀਪ ਸਿੰਘ ਕੋਟਸ਼ਮੀਰ ਨੇ ਸੀਨੀ. ਅਕਾਲੀ ਆਗੂ ਗੁਰਪ੍ਰੀਤ ਸਿੰਘ ਮਲੂਕਾ ਸਾਬਕਾ ਚੇਅਰਮੈਨ ਜ਼ਿਲਾ ਪ੍ਰੀਸ਼ਦ ਦੀ ਅਗਵਾਈ ਹੇਠ ਤਖਤ ਸਾਹਿਬ ਨਤਮਸਤਕ ਹੋਣ ਲਈ ਪੁੱਜੇ। ਸ਼੍ਰੋਮਣੀ ਕਮੇਟੀ ਅੰਤ੍ਰਿਗ ਮੈਂਬਰ ਭਾਈ ਅਮਰੀਕ ਸਿੰਘ ਕੋਟਸ਼ਮੀਰ ਨੇ ਤਖਤ ਸਾਹਿਬ ਪੁੱਜਣ ’ਤੇ ਅਕਾਲੀ ਆਗੂਆਂ ਨੂੰ ਜੀ ਆਇਆਂ ਕਿਹਾ। ਤਖਤ ਸਾਹਿਬ ਵਿਖੇ ਸ਼ੁਕਰਾਨੇ ਦੀ ਅਰਦਾਸ ਉਪਰੰਤ ਗੁ. ਲਿਖਣਸਰ ਸਾਹਿਬ ਵਿਖੇ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਨਵ-ਨਿਯੁਕਤ ਜ਼ਿਲਾ ਪ੍ਰਧਾਨਾਂ ਨੂੰ ਸਿਰੋਪਾਉ ਦੀ ਬਖਸ਼ਿਸ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਅੰਤ੍ਰਿਗ ਮੈਂਬਰ ਭਾਈ ਅਮਰੀਕ ਸਿੰਘ ਕੋਟਸ਼ਮੀਰ, ਬਲਜੀਤ ਸਿੰਘ, ਚਾਨਣ ਸਿੰਘ, ਸਰਬਜੀਤ ਸਿੰਘ, ਸੁਖਬੀਰ ਸਿੰਘ ਜੱਸੀ, ਗੁਰਲਾਭ ਸਿੰਘ, ਸੁਖਬੀਰ ਸਿੰਘ, ਅਮਰਜੀਤ ਸਿੰਘ, ਨਿੱਪੀ ਮਲਕਾਣਾ, ਮਨਪ੍ਰੀਤ ਧਾਲੀਵਾਲ, ਗੁਰਮੀਤ ਬੁੱਟਰ ਬੰਗੀ, ਅਮਰਜੀਤ ਧਨੋਆ, ਭਿੰਦਾ ਜੱਜਲ ਆਦਿ ਆਗੂ ਹਾਜ਼ਰ ਸਨ।
ਕਿਸਾਨਾਂ ਨੇ ਧਰਨਾ ਲਾ ਕੇ ਪੰਜਾਬ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ
NEXT STORY