ਬਠਿੰਡਾ (ਸ਼ੇਖਰ)-ਮਿਸ਼ਨ ਤੰਦਰੁਸਤ ਪੰਜਾਬ ਅਧੀਨ ਮਾਲਵੇ ਦੀ ਨਾਮਵਰ ਸੰਸਥਾ ਮਾਤਾ ਸੁੰਦਰੀ ਗਰੁੱਪ ਆਫ ਇੰਸਟੀਚਿਊਸ਼ਨਜ਼, ਢੱਡੇ ਵਿਖੇ ਐੱਨ. ਐੱਸ. ਐੱਸ. ਵਿਭਾਗ ਅਤੇ ਯੁਵਕ ਸੇਵਾਵਾਂ, ਬਠਿੰਡਾ ਦੇ ਦਿਸ਼ਾ ਨਿਰਦੇਸ਼ਾ ਹੇਠ ਚੱਲ ਰਹੇ ਰੈੱਡ ਰਿਬਨ ਕਲੱਬਾਂ ਦੇ ਸਹਿਯੋਗ ਨਾਲ ਸਿਹਤ ਵਿਭਾਗ ਪੰਜਾਬ ਵਲੋਂ ‘ਸਿਹਤ ਜਾਗਰੂਕਤਾ ਸੈਮੀਨਾਰ’ ਆਯੋਜਿਤ ਕੀਤਾ ਗਿਆ। ਜਿਸ ਤਹਿਤ ਹਰਵਿੰਦਰ ਸਿੰਘ ਹੈਲਥ ਸੁਪਰਵਾਈਜਰ ਪੀ. ਐੱਚ. ਸੀ. ਮੰਡੀ ਕਲਾਂ, ਸਾਧੂ ਰਾਮ ਹੈਲਥ ਸੁਪਰਵਾਈਜਰ ਪੀ. ਐੱਚ. ਸੀ. ਬੱਲ੍ਹੋ, ਬਲਵੀਰ ਸਿੰਘ ਸਿਹਤ ਕਰਮਚਾਰੀ, ਸਵਰਨਾ ਏ. ਐੱਨ. ਐੱਮ. ਅਤੇ ਸਿਹਤ ਵਿਭਾਗ ਦੇ ਹੋਰ ਕਰਮਚਾਰੀ ਸਿਹਤ ਵਿਭਾਗ ਦੀ ਜਾਗਰੂਕਤਾ ਵੈਨ ਸਮੇਤ ਸੰਸਥਾ ਵਿਖੇ ਪਹੁੰਚੇ। ਇਸ ਮੌਕੇ ਐਜੂਕੇਸ਼ਨ ਕਾਲਜ ਦੇ ਪ੍ਰਿੰਸੀਪਲ ਰਾਜ ਸਿੰਘ ਬਾਘਾ ਨੇ ਦੱਸਿਆ ਕਿ ਸੰਸਥਾ ਦੇ ਨਰਸਿੰਗ ਵਿਭਾਗ ਦੇ ਵਿਦਿਆਰਥੀ, ਰੈੱਡ ਰਿਬਨ ਵਾਲੰਟੀਅਰ, ਅਤੇ ਐੱਨ. ਐੱਸ. ਐੱਸ. ਵਾਲੰਟੀਅਰ ਵੱਖ-ਵੱਖ ਗਤੀਵਿਧੀਆਂ ਰਾਹੀਂ ਸਮਾਜ ’ਚ ਜਾਗਰੂਕਤਾ ਪੈਦਾ ਕਰਨ ’ਚ ਅਹਿਮ ਰੋਲ ਅਦਾ ਕਰ ਰਹੇ ਹਨ। ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਢੱਡੇ, ਐੱਮ. ਡੀ. ਗੁਰਬਿੰਦਰ ਸਿੰਘ ਬੱਲੀ ਵਲੋਂ ਪਹੁੰਚੇ ਸਿਹਤ ਵਿਭਾਗ ਦੇ ਕਰਮਚਾਰੀਆਂ ਦਾ ਯਾਦਗਾਰੀ ਚਿੰਨ੍ਹ ਨਾਲ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਪ੍ਰਸ਼ਾਸ਼ਕੀ ਡਾਇਰੈਕਟਰ ਮੈਡਮ ਸਿੰਬਲਜੀਤ ਕੌਰ, ਖਜ਼ਾਨਚੀ ਮੈਡਮ ਪ੍ਰਸ਼ੋਤਮ ਕੌਰ, ਡਾਇਰੈਕਟਰ ਸੁਖਦੀਪ ਸਿੰਘ ਸਿੱਧੂ, ਪ੍ਰਿੰਸੀਪਲ ਪ੍ਰੋ. ਬੇਅੰਤ ਕੌਰ, ਐਜੂਕੇਸ਼ਨ ਕਾਲਜ ਦੇ ਪ੍ਰਿੰਸੀਪਲ ਰਾਜ ਸਿੰਘ ਬਾਘਾ, ਸਕੂਲ ਪ੍ਰਿੰਸੀਪਲ ਪ੍ਰੋ. ਸ਼ਾਮ ਲਾਲ, ਬੀ. ਐੱਡ. ਵਿਭਾਗ ਮੁਖੀ ਪ੍ਰੋ. ਸੁਪਿੰਦਰ ਕੌਰ, ਪ੍ਰੋ. ਅੰਗਰੇਜ ਸਿੰਘ ਆਦਿ ਹਾਜ਼ਰ ਸਨ ।
ਯੂਥ ਅਕਾਲੀ ਦਲ ਦੇ ਨਵ-ਨਿਯੁਕਤ ਜ਼ਿਲਾ ਪ੍ਰਧਾਨਾਂ ਨੇ ਸ਼ੁਕਰਾਨੇ ਵਜੋਂ ਤਖਤ ਸ੍ਰੀ ਦਮਦਮਾ ਸਾਹਿਬ ਮੱਥਾ ਟੇਕਿਆ
NEXT STORY