ਬਠਿੰਡਾ (ਤਰਸੇਮ)- ਸਥਾਨਕ ਪੰਜਾਬੀ ਯੂਨੀਵਰਸਿਟੀ ਟੀ. ਪੀ. ਡੀ. ਮਾਲਵਾ ਕਾਲਜ ਵਿਖੇ ਐੱਨ. ਐੱਸ. ਐੱਸ. ਵਿਭਾਗ ਵਲੋਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਪੋਸਟਰ ਮੇਕਿੰਗ ਤੇ ਗੀਤ ਮੁਕਾਬਲੇ ਕਰਵਾਏ ਗਏ। ਕਾਲਜ ਦੇ ਪ੍ਰਿੰਸੀਪਲ ਡਾ. ਰਾਕੇਸ਼ ਜਿੰਦਲ ਨੇ ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਾਜ ਵਿਚ ਫੈਲ ਰਹੇ ਨਸ਼ਿਆਂ ਤੋਂ ਦੂਰ ਰਹਿਣ ਲਈ ਕਿਹਾ। ਇਸ ਮੌਕੇ ਕਰਵਾਏ ਗਏ ਪੋਸਟਰ ਤੇ ਗੀਤ ਮੁਕਾਬਲੇ ’ਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫਸਰ ਡਾ. ਸੁਮਨ ਸ਼ਰਮਾ, ਪ੍ਰੋ. ਨੀਤੂ ਅਗਰਵਾਲ, ਪ੍ਰੋ. ਰਿੰਪੀ ਰਾਣੀ ਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ। ---
ਜਾਖਡ਼ ਦੀ ਆਮਦ ਸਬੰਧੀ ਜਟਾਣਾ ਨੇ ਕੀਤੀ ਵਰਕਰਾਂ ਨਾਲ ਮੀਟਿੰਗ
NEXT STORY