ਬਠਿੰਡਾ (ਮੁਨੀਸ਼)-ਪੰਜਾਬ ਪੁਲਸ ਨੇ ਨਸ਼ੇ ਖਿਲਾਫ ਚਲਾਈ ਮੁਹਿੰਮ ਤਹਿਤ ਤਲਵੰਡੀ ਸਾਬੋ ਦੀ ਸੀਗੋ ਚੌਕੀ ਪੁਲਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਤੇ ਦਰਜ ਮਾਮਲੇ ਅਨੁਸਾਰ ਸੀਗੋ ਚੌਕੀ ਇੰਚਾਰਜ ਜਗਸੀਰ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਕਰ ਰਹੇ ਸਨ ਤਾਂ ਸੀਗੋ ਸੂਏ ਨਜ਼ਦੀਕ ਇਕ ਪੈਦਲ ਆਉਂਦੇ ਵਿਅਕਤੀ ਦੀ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਹੈਰੋਇਨ ਆਪਣੇ ਕਬਜ਼ੇ ’ਚ ਲੈ ਕੇ ਕਥਿਤ ਦੋਸ਼ੀ ਸੁਖਵਿੰਦਰ ਸਿੰਘ ਵਾਸੀ ਸੇਖਪੁਰਾ ਨੂੰ ਗ੍ਰਿਫਤਾਰ ਕਰ ਲਿਆ। ਜਾਂਚ ਅਧਿਕਾਰੀ ਜਗਸੀਰ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਵਿਦਿਆਰਥਣਾਂ ਨੇ ਦੋ ਦਿਨਾਂ ਧਾਰਮਕ ਟੂਰ ਲਾਇਆ
NEXT STORY