ਜੈਤੋ, (ਜਿੰਦਲ)- ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ ਸੀਟੂ ਵੱਲੋਂ ਆਪਣੀਆਂ ਹੱਕੀ ਮੰਗਾਂ ਦੇ ਸਬੰਧ 'ਚ ਕਾਮਰੇਡ ਜਸਪਾਲ ਸਿੰਘ ਰਣ ਸਿੰਘ ਵਾਲਾ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਨੇ ਭੱਠਾ ਮਜ਼ਦੂਰਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਦੀ ਮਿਲੀਭੁਗਤ ਨਾਲ ਭੱਠਾ ਮਾਲਕ ਮਜ਼ਦੂਰਾਂ ਦਾ ਸ਼ੋਸ਼ਣ ਕਰ ਰਹੇ ਹਨ। ਭੱਠਾ ਮਾਲਕ ਸਰਕਾਰ ਵੱਲੋਂ ਤੈਅ ਕੀਤੀ ਗਈ ਉਜਰਤਾ ਵੀ ਮਜ਼ਦੂਰਾਂ ਨੂੰ ਨਹੀਂ ਦੇ ਰਹੇ। ਮਜ਼ਦੂਰਾਂ ਨੂੰ ਪੀਣ ਲਈ ਸਾਫ਼-ਸੁਥਰਾ ਪਾਣੀ, ਬਿਜਲੀ ਦੀ ਸਹੂਲਤ ਤੋਂ ਇਲਾਵਾ ਉਨ੍ਹਾਂ ਨੂੰ ਪਖਾਨਿਆਂ ਦੀ ਸਹੂਲਤ ਵੀ ਨਹੀਂ ਦਿੱਤੀ ਗਈ।
ਉਨ੍ਹਾਂ ਕਿਹਾ ਕਿ ਭੱਠਿਆਂ 'ਤੇ ਮਜ਼ਦੂਰਾਂ ਦਾ ਕੋਈ ਵੀ ਹਾਜ਼ਰ ਰਿਕਾਰਡ ਨਹੀਂ ਰੱਖਿਆ ਜਾਂਦਾ ਅਤੇ ਨਾ ਹੀ ਉਨ੍ਹਾਂ ਦਾ ਕੋਈ ਬੀਮਾ ਕਰਵਾਇਆ ਜਾਂਦਾ ਹੈ। ਭੱਠੇ ਦੂਰ ਹੋਣ ਕਾਰਨ ਉਨ੍ਹਾਂ ਦੇ ਬੱਚੇ ਵੀ ਸਕੂਲਾਂ 'ਚ ਪਹੁੰਚਣ ਤੋਂ ਅਸਮਰਥ ਹਨ। ਉਨ੍ਹਾਂ ਨੇ ਮਜ਼ਦੂਰਾਂ ਨੂੰ ਉਕਤ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ। ਇਸ ਸਮੇਂ ਆਗੂ ਚਰਨਜੀਤ ਸਿੰਘ, ਨਿਰਮਲ ਸਿੰਘ, ਮੰਦਰ ਸਿੰਘ, ਤਾਲੇ ਰਾਮ ਆਦਿ ਮੌਜੂਦ ਸਨ।
ਧਾਰਮਕ ਅਸਥਾਨ ਦੀ ਗੋਲਕ ਚੋਰੀ
NEXT STORY