ਭਵਾਨੀਗੜ੍ਹ (ਜ.ਬ.): ਸਿਹਤ ਵਿਭਾਗ ਅਤੇ ਪ੍ਰਸ਼ਾਸਨ ਨੇ ਬਲਾਕ ਭਵਾਨੀਗੜ੍ਹ ਵਿਚ ਨੋਵਲ ਕੋਰੋਨਾ ਵਾਇਰਸ ਦੀ ਇਸ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਬਹੁਤ ਹੀ ਚੌਕਸੀ ਵਰਤੀ ਹੈ, ਜਿਸ ਕਾਰਨ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਵੱਲੋਂ 12 ਅਤੇ 13 ਅਪ੍ਰੈਲ ਨੂੰ ਵੱਖ-ਵੱਖ ਪਿੰਡ ਦੇ ਬਾਹਰਲੇ ਰਾਜਾਂ ਅਤੇ ਪੰਜਾਬ ਦੇ ਹੋਰ ਸ਼ਹਿਰਾਂ ਤੋਂ ਆਪਣੇ ਪਿੰਡ ਆਉਣ ਵਾਲੇ 69 ਦੇ ਕਰੀਬ ਕੰਬਾਈਨ ਚਾਲਕਾਂ, ਟਰੱਕ ਚਾਲਕਾਂ ਅਤੇ ਹੋਰ ਵਿਅਕਤੀਆਂ ਨੂੰ 14 ਦਿਨਾਂ ਲਈ ਆਪਣੇ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪਾਵਰਕਾਮ ਨੇ ਪਲਟਿਆ ਫੈਸਲਾ: ਹੁਣ ਮੀਟਰ ਰੀਡਿੰਗ ਦੇ ਹਿਸਾਬ ਨਾਲ ਹੀ ਆਵੇਗਾ ਬਿੱਲ
ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ 12 ਅਪ੍ਰੈਲ ਨੂੰ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ 17 ਵਿਅਕਤੀਆਂ ਨੂੰ ਆਪਣੇ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਸੀ ਅਤੇ ਅੱਜ 13 ਅਪ੍ਰੈਲ ਨੂੰ 52 ਵਿਅਕਤੀਆਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਹ ਮਹਾਮਾਰੀ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਨੂੰ ਫੈਲਦੀ ਹੈ ਅਤੇ ਪੂਰੇ ਦੇਸ਼ ਸਮੇਤ ਪੰਜਾਬ 'ਚ ਲਗਾਤਾਰ ਇਸ ਦੇ ਮਰੀਜ਼ਾਂ ਦੀ ਵਧਦੀ ਗਿਣਤੀ ਸਭ ਲਈ ਚਿੰਤਾ ਦਾ ਵਿਸ਼ਾ ਹੈ। ਇਸ ਲਈ ਇਸ ਤੋਂ ਬਚਾਅ ਲਈ ਸਾਨੂੰ ਜ਼ਰੂਰੀ ਸਾਵਧਾਨੀਆਂ ਦੀ ਵਰਤੋਂ ਕਰਦੇ ਹੋਏ ਸਰਕਾਰ ਵੱਲੋਂ ਕੀਤੇ ਲਾਕਡਾਊਨ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਸਵੇਰੇ ਕਰਫਿਊ 'ਚ ਦਿੱਤੀ ਜਾਂਦੀ ਛੋਟ ਦੌਰਾਨ ਬਾਜ਼ਾਰਾਂ, ਸਬਜ਼ੀ ਮੰਡੀ ਅਤੇ ਹੋਰ ਜਨਤਕ ਥਾਵਾਂ 'ਤੇ ਭੀੜ ਨਹੀਂ ਹੋਣ ਦੇਣੀ ਚਾਹੀਦੀ । ਘਰਾਂ ਤੋਂ ਬਾਹਰ ਨਿਕਲਦੇ ਸਮੇਂ ਮਾਸਕ, ਕਿਸੇ ਵੀ ਸੂਤੀ ਕੱਪੜੇ ਜਾਂ ਰੁਮਾਲ ਵੈਗਰਾ ਦੀ ਦੋਹਰੀ ਤੈਅ ਨਾਲ ਆਪਣੇ ਮੂੰਹ ਨੂੰ ਚੰਗੀ ਤਰ੍ਹਾਂ ਢੱਕ ਹੀ ਬਾਹਰ ਨਿਕਲਣਾ ਚਾਹੀਦਾ ਹੈ ਅਤੇ ਆਪਣੇ ਘਰ ਜਾਣ ਸਮੇਂ ਆਪਣੇ ਹੱਥਾਂ ਨੂੰ ਪੂਰੀ ਤਰ੍ਹਾਂ ਸੈਨੇਟਾਈਜ਼ ਕਰਨਾ ਚਾਹੀਦਾ ਹੈ ਅਤੇ ਘਰ ਜਾ ਕੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਥੋਣੇ ਚਾਹੀਦੇ ਹਨ।
ਇਹ ਵੀ ਪੜ੍ਹੋ: ਪਟਿਆਲਾ ਜ਼ਿਲੇ ਦੇ ਪਹਿਲੇ ਮਰੀਜ਼ ਨੇ 'ਕੋਰੋਨਾ' ਨੂੰ ਹਰਾ ਕੇ ਜਿੱਤੀ ਜੰਗ
ਉਨ੍ਹਾਂ ਕਿਹਾ ਕਿ ਅਸੀਂ ਸਥਾਨਕ ਟਰੱਕ ਯੂਨੀਅਨ ਦੇ ਪ੍ਰਧਾਨ ਨੂੰ ਵੀ ਇਹ ਬੇਨਤੀ ਕੀਤੀ ਹੈ ਕਿ ਉਹ ਯੂਨੀਅਨ 'ਚ ਪੁਕਾਰ ਕਰਦੇ ਸਮੇਂ ਚਾਲਕਾਂ ਅਤੇ ਆਪ੍ਰੇਟਰਾਂ ਦਾ ਉਥੇ ਇਕੱਠ ਨਾ ਹੋਣ ਦੇਣ ਅਤੇ ਬਾਹਰਲੇ ਰਾਜਾਂ ਤੋਂ ਟਰੱਕ ਲੈ ਕੇ ਆਉਣ ਵਾਲੇ ਚਾਲਕਾਂ ਦੀ ਮੈਡੀਕਲ ਜਾਂਚ ਜ਼ਰੂਰ ਕਰਵਾਉਣ ਅਤੇ ਉਨ੍ਹਾਂ ਦਾ 14 ਦਿਨਾਂ ਲਈ ਘਰ 'ਚ ਹੀ ਇਕਾਂਤਵਾਸ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਘਰਾਂ ਤੋਂ ਬਾਹਰ ਆ ਕੇ ਖੁਦ ਇਸ ਬੀਮਾਰੀ ਨੂੰ ਆਪਣੇ ਘਰ ਆਉਣ ਦਾ ਸੱਦਾ ਦੇ ਰਹੇ ਹਾਂ। ਇਸ ਲਈ ਲਾਕਡਾਊਨ ਦੀ ਪਾਲਣਾ ਕਰਨਾ ਹੀ ਇਸਦਾ ਬਚਾਅ ਹੈ।
ਜਲੰਧਰ ਦੇ ਪ੍ਰਾਈਵੇਟ ਹਸਪਤਾਲਾਂ ਨੂੰ ਸੀਲ ਕਰਨ ਦੀ ਚਿਤਾਵਨੀ, ਜਾਣੋ ਕਿਉਂ
NEXT STORY