ਭਵਾਨੀਗੜ੍ਹ (ਕਾਂਸਲ, ਵਿਕਾਸ, ਸੰਜੀਵ): ਸਥਾਨਕ ਸ਼ਹਿਰ ਵਿਖੇ ਅੱਜ ਕੋਰੋਨਾ ਮਹਾਮਾਰੀ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਪ੍ਰਵੀਨ ਗਰਗ ਨੇ ਦੱੱਸਿਆ ਕਿ ਪਟਿਆਲਾ ਦੇ ਸਰਕਾਰੀ ਰਾਜਿੰਦਰ ਹਸਪਤਾਲ ਵਿਖੇ ਜੇਰੇ ਇਲਾਜ ਸਥਾਨਕ ਦਸ਼ਮੇਸ਼ ਨਗਰ ਦੇ ਵਾਸੀ ਰਕੇਸ਼ ਕੁਮਾਰ (55) ਦੀ ਅੱਜ ਕੋਰੋਨਾ ਮਹਾਮਾਰੀ ਨਾਲ ਮੌਤ ਹੋ ਗਈ।
ਇਹ ਵੀ ਪੜ੍ਹੋ: ਵਿਵਾਦਾਂ 'ਚ ਘਿਰਿਆ ਫਾਜ਼ਿਲਕਾ ਦਾ ਐੱਸ. ਐੱਚ.ਓ.,SSP ਦੀ ਗੁਰੂ ਨਾਨਕ ਦੇਵ ਜੀ ਨਾਲ ਕੀਤੀ ਤੁਲਨਾ
ਉਨ੍ਹਾਂ ਦੱਸਿਆ ਕਿ ਹਸਪਤਾਲ ਦੀ ਐਂਬੂਲੈਂਸ ਮ੍ਰਿਤਕ ਦੀ ਲਾਸ਼ ਨੂੰ ਲੈਣ ਲਈ ਪਟਿਆਲਾ ਵਿਖੇ ਗਈ ਹੈ ਅਤੇ ਮ੍ਰਿਤਕ ਦਾ ਸੰਸਕਾਰ ਉਨ੍ਹਾਂ ਦੀ ਅਗਵਾਈ ਹੇਠ ਪੂਰੀ ਸਾਵਧਾਨੀ ਨਾਲ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਬਾਕੀ ਪਰਿਵਾਰਕ ਮੈਂਬਰਾਂ ਦੇ ਵੀ ਜਾਂਚ ਲਈ ਨਮੂਨੇ ਲਏ ਜਾਣਗੇ।ਇਸ ਤੋਂ ਇਲਾਵਾ ਸੀਨੀਅਰ ਮੈਡੀਕਲ ਅਫ਼ਸਰ ਡਾ.ਗਰਗ ਨੇ ਦੱਸਿਆ ਕਿ ਸ਼ਹਿਰ ਦੇ ਦਸਮੇਸ਼ ਨਗਰ ਦੇ ਹੀ ਵਾਸੀ ਸੀਨੀਅਰ ਸ਼ਿਟੀਜ਼ਨ ਸੀ.ਡੀ ਮਿੱਤਲ ਜੋ ਕਿ ਕੋਰੋਨਾ ਪਾਜ਼ੇਟਿਵ ਆਏ ਸਨ ਦੇ ਬਾਕੀ ਸਾਰੇ ਪਰਿਵਾਰਕ ਮੈਂਬਰਾਂ ਦੀ ਰਿਪੋਰਟ ਨੈਗਟਿਵ ਆਈ ਹੈ।
ਇਹ ਵੀ ਪੜ੍ਹੋ: ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਨਾਲ ਦੋ ਹੋਰ ਮੌਤਾਂ
ਜਾਣੋ ਕੋਰੋਨਾ ਨੂੰ ਲੈ ਕੇ ਪੰਜਾਬ ਦੇ ਤਾਜ਼ਾ ਹਾਲਾਤ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 44 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 3464 ਲੁਧਿਆਣਾ 9026, ਜਲੰਧਰ 5573, ਮੋਹਾਲੀ 'ਚ 2951, ਪਟਿਆਲਾ 'ਚ 5232, ਹੁਸ਼ਿਆਰਪੁਰ 'ਚ 1145, ਤਰਨਾਰਨ 693, ਪਠਾਨਕੋਟ 'ਚ 983, ਮਾਨਸਾ 'ਚ 436, ਕਪੂਰਥਲਾ 992, ਫਰੀਦਕੋਟ 891, ਸੰਗਰੂਰ 'ਚ 2005, ਨਵਾਂਸ਼ਹਿਰ 'ਚ 619, ਰੂਪਨਗਰ 725, ਫਿਰੋਜ਼ਪੁਰ 'ਚ 1656, ਬਠਿੰਡਾ 1912, ਗੁਰਦਾਸਪੁਰ 1672, ਫਤਿਹਗੜ੍ਹ ਸਾਹਿਬ 'ਚ 937, ਬਰਨਾਲਾ 915, ਫਾਜ਼ਿਲਕਾ 717, ਮੋਗਾ 1259, ਮੁਕਤਸਰ ਸਾਹਿਬ 698 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 1195 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 29400 ਲੋਕ ਮਿਹਤਯਾਬ ਹੋਣ ਉਪਰੰਤ ਘਰਾਂ ਨੂੰ ਪਰਤ ਚੁੱਕੇ ਹਨ।
ਨਾਭਾ ਦੇ ਪਿੰਡ 'ਚ ਸ਼ਾਤਰ ਜਨਾਨੀਆਂ ਨੇ ਮਾਰੀ ਅਨੋਖੀ ਠੱਗੀ, ਹਰ ਕੋਈ ਹੈਰਾਨ
NEXT STORY