ਭਵਾਨੀਗੜ੍ਹ(ਵਿਕਾਸ) : ਪਿੰਡ ਰੇਤਗੜ੍ਹ ਵਿਚ ਕਰਜ਼ੇ ਤੋਂ ਪ੍ਰੇਸ਼ਾਨ ਇਕ ਕਿਸਾਨ ਵੱਲੋਂ ਜਹਿਰਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਕੁਲਵੰਤ ਸਿੰਘ ਸਾਬਕਾ ਸਰਪੰਚ ਬਖੋਪੀਰ ਤੇ ਰਣਧੀਰ ਸਿੰਘ ਪੰਚ ਨੇ ਦੱਸਿਆ ਕਿ ਕਿਸਾਨ ਨਛੱਤਰ ਸਿੰਘ ਪੁੱਤਰ ਦਲੀਪ ਸਿੰਘ (45) ਵਾਸੀ ਰੇਤਗੜ੍ਹ 1 ਏਕੜ ਜ਼ਮੀਨ ਦਾ ਮਾਲਕ ਸੀ ਤੇ ਆਰਥਿਕ ਪੱਖੋਂ ਕਮਜ਼ੋਰ ਸੀ। ਉਸ ਦੇ ਸਿਰ 'ਤੇ 5-6 ਲੱਖ ਰੁਪਏ ਕਰਜ਼ਾ ਹੋਣ ਕਾਰਨ ਅਕਸਰ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਬੀਤੇ ਦਿਨ ਨਛੱਤਰ ਸਿੰਘ ਨੇ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ, ਜਿਸ ਤੋਂ ਬਾਅਦ ਗੰਭੀਤ ਹਾਲਤ ਵਿਚ ਤੁਰੰਤ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ। ਪਿੰਡ ਦੇ ਲੋਕਾਂ ਅਤੇ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਮੰਗ ਕੀਤੀ।
ਬੇਅਦਬੀ ਮਾਮਲੇ 'ਤੇ ਸੁਖਬੀਰ ਦਾ ਵੱਡਾ ਬਿਆਨ
NEXT STORY