ਭਵਾਨੀਗੜ੍ਹ (ਕਾਂਸਲ) - ਪੰਜਾਬ ਤੇ ਸਿੱਖਿਆ ਵਿਭਾਗ ਵਲੋਂ ਸੂਬੇ 'ਚ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਸਰਕਾਰੀ ਸਕੂਲਾਂ 'ਚ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਸਣੇ ਹੋਰ ਆਧੁਨਿਕ ਸਹੁਲਤਾਂ ਨਾਲ ਲੈਸ ਕਰਨ ਦੀਆਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੱਖਿਆ ਕੈਬਨਿਟ ਮੰਤਰੀ ਪੰਜਾਬ ਵਿਜੈਇੰਦਰ ਸਿੰਗਲਾ ਵਲੋਂ ਕੀਤਾ ਗਿਆ, ਜਦੋਂ ਉਹ ਸਥਾਨਕ ਪ੍ਰਾਚੀਨ ਸ਼ਿਵ ਮੰਦਰ ਵਿਖੇ ਜਨਮ ਅਸ਼ਟਮੀ ਦੇ ਤਿਉਹਾਰ ਮੌਕੇ ਕਰਵਾਏ ਗਏ ਸਮਾਗਮ 'ਚ ਭਾਗ ਲੈਣ ਆਏ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੰਗਲਾ ਨੇ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ, ਜਿਨ੍ਹਾਂ ਦੇ ਚੰਗੇ ਭਵਿੱਖ ਲਈ ਚੰਗੀ ਸਿੱÎਖਿਆ ਦੀ ਲੋੜ ਹੈ। ਇਸ ਲਈ ਉਨ੍ਹਾਂ ਵਲੋਂ ਪੂਰੇ ਪੰਜਾਬ 'ਚ ਸਿੱਖਿਆ ਦੇ ਪੱਧਰ ਨੂੰ ਉਚਾ ਚੁੱਕਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਦੇ ਸੁੱਖ-ਦੁੱਖ ਦੇ ਪ੍ਰੋਗਰਾਮਾਂ ਲਈ ਸ਼ਹਿਰਾਂ 'ਚ ਕਮਿਊਨਟੀ ਹਾਲਾਂ ਦੀ ਉਸਾਰੀ ਕਰਨ ਦੀ ਗੱਲ ਕਹੀ। ਉਨ੍ਹਾਂ ਨੇ ਭਵਾਨੀਗੜ੍ਹ ਵਿਖੇ ਦਲਿਤ ਤੇ ਗਰੀਬ ਵਰਗ ਨਾਲ ਸੰਬੰਧਤ ਗਾਂਧੀ ਨਗਰ ਵਿਖੇ, ਜਿਥੇ ਕੁੱੜਾ ਸੁਟਿਆ ਜਾਂਦਾ ਸੀ, ਦੀ ਸਫਾਈ ਕਰਵਾ ਕੇ 60 ਲੱਖ ਦੀ ਲਾਗਤ ਨਾਲ ਕਮਿਊਨਟੀ ਹਾਲ ਦੀ ਉਸਾਰੀ ਜਲਦ ਕੀਤੀ ਜਾਵੇਗੀ। ਇਸ ਮੌਕੇ ਮੰਦਰ ਕਮੇਟੀ ਦੇ ਹਰਿੰਦਰ ਕੁਮਾਰ ਨੀਟਾ ਅਤੇ ਅਸ਼ੋਕ ਕੁਮਾਰ ਸ਼ਰਮਾਂ ਵਲੋਂ ਕੈਬਨਿਟ ਮੰਤਰੀ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਰਦੀਪ ਕੱਦ, ਪਵਨ ਕੁਮਾਰ ਸ਼ਰਮਾ, ਸੁਖਮਹਿੰਦਰਪਾਲ ਸਿੰਘ, ਰਣਜੀਤ ਸਿੰਘ ਤੂਰ, ਵਰਿੰਦਰ ਪੰਨਵਾਂ ਮੈਂਬਰ ਬਲਾਕ ਸੰਮਤੀ ਆਦਿ ਕਾਂਗਰਸੀ ਆਗੂ ਅਤੇ ਸ਼ਹਿਰ ਨਿਵਾਸੀ ਮੌਜੂਦ ਸਨ।
'ਕਰਤਾਰਪੁਰ ਲਾਂਘੇ ਦੀ ਉਸਾਰੀ ਨੂੰ ਰੋਕਣ ਦੀ ਵਕਾਲਤ ਕਰਨ ਦੀ ਸਵਾਮੀ ਕੋਸ਼ਿਸ਼ ਨਾ ਕਰਨ'
NEXT STORY