ਭਵਾਨੀਗੜ੍ਹ (ਵਿਕਾਸ, ਸੰਜੀਵ) : ਬੀਤੀ ਰਾਤ ਪਿੰਡ ਰੇਤਗੜ੍ਹ ਵਿਖੇ ਇਕ ਵਿਆਹ ਸਮਾਗਮ ਵਿਚ ਸ਼ਾਮਲ ਹੋ ਕੇ ਪਰਤ ਰਹੇ ਨੌਜਵਾਨ 'ਤੇ ਫਾਇਰਿੰਗ ਕਰਨ ਦਾ ਮਾਮਲਾ ਸਾਹਮਣ ਆਇਆ ਹੈ। ਉਥੇ ਹੀ ਜ਼ਖਮੀ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਇਕ ਵਿਅਕਤੀ 'ਤੇ ਜਾਨੋਂ ਮਾਰ ਦੇਣ ਦੀ ਨੀਅਤ ਨਾਲ ਹਮਲਾ ਕਰਨ ਦੇ ਦੋਸ਼ ਲਗਾਏ ਹਨ। ਘਟਨਾ ਤੋਂ ਬਾਅਦ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਹੈ। ਉਥੇ ਹੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਸਬੰਧੀ ਜ਼ੇਰੇ ਇਲਾਜ ਸਰਬਜੀਤ ਸਿੰਘ (25) ਵਾਸੀ ਰੇਤਗੜ੍ਹ ਦੇ ਚਚੇਰੇ ਭਰਾ ਅਵਤਾਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਸਰਬਜੀਤ ਸਿੰਘ ਪਿੰਡ ਵਿਚ ਹੀ ਇਕ ਵਿਆਹ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ ਗਿਆ ਸੀ ਤੇ ਦੇਰ ਰਾਤ ਨੂੰ ਘਰ ਮੁੜਨ ਲਈ ਜਿਵੇਂ ਹੀ ਉਸ ਨੇ ਆਪਣਾ ਮੋਟਰਸਾਈਕਲ ਚੁੱਕਿਆ ਤਾਂ ਉੱਥੇ ਮੌਜੂਦ ਇਕ ਵਿਅਕਤੀ ਨੇ ਆਪਣੀ ਪਿਸਟਲ ਨਾਲ ਉਸ ਵੱਲ ਫਾਇਰ ਕਰ ਦਿੱਤਾ, ਜਿਸ ਨਾਲ ਉਸ ਦੇ ਮੋਟਰਸਾਇਕਲ ਦੀ ਹੈੱਡ ਲਾਈਟ ਟੁੱਟ ਗਈ। ਫਿਰ ਬਾਅਦ ਵਿਚ ਵਿਅਕਤੀ ਨੇ ਸਰਬਜੀਤ ਦੀ ਕੁੱਟਮਾਰ ਕਰਦਿਆਂ ਉਸ ਨੂੰ ਮਾਰ ਦੇਣ ਦੀ ਨੀਅਤ ਨਾਲ ਸਰਬਜੀਤ ਵੱਲ ਇਕ ਹੋਰ ਫਾਇਰ ਕਰ ਦਿੱਤਾ, ਜਿਸ ਦੌਰਾਨ ਸਰਬਜੀਤ ਵਾਲ-ਵਾਲ ਬੱਚ ਗਿਆ ਪਰ ਫਾਇਰ ਦੇ ਛਰਲਿਆਂ ਨਾਲ ਉਹ ਜ਼ਖ਼ਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਸਰਬਜੀਤ ਨੂੰ ਪਹਿਲਾਂ ਭਵਾਨੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਰਾਜਿੰਦਰਾ ਹਸਪਤਾਲ ਪਟਿਆਲਾ ਲਈ ਰੈਫਰ ਕਰ ਦਿੱਤਾ। ਓਧਰ, ਪੁਲਸ ਅਧਿਕਾਰੀ ਐਸ.ਆਈ. ਬਲਵਿੰਦਰ ਸਿੰਘ ਚੌਕੀ ਇੰਚਾਰਜ ਘਰਾਚੋ ਨੇ ਦੱਸਿਆ ਕਿ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਜ਼ਖ਼ਮੀ ਦੇ ਬਿਆਨ ਕਲਮਬੰਦ ਕਰਨ ਤੋਂ ਬਾਅਦ ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ।
ਪਿੰਡ ਸੋਹਲ ਵਿਖੇ ਲੱਗੀਆਂ ਨਸ਼ਾ ਤਸਕਰਾਂ ਦੇ ਨਾਂ ਦੀਆਂ ਲਿਸਟਾਂ
NEXT STORY