ਜਲੰਧਰ : ਇੱਕ ਵਾਰ ਫਿਰ ਬਾਬਾ ਸਾਹਿਬ ਭੀਮਰਾਓ ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲੌਰ ਦੇ ਪਿੰਡ ਨੰਗਲ ਤੋਂ ਇਹ ਘਟਨਾ ਦੂਜੀ ਵਾਰ ਸਾਹਮਣੇ ਆਈ ਹੈ, ਜਿੱਥੇ ਸ਼ਰਾਰਤੀ ਅਨਸਰਾਂ ਨੇ ਬਾਬਾ ਸਾਹਿਬ ਭੀਮਰਾਓ ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ ਹੈ। ਪੂਰੀ ਘਟਨਾ ਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ, ਜਿਸ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਦੋਸ਼ੀ ਵਿਅਕਤੀ ਜਿਸਨੇ ਆਪਣਾ ਮੂੰਹ ਢੱਕਿਆ ਹੋਇਆ ਹੈ, ਬਾਬਾ ਸਾਹਿਬ ਦੇ ਬੁੱਤ 'ਤੇ ਸਪਰੇਅ ਕਰ ਰਿਹਾ ਹੈ। ਇਸ ਘਟਨਾ ਕਾਰਨ ਲੋਕਾਂ ਵਿੱਚ ਭਾਰੀ ਗੁੱਸਾ ਹੈ।
ਦੂਜੇ ਪਾਸੇ ਸਰਕਾਰੀ ਸਕੂਲ ਦੀ ਕੰਧ 'ਤੇ ਖਾਲਿਸਤਾਨੀ ਨਾਅਰੇ ਲਿਖੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਬੀਤੀ ਦੇਰ ਰਾਤ ਬਦਮਾਸ਼ਾਂ ਨੇ ਬਾਬਾ ਸਾਹਿਬ ਭੀਮਰਾਓ ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਕੀਤੀ। ਵਿਦੇਸ਼ 'ਚ ਬੈਠੇ ਅੱਤਵਾਦੀ ਗੁਰਪਤਵੰਤ ਪੰਨੂ ਨੇ ਇਸ ਮਾਮਲੇ ਸਬੰਧੀ ਇੱਕ ਵੀਡੀਓ ਵੀ ਜਾਰੀ ਕੀਤੀ ਹੈ, ਜਿਸ ਤੋਂ ਬਾਅਦ ਪੁਲਸ ਨੇ ਪੰਨੂ ਅਤੇ ਘਟਨਾ ਨੂੰ ਅੰਜਾਮ ਦੇਣ ਵਾਲੇ ਉਸਦੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਐੱਸਐੱਸਪੀ ਨੇ ਕਿਹਾ ਕਿ ਪੰਜਾਬ 'ਚ ਅਸ਼ਾਂਤੀ ਫੈਲਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅੱਤਵਾਦੀ ਪੰਨੂ ਲਗਾਤਾਰ ਘਟਨਾਵਾਂ ਨੂੰ ਅੰਜਾਮ ਦੇ ਰਿਹਾ ਹੈ।
ਫਿਲੌਰ ਵਿੱਚ ਹੋਈ ਇਸ ਘਟਨਾ ਨੂੰ ਲੈ ਕੇ ਸਥਾਨਕ ਪੁਲਸ ਅਤੇ ਖੁਫੀਆ ਏਜੰਸੀਆਂ ਅਲਰਟ 'ਤੇ ਆ ਗਈਆਂ ਹਨ। ਉਕਤ ਮਾਮਲੇ ਨੂੰ ਲੈ ਕੇ ਸਥਾਨਕ ਦਲਿਤ ਸੰਗਠਨਾਂ ਅਤੇ ਸਮਾਜ ਸੇਵਕਾਂ ਵਿੱਚ ਗੁੱਸਾ ਹੈ। ਫਿਲਹਾਲ ਪੁਲਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸੜਕ ਕਿਨਾਰੇ ਸ਼ੱਕੀ ਹਲਾਤਾਂ 'ਚ ਮਿਲੀ ਨੌਜਵਾਨ ਦੀ ਲਾਸ਼ ਮਾਮਲੇ 'ਚ ਆਇਆ ਨਵਾਂ ਮੋੜ, ਦੋਸਤ ਹੀ ਨਿਕਲਿਆ ਕਾਤਲ
NEXT STORY