ਭਵਾਨੀਗੜ੍ਹ (ਕਾਂਸਲ) : ਪਿੰਡ ਪੰਨਵਾਂ ਵਿਖੇ ਵੀਰਵਾਰ ਸਵੇਰੇ ਇਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਏ ਭਿਆਨਕ ਹਾਦਸੇ 'ਚ ਇਕ ਬੱਚੇ ਅਤੇ 4 ਔਰਤਾਂ ਸਮੇਤ 7 ਵਿਅਕਤੀਆਂ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਅਨੁਸਾਰ ਏਕਮ ਦਾਸ ਪੁੱਤਰ ਸਰਬਜੀਤ ਸਿੰਘ ਵੀਰਵਾਰ ਸਵੇਰੇ ਜਦੋਂ ਆਪਣੇ ਮੋਟਰਸਾਈਕਲ 'ਤੇ ਆਪਣੀ ਮਾਸੀ ਨੀਨਾ ਰਾਣੀ ਪਤਨੀ ਮੱਖਣ ਦਾਸ ਅਤੇ ਮਾਸੀ ਦੇ ਲੜਕੇ ਮੌਂਟੀ (7) ਨੂੰ ਲੈ ਕੇ ਪਿੰਡ ਪੰਨਵਾਂ ਤੋਂ ਭਵਾਨੀਗੜ੍ਹ ਨੂੰ ਜਾ ਰਿਹਾ ਸੀ ਤਾਂ ਜਦੋਂ ਪਿੰਡ ਤੋਂ ਥੋੜ੍ਹੀ ਹੀ ਦੂਰ ਪਹੁੰਚੇ ਤਾਂ ਅੱਗੋਂ ਆਉਂਦੀ ਇਕ ਤੇਜ਼ ਰਫਤਾਰ ਜ਼ੈੱਨ ਕਾਰ ਨਾਲ ਇਨ੍ਹਾਂ ਦੇ ਮੋਟਰਸਾਈਕਲ ਦੀ ਸਿੱਧੀ ਟੱਕਰ ਹੋ ਗਈ। ਇਸ ਹਾਦਸੇ 'ਚ ਏਕਮ ਦਾਸ, ਉਸ ਦੀ ਮਾਸੀ ਨੀਨਾ ਰਾਣੀ ਅਤੇ ਮੌਂਟੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਇਸ ਹਾਦਸੇ ਵਿਚ ਕਾਰ ਚਾਲਕ ਜਸਵੰਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਰਾਏ ਸਿੰਘ ਵਾਲਾ, ਉਸ ਦੀ ਮਾਤਾ ਅਮਰਜੀਤ ਕੌਰ, ਪਤਨੀ ਅਮਨਦੀਪ ਕੌਰ ਅਤੇ ਭੈਣ ਸੋਮਜੀਤ ਕੌਰ ਵੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਮੌਕੇ ਤੋਂ ਇਲਾਜ ਲਈ ਸਥਾਨਕ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਕਾਰ ਸਵਾਰ ਜ਼ਖ਼ਮੀਆਂ ਨੂੰ ਸੰਗਰੂਰ ਹਸਪਤਾਲ ਅਤੇ ਮੋਟਰਸਾਈਕਲ ਸਵਾਰ ਜ਼ਖਮੀਆਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਰੈਫਰ ਕਰ ਦਿੱਤਾ।
ਸਪਾਈਸ ਜੈੱਟ ਦੇ ਵੱਡੇ ਜਹਾਜ਼ ਤੋਂ ਕਾਰੋਬਾਰੀ ਖੁਸ਼!
NEXT STORY