ਭੋਆ (ਧਰਮਿੰਦਰ ਠਾਕੁਰ) : ਕਾਂਗਰਸੀ ਵਿਧਾਇਕ ਤੇ ਉਸ ਦੇ ਸਮਰਥਕਾਂ ਵਲੋਂ ਕੁਝ ਦਿਨ ਪਹਿਲਾਂ ਪੱਤਰਕਾਰ 'ਤੇ ਹਮਲਾ ਕੀਤਾ ਗਿਆ ਸੀ। ਇਸ 'ਤੇ ਪੁਲਸ ਵਲੋਂ ਕਾਰਵਾਈ ਨਾ ਕੀਤੇ ਜਾਣ ਦੇ ਬਾਅਦ ਅੱਜ ਜ਼ਿਲਾ ਪਠਾਨਕੋਟ ਦੇ ਸਮੂਹ ਪੱਤਰਕਾਰ ਭਾਈਚਾਰੇ ਵਲੋਂ ਸੁਜਾਨਪੁਰ ਥਾਣੇ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਪੱਤਰਕਾਰ ਭਾਈਚਾਰੇ ਨੇ ਮੰਗ ਕੀਤੀ ਕਿ ਜਿਨ੍ਹਾਂ ਲੋਕਾਂ ਨੇ ਹਮਲਾ ਕੀਤਾ ਹੈ, ਉਨ੍ਹਾਂ 'ਤੇ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਪੱਤਰਕਾਰ ਨੇ ਕਿਹਾ ਕਿ 7 ਤਾਰੀਖ ਨੂੰ ਜੋ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਤੇ ਉਸ ਦੇ ਸਮਰਥਕਾਂ ਵਲੋਂ ਉਸ ਦੀ ਕੁੱਟਮਾਰ ਕੀਤੀ ਗਈ ਸੀ, ਉਸ ਦੀ ਅਜੇ ਤੱਕ ਪੁਲਸ ਵਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ, ਜਿਸ ਦੇ ਚੱਲਦੇ ਅੱਜ ਅਸੀਂ ਇਕੱਠੇ ਹੋ ਕੇ ਸੁਜਾਨਪੁਰ ਥਾਣੇ ਦੇ ਬਾਹਰ ਪ੍ਰਦਰਸ਼ਨ ਕਰ ਰਹ ਹਾਂ।
ਦੂਜੇ ਪਾਸੇ ਜਦੋਂ ਪ੍ਰੈੱਸ ਕਲੱਬ ਪਠਾਨਕੋਟ ਦੇ ਪ੍ਰਧਾਨ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਪੁਲਸ ਨੂੰ ਸ਼ਿਕਾਇਤ ਦੇਣ 'ਤੇ ਵੀ ਅਜੇ ਤੱਕ ਕੋਈ ਕਾਰਵਾਈ ਨਾ ਕੀਤੇ ਜਾਣ 'ਤੇ ਅੱਜ ਅਸੀਂ ਪ੍ਰਦਰਸ਼ਨ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਮੰਗ ਨਾ ਨਹੀਂ ਮੰਨੀ ਤਾਂ ਉਹ ਪ੍ਰਦਰਸ਼ਨ ਨੂੰ ਹੋਰ ਤੇਜ਼ ਕਰਨਗੇ।
Punjab Wrap Up : ਪੜ੍ਹੋ 13 ਜੁਲਾਈ ਦੀਆਂ ਪੰਜਾਬ ਦੀਆਂ ਵੱਡੀਆਂ ਖਬਰਾਂ
NEXT STORY