ਭੋਗਪੁਰ (ਸੂਰੀ) : ਬੀਤੀ ਰਾਤ ਭੋਗਪੁਰ ਸ਼ਹਿਰ ਦੇ ਵਾਰਡ ਨੰਬਰ ਚਾਰ ਦੇ ਰੂਪਨਗਰ ਮੁਹੱਲਾ ਵਾਸੀ ਇਕ ਪ੍ਰਵਾਸੀ ਮਜ਼ਦੂਰ ਨੂੰ ਅਵਾਰਾਂ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਵਰਿੰਦਰ ਸਿੰਘ ਪੁੱਤਰ ਬਾਬੂ ਅਦਾਲਤ ਸਿੰਘ ਵਾਸੀ ਵਾਰਡ ਨੰਬਰ ਚਾਰ ਮੁਹੱਲਾ ਰੂਪਨਗਰ ਆਪਣੇ ਭਰਾ ਨਾਲ ਇਕ ਮਕਾਨ 'ਚ ਕਿਰਾਏ ਤੇ ਰਹਿੰਦਾ ਸੀ। ਬੀਤੀ ਰਾਤ ਉਹ ਜੰਗਲ ਪਾਣੀ ਲਈ ਰੂਪਨਗਰ ਦੇ ਨਾਲ ਲੱਗਦੇ ਪਿੰਡ ਨੰਗਲ ਖੁਰਦ ਦੇ ਖੇਤਾਂ 'ਚ ਗਿਆ ਸੀ ਪਰ ਉਹ ਵਾਪਸ ਨਹੀਂ ਆਇਆ। ਮ੍ਰਿਤਕ ਵਰਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਕਾਫੀ ਭਾਲ ਕੀਤੀ ਪਰ ਉਸ ਦਾ ਕੋਈ ਪਤਾ ਨਾ ਲੱਗਾ। ਸਵੇਰੇ ਲੋਕਾਂ ਨੇ ਰੂਪਨਗਰ ਉਸ ਦੀ ਲਾਸ਼ ਦੇਖੀ ਤੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ।
ਪੰਜਾਬ ਸਰਕਾਰ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਖੇਡ ਕੈਲੰਡਰ' ਜਾਰੀ
NEXT STORY