ਭੋਗਪੁਰ (ਰਾਣਾ ਭੋਗਪੁਰੀਆ)- ਕਿਸਾਨੀ ਸੰਘਰਸ਼ ਦੇ 4 ਮਹੀਨੇ ਪੂਰੇ ਹੋਣ ਉਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਭਾਰਤ ਬੰਦ ਦੇ ਸੱਦੇ ਦੌਰਾਨ, ਜਿੱਥੇ ਭੋਗਪੁਰ ਦੇ ਸਾਰੇ ਬਾਜ਼ਾਰ ਮੁਕੰਮਲ ਤੌਰ ਉਤੇ ਬੰਦ ਰਹੇ, ਉਥੇ ਬੁੱਲ੍ਹੋਵਾਲ ਚੌਕ ਵਿੱਚ ਇਕ ਸ਼ਰਾਬ ਦਾ ਠੇਕਾ ਪੂਰੀ ਤਰ੍ਹਾਂ ਖੁੱਲ੍ਹਾ ਰਿਹਾ।
ਇਹ ਵੀ ਪੜ੍ਹੋ: ‘ਭਾਰਤ ਬੰਦ’ ਦਾ ਜਲੰਧਰ ’ਚ ਅਸਰ: ਬਾਜ਼ਾਰਾਂ ’ਚ ਦੁਕਾਨਾਂ ਬੰਦ ਤੇ ਸੁੰਨਸਾਨ ਪਈਆਂ ਸੜਕਾਂ
ਸ਼ਰਾਬ ਦੇ ਠੇਕੇ ਦੇ ਖੁੱਲ੍ਹੇ ਰਹਿਣ ਕਾਰਨ ਇਹ ਸਵਾਲ ਹਰ ਕਿਸੇ ਦੇ ਮਨ ਵਿਚ ਉਠ ਰਿਹਾ ਹੈ ਕਿ ਜਿੱਥੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸਾਰਾ ਪੰਜਾਬ ਇਕਜੁੱਟ ਹੋ ਕੇ ਡਟਿਆ ਹੋਇਆ ਹੈ ਤਾਂ ਅਜਿਹੇ ਵਿਚ ਸ਼ਰਾਬ ਦੇ ਠੇਕੇਦਾਰਾਂ ਵੱਲੋਂ ਸ਼ਰਾਬ ਦੇ ਠੇਕੇ ਖੋਲ੍ਹ ਕੇ ਕੀ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ? ਇਕ ਪਾਸੇ ਜਿੱਥੇ ਪੰਜਾਬ ਦਾ ਅੰਨ ਦਾਤਾ ਆਪਣੇ ਹੱਕਾਂ ਲਈ ਕੇਂਦਰ ਸਰਕਾਰ ਵਿਰੁੱਧ ਘੋਲ ਲੜ ਰਿਹਾ ਹੈ ਪਰ ਸ਼ਰਾਬ ਦੇ ਠੇਕੇਦਾਰ ਆਪਣੇ ਮੁਨਾਫ਼ੇ ਲਈ ਸ਼ਰਾਬ ਦੇ ਠੇਕੇ ਖੋਲ੍ਹ ਕੇ ਬੈਠੇ ਹਨ।
ਇਹ ਵੀ ਪੜ੍ਹੋ: ਭਾਰਤ ਬੰਦ ਦੌਰਾਨ ਦੋਆਬਾ ਮੁਕੰਮਲ ਤੌਰ ’ਤੇ ਬੰਦ, ਤਸਵੀਰਾਂ ਦੀ ਜ਼ੁਬਾਨੀ ਵੇਖੋ ਹਾਲ
'ਪੰਜਾਬ ਪੁਲਸ' 'ਚ ਜਾਣ ਦੇ ਚਾਹਵਾਨ ਨੌਜਵਾਨਾਂ ਲਈ ਖ਼ੁਸ਼ਖ਼ਬਰੀ, ਜਲਦ ਹੋਵੇਗੀ ਭਰਤੀ
NEXT STORY