ਜਲੰਧਰ (ਸੋਨੂੰ)- ਜਲੰਧਰ ਦੇ ਭੋਗਪੁਰ ਦੇ ਮੇਨ ਹਾਈਵੇਅ 'ਤੇ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਦੌਰਾਨ ਇਕ ਕੁੜੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਕਾਰ ਵਿਚ 4 ਕੁੜੀਆਂ ਸਵਾਰ ਸਨ ਅਤੇ 1 ਡਰਾਈਵਰ ਗੱਡੀ ਚਲਾ ਰਿਹਾ ਸੀ, ਜਿਸ ਦੇ ਵਿੱਚੋਂ ਇਕ ਕੁੜੀ ਜਿਸ ਦਾ ਨਾਮ ਅਮਨ ਹੈ, ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਤਿੰਨ ਲੜਕੀਆਂ ਨੂੰ ਸੱਟਾਂ ਆਈਆਂ ਹਨ ਅਤੇ ਇਕ ਕੁੜੀ ਦੀ ਲੱਤ ਟੁੱਟ ਗਈ ਹੈ।
ਉਥੇ ਹੀ ਇਸ ਵਿੱਚ ਟਵਿੰਕਲ ਅਤੇ ਸ਼ਾਲੂ ਦਾ ਕਹਿਣਾ ਹੈ ਕਿ ਡਰਾਈਵਰ ਦੀ ਲਾਪਰਵਾਹੀ ਕਰਕੇ ਇਹ ਸੜਕ ਹਾਦਸਾ ਵਾਪਰਿਆ ਹੈ। ਜਿਸ ਦੇ ਵਿਚ ਉਨ੍ਹਾਂ ਦੀ ਸਹੇਲੀ ਅਮਨ ਦੀ ਮੌਤ ਹੋ ਗਈ ਹੈ। ਇਹ ਸੜਕ ਹਾਦਸਾ ਕਿਵੇਂ ਵਾਪਰਿਆ, ਇਸ ਦਾ ਉਨ੍ਹਾਂ ਨੂੰ ਕੁਝ ਧਿਆਨ ਨਹੀਂ ਹੈ। ਸੜਕ ਹਾਦਸਾ ਵਾਪਰਨ ਤੋਂ ਬਾਅਦ ਸਥਾਨਕ ਲੋਕਾਂ ਵੱਲੋਂ ਇਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ, ਜਿੱਥੇ ਕਿ ਇਹ ਜ਼ੇਰੇ ਇਲਾਜ ਹਨ। ਉਥੇ ਹੀ ਇਸ ਮਾਮਲੇ ਵਿੱਚ ਏ. ਐੱਸ. ਆਈ. ਕਰਨੈਲ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੇ ਵਿੱਚ ਜੋ ਮ੍ਰਿਤਕ ਦੇ ਪਰਿਵਾਰਕ ਮੈਂਬਰ ਹਨ ਉਨ੍ਹਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਮੋਰਚਾ ਫਤਿਹ: ਕਿਸਾਨਾਂ ਦਾ ਸੋਲਖੀਆਂ ਟੋਲ ਪਲਾਜ਼ਾ ’ਤੇ ਸ਼ਾਨਦਾਰ ਸੁਆਗਤ, ਪਰਿਵਾਰ ਨੂੰ ਮਿਲ ਹੋਏ ਭਾਵੁਕ
ਇਹ ਵੀ ਪੜ੍ਹੋ: ਬੱਸਾਂ ਰਾਹੀਂ ਹਿਮਾਚਲ ਸਮੇਤ ਹੋਰ ਪਹਾੜੀ ਸੂਬਿਆਂ ਨੂੰ ਜਾਣ ਵਾਲਿਆਂ ਦੀਆਂ ਵਧੀਆਂ ਮੁਸ਼ਕਿਲਾਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਚੰਡੀਗੜ੍ਹ ’ਚ ਓਮੀਕ੍ਰੋਨ ਨੇ ਦਿੱਤੀ ਦਸਤਕ, 20 ਸਾਲਾਂ ਨੌਜਵਾਨ ਨਿਕਲਿਆ ਪਾਜ਼ੇਟਿਵ
NEXT STORY