ਮਾਨਸਾ (ਮਨਜੀਤ ਕੌਰ, ਸੰਦੀਪ ਮਿੱਤਲ) - ਸ਼੍ਰੋਮਣੀ ਅਕਾਲੀ ਦਲ ਦੇ ਅੱਕਾਂਵਾਲੀ ਜ਼ੋਨ ਤੋਂ ਜ਼ਿਲਾ ਪ੍ਰੀਸ਼ਦ ਦੇ ਉਮੀਦਵਾਰ ਗੁਰਮੇਲ ਕੌਰ ਹਾਕਮਵਾਲਾ ਪਤਨੀ ਅਕਾਲੀ ਨੇਤਾ ਬਲਵਿੰਦਰ ਸਿੰਘ ਪਟਵਾਰੀ ਦੇ ਹੱਕ ’ਚ ਮੈਂਬਰ ਰਾਜ ਸਭਾ ਬਲਵਿੰਦਰ ਸਿੰਘ ਭੂੰਦੜ ਨੇ ਪਿੰਡ ਚੈਨੇਵਾਲਾ, ਫਤਿਹਪੁਰ, ਘੁਰਕਣੀ, ਨੰਦਗੜ੍ਹ, ਕੋਰਵਾਲਾ ਤੋਂ ਇਲਾਵਾ ਅਨੇਕਾਂ ਪਿੰਡਾਂ ’ਚ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਰ ਵੱਧ ਤੋਂ ਵੱਧ ਵੋਟਾਂ ਅਕਾਲੀ ਦਲ ਨੂੰ ਪਾਉਣ। ਇਸ ਮੌਕੇ ਜ਼ਿਲਾ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਸੋਢੀ, ਬਲਵਿੰਦਰ ਸਿੰਘ ਪਟਵਾਰੀ, ਸੁਖਦੇਵ ਸਿੰਘ ਚੈਨੇਵਾਲਾ, ਜਗਸੀਰ ਸਿੰਘ ਅੱਕਾਂਵਾਲੀ, ਸੱਤਪਾਲ ਸਿੰਘ ਦਲੇਲ ਸਿੰਘ ਵਾਲਾ ਤੋਂ ਇਲਾਵਾ ਹੋਰ ਮੌਜੂਦ ਸਨ।
ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਉੱਚਾ ਜਾਵੇਗਾ ਭਾਜਪਾ ਦਾ ਗ੍ਰਾਫ
NEXT STORY