ਨੈਸ਼ਨਲ ਡੈਸਕ : ਪੰਜਾਬ 'ਚ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਭਾਰਤੀ ਰਾਸ਼ਟਰੀ ਕਾਂਗਰਸ 'ਚ ਚੱਲ ਰਹੀ ਕਾਟੋ-ਕਲੇਸ਼ ਵਿਚਕਾਰ, ਸੂਬਾ ਇੰਚਾਰਜ ਭੂਪੇਸ਼ ਬਘੇਲ ਨੇ ਇੱਕ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਸੋਮਵਾਰ 24 ਅਗਸਤ ਨੂੰ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਤੇ ਵਾਇਨਾਡ ਦੀ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ।
ਇਸ ਮੁਲਾਕਾਤ ਤੋਂ ਬਾਅਦ ਬਘੇਲ ਨੇ ਦੱਸਿਆ ਕਿ ਇਹ ਮੀਟਿੰਗ ਪੰਜਾਬ 'ਚ ਇੱਕ ਵਿਸ਼ੇਸ਼ ਬੱਸ ਯਾਤਰਾ ਦੀ ਪਲਾਨਿੰਗ ਲਈ ਕੀਤੀ। ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੇ ਉਨ੍ਹਾਂ ਨੂੰ ਇਸ ਯਾਤਰਾ ਦੀ ਪੂਰੀ ਯੋਜਨਾ ਤਿਆਰ ਕਰਨ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਹੈ। ਬਘੇਲ ਇੱਕ ਹਫ਼ਤੇ ਦੇ ਅੰਦਰ ਯਾਤਰਾ ਦਾ ਸ਼ਡਿਊਲ ਤਿਆਰ ਕਰ ਕੇ ਪਾਰਟੀ ਹਾਈਕਮਾਂਡ ਨੂੰ ਸੌਂਪਣਗੇ, ਜਿਸ ਤੋਂ ਬਾਅਦ ਯਾਤਰਾ ਦਾ ਸਮਾਂ ਤੇ ਤਰੀਕਾਂ ਤੈਅ ਕੀਤੀਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਯਾਤਰਾ ਮੌਜੂਦਾ ਹਫ਼ਤੇ ਤੋਂ ਸ਼ੁਰੂ ਨਹੀਂ ਹੋਵੇਗੀ ਕਿਉਂਕਿ ਇਸ ਤੋਂ ਪਹਿਲਾਂ ਸਾਰੇ ਆਗੂਆਂ ਅਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਸਲਾਹ-ਮਸ਼ਵਰਾ ਕੀਤਾ ਜਾਵੇਗਾ ਅਤੇ ਉਸ ਤੋਂ ਬਾਅਦ ਹੀ ਅੰਤਿਮ ਰਿਪੋਰਟ ਹਾਈਕਮਾਂਡ ਨੂੰ ਸੌਂਪੀ ਜਾਵੇਗੀ। ਇਹ ਇੱਕ ਬਹੁਤ ਵੱਡਾ ਦੌਰਾ ਹੋਵੇਗਾ, ਜਿਸ ਵਿੱਚ ਪੂਰੇ ਪੰਜਾਬ ਨੂੰ ਕਵਰ ਕੀਤਾ ਜਾਵੇਗਾ, ਇਸ ਲਈ ਇਸ ਵਿੱਚ ਕੁਝ ਸਮਾਂ ਲੱਗੇਗਾ।
#WATCH दिल्ली: हाई कमान के साथ अपनी मुलाक़ात पर कांग्रेस नेता भूपेश बघेल ने कहा, "राहुल गांधी और प्रियंका गांधी से मुलाकात हुई। पंजाब में जो बस यात्रा करनी है उसकी अनुमति के लिए मैंने बात की थी। उन्होंने कहा कि 1 हफ्ते में किस प्रकार से कार्यक्रम होगा उसके लिए समय दें। बड़ी… pic.twitter.com/HbkVEMtPHi
— ANI_HindiNews (@AHindinews) August 24, 2026
ਸੂਬਾ ਇਕਾਈ 'ਚ ਅੰਦਰੂਨੀ ਗੁੱਟਬਾਜ਼ੀ ਦੀਆਂ ਖ਼ਬਰਾਂ ਬਾਰੇ ਪੁੱਛੇ ਜਾਣ 'ਤੇ ਬਘੇਲ ਨੇ ਦਾਅਵਾ ਕੀਤਾ ਕਿ ਪਾਰਟੀ ਵਿੱਚ ਸਭ ਕੁਝ ਠੀਕ ਹੈ। ਉਨ੍ਹਾਂ ਕਿਹਾ ਕਿ ਇਸ ਬੱਸ ਯਾਤਰਾ ਵਿੱਚ ਸਾਰੇ ਸਥਾਨਕ ਆਗੂ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਰਾਹੁਲ ਗਾਂਧੀ ਵੀ ਇਸ ਯਾਤਰਾ ਵਿੱਚ ਸ਼ਾਮਲ ਹੋਣਗੇ ਅਤੇ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਪਾਰਟੀ ਦੇ ਸਾਰੇ ਰਾਸ਼ਟਰੀ ਨੇਤਾ ਵੀ ਇਸ ਦੌਰੇ ਦਾ ਹਿੱਸਾ ਬਣਨ।
ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਮੁੜ ਗਠਜੋੜ ਹੋਣ ਦੀਆਂ ਚਰਚਾਵਾਂ 'ਤੇ ਟਿੱਪਣੀ ਕਰਦਿਆਂ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਕਿਹਾ ਕਿ ਅਜਿਹੀਆਂ ਖ਼ਬਰਾਂ ਸਿਰਫ਼ ਇਸ ਲਈ ਆ ਰਹੀਆਂ ਹਨ ਕਿਉਂਕਿ ਕਾਂਗਰਸ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ। ਉਨ੍ਹਾਂ ਮੁਤਾਬਕ, ਕਾਂਗਰਸ ਦੀ ਵਧਦੀ ਤਾਕਤ ਦੇ ਕਾਰਨ ਹੀ ਵਿਰੋਧੀ ਪਾਰਟੀਆਂ ਦੇ ਗਠਜੋੜ ਦੀਆਂ ਅਫਵਾਹਾਂ ਸਾਹਮਣੇ ਆ ਰਹੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ 100 ਸਾਲ ਪੁਰਾਣੇ ਪਿੱਪਲ ਤੇ ਬੋਹੜ ਦੇ ਰੁੱਖਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ
NEXT STORY