ਜਲੰਧਰ/ਚੰਡੀਗੜ੍ਹ (ਅੰਕੁਰ ਤਾਂਗੜੀ)-ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਮਜ਼ਬੂਤ ਰਣਨੀਤੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ’ਚ ਪਾਰਟੀ ਨੂੰ ਫਿਰ ਤੋਂ ਮਜ਼ਬੂਤ ਬਣਾਉਣ ਲਈ ਦਿੱਲੀ ’ਚ ਆਲ ਇੰਡੀਆ ਕਾਂਗਰਸ ਪਾਰਟੀ ਦੇ ਮੁੱਖ ਦਫ਼ਤਰ ’ਚ ਹੋਈ ਬੈਠਕ ’ਚ ਪਾਰਟੀ ਦੇ ਨਵੇਂ ਇੰਚਾਰਜ ਭੂਪੇਸ਼ ਬਘੇਲ ਨੇ 5 ਘੰਟਿਆਂ ਤਕ ਪੰਜਾਬ ਦੇ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰਾ ਕੀਤਾ।
ਇਸ ਮੌਕੇ ਪਾਰਟੀ ’ਚ ਵਧਦੀ ਧੜੇਬੰਦੀ, ਆਗੂਆਂ ਵੱਲੋਂ ਇਕ-ਦੂਜੇ ਖ਼ਿਲਾਫ਼ ਮੀਡੀਆ ’ਚ ਬਿਆਨਬਾਜ਼ੀ, ਪਾਰਟੀ ਅਨੁਸ਼ਾਸਨ ਖ਼ਿਲਾਫ਼ ਜਾਣ, ਪਾਰਟੀ ਨੂੰ ਇਕਜੁੱਟ ਕਰਨ, ਆਉਣ ਵਾਲੀਆਂ ਚੋਣਾਂ ਵਰਗੇ ਅਹਿਮ ਪਹਿਲੂਆਂ ’ਤੇ ਡੂੰਘਾਈ ਨਾਲ ਮੰਥਨ ਹੋਇਆ। ਉਨ੍ਹਾਂ ਮੰਨਿਆ ਕਿ ਪੰਜਾਬ ਕਾਂਗਰਸ ’ਚ ਇਸ ਸਮੇਂ ਧੜੇਬੰਦੀ ਹੈ, ਅਜਿਹਾ ਨਹੀਂ ਹੋਣਾ ਚਾਹੀਦਾ। ਇਸ ਦਾ ਹੱਲ ਨਾ ਹੋਇਆ ਤਾਂ ਮਿਸ਼ਨ 2027 ਫਤਿਹ ਕਰਨ ਦਾ ਮਿਸ਼ਨ ਨਾਕਾਮਯਾਬ ਹੋ ਸਕਦਾ ਹੈ।
ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ: ਰਿਹਾਇਸ਼ੀ ਇਲਾਕੇ ਦੀ ਫੈਕਟਰੀ 'ਚੋਂ ਅਮੋਨੀਆ ਗੈਸ ਲੀਕ, ਪਈਆਂ ਭਾਜੜਾਂ
ਭੂਪੇਸ਼ ਬਘੇਲ ਨੇ ਐਲਾਨ ਕੀਤਾ ਕਿ 18 ਮਾਰਚ ਨੂੰ ਵਿਧਾਇਕਾਂ ਦੀ ਖ਼ਾਸ ਮੀਟਿੰਗ ਹੋਵੇਗੀ, ਜਿੱਥੇ ਚੋਣ ਮੁਹਿੰਮ 'ਤੇ ਅੱਗੇ ਦੀ ਰਣਨੀਤੀ ਤਿਆਰ ਹੋਵੇਗੀ। ਅਪ੍ਰੈਲ ’ਚ ਵੀ ਲਗਾਤਾਰ ਬੈਠਕਾਂ ਹੋਣਗੀਆਂ, ਜਿੱਥੇ ਹਰ ਆਗੂ ਨੂੰ ਖ਼ਾਸ ਜ਼ਿੰਮੇਵਾਰੀ ਸੌਂਪੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ 2024 ਦੀਆਂ ਲੋਕ ਸਭਾ ਚੋਣਾਂ ’ਚ ਪੰਜਾਬ ’ਚ ਸਭ ਤੋਂ ਵੱਡੀ ਪਾਰਟੀ ਬਣ ਕੇ ਉੱਭਰੀ ਹੈ। 13 ’ਚੋਂ 7 ਸੀਟਾਂ ਜਿੱਤਣ ਤੋਂ ਬਾਅਦ ਹੁਣ ਪਾਰਟੀ 2027 ਦੀ ਤਿਆਰੀ ’ਚ ਲੱਗ ਗਈ ਹੈ।
ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਭਾਰਤ ਭੂਸ਼ਣ ਆਸ਼ੂ, ਰਾਣਾ ਕੇ. ਪੀ. ਸਿੰਘ, ਅਰੁਣਾ ਚੌਧਰੀ, ਡਾ. ਅਮਰ ਸਿੰਘ, ਸ਼ਮਸ਼ੇਰ ਸਿੰਘ ਦੂਲੋਂ, ਰਾਜਿੰਦਰ ਕੌਰ ਭੱਠਲ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਮੁਹੰਮਦ ਸਦੀਕ, ਵਿਜੈਇੰਦਰ ਸਿੰਗਲਾ, ਗੁਰਕੀਰਤ ਸਿੰਘ ਕੋਟਲੀ, ਕੁਲਜੀਤ ਸਿੰਘ ਨਾਗਰਾ, ਪਰਗਟ ਸਿੰਘ, ਸੰਦੀਪ ਸਿੰਘ ਸੰਧੂ ਤੇ ਹੋਰ ਆਗੂ ਮੌਜੂਦ ਸਨ।
ਇਹ ਵੀ ਪੜ੍ਹੋ : ਪੰਜਾਬ ਵਕਫ਼ ਬੋਰਡ ਨੂੰ 3 ਸਾਲ ਬਾਅਦ ਮਿਲਿਆ ਚੇਅਰਮੈਨ, ਮੁਹੰਮਦ ਓਵੈਸ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਖੁੱਡੇ ਲਾਈਨ ਲੱਗੇ ਰਹੇ ਆਗੂਆਂ ਨੂੰ ਵੱਡੀ ਜ਼ਿੰਮੇਵਾਰੀ ਦੇਣ ਦੀ ਤਿਆਰੀ
ਪਿਛਲੇ ਕੁਝ ਸਮੇਂ ਤੋਂ ਪਾਰਟੀ ’ਚ ਖੁੱਡੇ ਲਾਈਨ ਲਾਏ ਸ਼ਮਸ਼ੇਰ ਸਿੰਘ ਦੂਲੋਂ ਤੇ ਰਾਜਿੰਦਰ ਕੌਰ ਭੱਠਲ ਵਰਗੇ ਆਗੂਆਂ ਨੂੰ ਇਸ ਬੈਠਕ ’ਚ ਬੁਲਾਇਆ ਗਿਆ, ਜਿਸ ਤੋਂ ਸਾਬਤ ਹੁੰਦਾ ਹੈ ਕਿ ਪਾਰਟੀ ’ਚ ਇਨ੍ਹਾਂ ਨੂੰ ਮੁੜ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਪਾਰਟੀ ਨੂੰ ਹੁਣ ਇਸ ਗੱਲ ਦਾ ਬਾਖ਼ੂਬੀ ਅਹਿਸਾਸ ਹੋ ਗਿਆ ਹੈ ਕਿ ਜੇ ਜਿੱਤ ਹਾਸਲ ਕਰਨੀ ਹੈ ਤਾਂ ਨਵਿਆਂ ਦੇ ਨਾਲ-ਨਾਲ ਟਕਸਾਲੀ ਕਾਂਗਰਸੀਆਂ ਨੂੰ ਵੀ ਨਾਲ ਤੋਰਨਾ ਬਹੁਤ ਜ਼ਰੂਰੀ ਹੈ।
ਇਹ ਵੀ ਪੜ੍ਹੋ : ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ! ਪੰਜਾਬ 'ਚ 14 ਮਾਰਚ ਨੂੰ ਲੈ ਕੇ ਹੋਇਆ ਵੱਡਾ ਐਲਾਨ
ਹਰਿਆਣਾ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਜਿੱਤਦੀ-ਜਿੱਤਦੀ ਐਨ ਮੌਕੇ ’ਤੇ ਹਾਰ ਗਈ ਕਿਉਂਕਿ ਉਸ ਨੂੰ ਲੱਗਦਾ ਸੀ ਕਿ ਉਹ ਸਿਰਫ਼ ਜਾਟ ਭਾਈਚਾਰੇ ਨੂੰ ਹੀ ਭਰੋਸੇ ’ਚ ਲੈ ਕੇ ਸਰਕਾਰ ਬਣਾ ਸਕਦੀ ਹੈ ਅਤੇ ਉਸ ਨੇ ਦੂਜੇ ਵਰਗਾਂ ਦੀ ਅਣਦੇਖੀ ਕੀਤੀ। ਇਸ ਲਈ ਹੁਣ ਪੰਜਾਬ ’ਚ ਕਾਂਗਰਸ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਦੀ ਤਿਆਰੀ ’ਚ ਹੈ। ਚਰਨਜੀਤ ਸਿੰਘ ਚੰਨੀ ਮਗਰੋਂ ਹੁਣ ਸ਼ਮਸ਼ੇਰ ਸਿੰਘ ਦੂਲੋਂ ਨੂੰ ਵੀ ਦਲਿਤ ਆਗੂ ਵਜੋਂ ਵੱਡੀ ਜ਼ਿੰਮੇਵਾਰੀ ਦੇਣ ਦੀ ਤਿਆਰੀ ਹੈ।
ਇਕ-ਦੂਜੇ ਖ਼ਿਲਾਫ਼ ਬਿਆਨਬਾਜ਼ੀ ਤੋਂ ਵਰਜਿਆ
ਭੂਪੇਸ਼ ਬਘੇਲ ਨੇ ਆਗੂਆਂ ਨੂੰ ਸਪੱਸ਼ਟ ਕਿਹਾ ਕਿ ਕੋਈ ਵੀ ਇਕ-ਦੂਜੇ ਖ਼ਿਲਾਫ਼ ਕਿਸੇ ਤਰ੍ਹਾਂ ਦੀ ਬਿਆਨਬਾਜ਼ੀ ਨਹੀਂ ਕਰੇਗਾ। ਜੇ ਕਿਸੇ ਨੇ ਕੋਈ ਗੱਲ ਰੱਖਣੀ ਹੈ ਤਾਂ ਉਹ ਸਿਰਫ਼ ਪਾਰਟੀ ਪਲੇਫਾਰਮ ’ਤੇ ਆਪਣੀ ਗੱਲ ਰੱਖੇ। ਪਾਰਟੀ ’ਚ ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਹਾਲਤ ’ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਲੱਗ ਗਈਆਂ ਮੌਜਾਂ: ਪੰਜਾਬ 'ਚ ਲਗਾਤਾਰ 3 ਛੁੱਟੀਆਂ, ਬੰਦ ਰਹਿਣਗੇ ਸਕੂਲ ਤੇ ਕਾਲਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਉਲਟਫ਼ੇਰ! ਪਾਰਟੀ ਬਦਲਣ ਦੀ ਤਿਆਰੀ 'ਚ ਕਈ ਲੀਡਰ
NEXT STORY