ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਕਾਂਗਰਸ ਵਿਚ ਚੱਲ ਰਹੀ ਅੰਦਰੂਨੀ ਖਿੱਚੋਤਾਣ ਵਿਚਾਲੇ ਮੀਟਿੰਗਾਂ ਦਾ ਦੌਰ ਜਾਰੀ ਹੈ। ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ 5 ਦਿਨਾ ਪੰਜਾਬ ਦੌਰੇ 'ਤੇ ਹਨ। ਅੱਜ ਉਨ੍ਹਾਂ ਵੱਲੋਂ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਰਾਜ ਕੁਮਾਰ ਵੇਰਕਾ ਦੇ ਨਾਲ ਮੁਲਾਕਾਤ ਕੀਤੀ ਗਈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਚੋਣ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸੇ ਲਈ ਉਹ 5 ਦਿਨਾਂ ਲਈ ਪੰਜਾਬ ਦੌਰੇ 'ਤੇ ਹਨ ਤੇ ਕਾਰਜਕਾਰੀ ਪ੍ਰਧਾਨਾਂ, ਜ਼ਿਲ੍ਹਾ ਪ੍ਰਧਾਨਾਂ ਤੇ ਹੋਰ ਅਹੁਦੇਦਾਰਾਂ ਨਾਲ ਮੀਟਿੰਗਾਂ ਕਰ ਰਹੇ ਹਨ। ਇਸ ਦੌਰਾਨ ਜਦੋਂ ਪੱਤਰਕਾਰਾਂ ਵੱਲੋਂ ਚਰਨਜੀਤ ਸਿੰਘ ਚੰਨੀ ਦੇ ਧੜੇ ਦੇ ਕਿਸੇ ਵੀ ਆਗੂ ਵੱਲੋਂ ਉਨ੍ਹਾਂ ਨਾਲ ਮੀਟਿੰਗ ਨਾ ਕੀਤੇ ਜਾਣ ਬਾਰੇ ਪੁੱਛਿਆ ਗਿਆ ਤਾਂ ਬਘੇਲ ਨੇ ਕਿਹਾ ਕਿ ਉਹ ਅਜੇ 5 ਦਿਨ ਲਈ ਇੱਥੇ ਹੀ ਹਨ, ਜਿਹੜਾ ਵੀ ਉਨ੍ਹਾਂ ਨੂੰ ਬੁਲਾਵੇਗਾ, ਉਹ ਉਸ ਦੇ ਘਰ ਜਾਣਗੇ। ਉਨ੍ਹਾਂ ਕਿਹਾ ਕਿ ਉਹ ਫ਼ਿਲਹਾਲ ਸਾਰੇ ਲੀਡਰਾਂ ਨਾਲ ਮੀਟਿੰਗਾਂ ਕਰ ਰਹੇ ਹਨ ਤੇ ਆਉਣ ਵਾਲੇ ਦਿਨਾਂ ਵਿਚ ਇਸ ਸਭ ਬਾਰੇ ਖੁੱਲ੍ਹ ਕੇ ਗੱਲਬਾਤ ਕਰਨਗੇ।
ਇੱਥੇ ਦੱਸ ਦਈਏ ਕਿ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਇਹ ਸਵਾਲ ਪੁੱਛੇ ਜਾਣ 'ਤੇ ਇਹ ਦਾਅਵਾ ਕੀਤਾ ਕਿ ਚਰਨਜੀਤ ਸਿੰਘ ਚੰਨੀ ਅਤੇ ਭੁਪੇਸ਼ ਬਘੇਲ ਦੀ ਫ਼ੋਨ 'ਤੇ ਗੱਲਬਾਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਚਰਨਜੀਤ ਚੰਨੀ ਕੁਝ ਰੁਝੇਵਿਆਂ ਕਾਰਨ ਇੱਥੇ ਨਹੀਂ ਹਨ ਤੇ 2 ਦਿਨ ਬਾਅਦ ਵਾਪਸ ਆਉਣਗੇ। ਉਸ ਮਗਰੋਂ ਉਨ੍ਹਾਂ ਵਿਚਾਲੇ ਮੀਟਿੰਗ ਹੋਵੇਗੀ।
ਸਿਵਲ ਹਸਪਤਾਲ ’ਚ ਗੈਸ ਸਿਲੰਡਰ ਲੀਕ ਹੋਣ ਦੀ ਅਫ਼ਵਾਹ ਨੇ ਮਰੀਜ਼ਾਂ ਨੂੰ ਪਾਈਆਂ ਭਾਜੜਾਂ
NEXT STORY