ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਕਾਂਗਰਸ 'ਚ ਚੱਲ ਰਹੇ ਕਾਟੋ-ਕਲੇਸ਼ ਦਰਮਿਆਨ ਭਲਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਤੇ ਚੰਨੀ ਧੜੇ ਵਿਚਾਲੇ ਮੁਲਾਕਾਤ ਹੋਣ ਜਾ ਰਹੀ ਹੈ। ਸੂਤਰਾਂ ਮੁਤਾਬਕ ਇਹ ਮੁਲਾਕਾਤ ਚਰਨਜੀਤ ਚੰਨੀ ਦੇ ਘਰ ਹੋ ਸਕਦੀ ਹੈ। ਜਿੱਥੇ ਤਮਾਮ ਮਸਲਿਆਂ ਉਪਰ ਚਰਚਾ ਹੋਵੇਗੀ। ਇਸ ਮੀਟਿੰਗ ਦੌਰਾਨ ਚੰਨੀ ਖੇਮੇ ਦੇ ਪ੍ਰਮੁੱਖ ਆਗੂ ਇੰਚਾਰਜ ਸਾਹਮਣੇ ਆਪਣਾ ਪੱਖ ਰੱਖਣ ਦੇ ਨਾਲ-ਨਾਲ ਮਹੱਤਵਪੂਰਨ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕਰਨਗੇ।
ਇਹ ਵੀ ਪੜ੍ਹੋ: ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ
ਇਸ ਮੀਟਿੰਗ ਦੀ ਖ਼ਾਸ ਗੱਲ ਇਹ ਹੈ ਕਿ ਚਰਨਜੀਤ ਸਿੰਘ ਚੰਨੀ ਦੇ ਵੀ ਇਸ ਮੀਟਿੰਗ 'ਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਿਆਸੀ ਹਾਲਾਤਾਂ ਨੂੰ ਦੇਖਦੇ ਹੋਏ ਭੂਪੇਸ਼ ਬਘੇਲ ਦਾ ਪੰਜਾਬ ਦੌਰਾ 3 ਦਿਨਾਂ ਲਈ ਹੋਰ ਵਧਾ ਦਿੱਤਾ ਗਿਆ ਹੈ। ਇਸ ਵਧੇ ਹੋਏ ਸਮੇਂ ਦੌਰਾਨ ਉਹ ਵੱਖ-ਵੱਖ ਆਗੂਆਂ ਨਾਲ ਰਣਨੀਤਕ ਸਲਾਹ-ਮਸ਼ਵਰਾ ਕਰਨਗੇ।
ਇਹ ਵੀ ਪੜ੍ਹੋ: ਅਚਾਨਕ ਸਰਕਾਰੀ ਸਕੂਲ 'ਚ ਪੈ ਗਿਆ ਭੜਥੂ! ਇੱਧਰ-ਉੱਧਰ ਭੱਜੀਆਂ ਵਿਦਿਆਰਥਣਾਂ, ਹੈਰਾਨ ਕਰੇਗਾ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
NEXT STORY