ਅੰਮ੍ਰਿਤਸਰ (ਗੁਰਿੰਦਰ ਸਾਗਰ, ਜਸ਼ਨ) : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਜੇਲ੍ਹ ’ਚ ਅਚਾਨਕ ਸਿਹਤ ਖ਼ਰਾਬ ਹੋਣ ਦੀ ਸੂਚਨਾ ਮਿਲੀ ਹੈ। ਸਿਹਤ ਖ਼ਰਾਬ ਹੋਣ ਕਾਰਨ ਹਨੀ ਨੂੰ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਨਾਨਕ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ ਹੈ। ਇਸ ਮੌਕੇ ਭਾਰੀ ਗਿਣਤੀ ’ਚ ਪੁਲਸ ਫੋਰਸ ਤਾਇਨਾਤ ਕੀਤੀ ਗਈ।
ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਵੱਡੀ ਵਾਰਦਾਤ: ਕਲਯੁਗੀ ਪਿਓ ਨੇ 5 ਮਹੀਨੇ ਦੀ ਧੀ ਨੂੰ ਜ਼ੋਰ ਨਾਲ ਜ਼ਮੀਨ 'ਤੇ ਸੁੱਟ ਕੇ ਕੀਤਾ ਕਤਲ
ਸੂਤਰਾਂ ਅਨੁਸਾਰ ਕਰੋੜਾਂ ਰੁਪਏ ਦੀ ਬਰਾਮਦਗੀ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਭੁਪਿੰਦਰ ਸਿੰਘ ਹਨੀ ਨੂੰ ਈ.ਡੀ. ਵੱਲੋਂ ਰਿਮਾਂਡ ਤੋਂ ਲੈਣ ਤੋਂ ਬਾਅਦ ਕਪੂਰਥਲਾ ਜੇਲ੍ਹ ਵਿੱਚ ਪਹਿਲਾਂ ਭੇਜਿਆ ਗਿਆ ਸੀ। ਦਿਲ ਵਿੱਚ ਅਚਾਨਕ ਦਰਦ ਮਹਿਸੂਸ ਹੋਣ ਕਰਕੇ ਹਨੀ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿੱਚ ਭੇਜਿਆ ਗਿਆ ਹੈ, ਜਿਥੇ ਉਸ ਦੇ ਟੈਸਟ ਲਏ ਜਾ ਰਹੇ ਹਨ। ਦੂਜੇ ਪਾਸੇ ਡਾਕਟਰਾਂ ਨੇ ਟੈਸਟ ਕਰਨ ਤੋਂ ਬਾਅਦ ਦੱਸਿਆ ਕਿ ਹਨੀ ਦੀ ਸਿਹਤ ਹੁਣ ਠੀਕ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਦੇ ਹਸਪਤਾਲ ’ਚ ਕੁੱਤਿਆਂ ਅਤੇ ਚੂਹਿਆਂ ਵਲੋਂ ਨੋਚੀ ਅੱਧ-ਕੱਟੀ ਲਾਸ਼ ਬਰਾਮਦ, ਫੈਲੀ ਸਨਸਨੀ
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੇ ਘਰ ਕੁਝ ਸਮਾਂ ਪਹਿਲਾਂ ਈ.ਡੀ ਵਲੋਂ ਛਾਪੇਮਾਰੀ ਕੀਤੀ ਗਈ ਸੀ। ਛਾਪੇਮਾਰੀ ਦੌਰਾਨ ਹਨੀ ਦੇ ਘਰ ’ਚੋਂ ਕਰੋੜਾਂ ਰੁਪਏ ਦੀ ਨਕਦੀ, ਸੋਨਾ ਅਤੇ ਇਕ ਕੀਮਤੀ ਘੜੀ ਬਰਾਮਦ ਕੀਤੀ ਗਈ ਸੀ, ਜਿਸ ਦੇ ਸਬੰਧ ’ਚ ਉਸ ਨੂੰ ਜੇਲ੍ਹ ’ਚ ਬੰਦ ਕੀਤਾ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਰਾਹਤ: ਰਾਜਾਸਾਂਸੀ ਏਅਰਪੋਰਟ ਤੋਂ 27 ਮਾਰਚ ਨੂੰ ਸ਼ੁਰੂ ਹੋਣਗੀਆਂ ਬਰਮਿੰਘਮ ਤੇ ਲੰਡਨ ਦੀਆਂ ਸਿੱਧੀਆਂ ਉਡਾਣਾਂ
ਪੰਜਾਬ 'ਚ ਕਣਕ ਦੀ ਖ਼ਰੀਦ ਦੌਰਾਨ ਲਾਈ ਜਾਵੇਗੀ ਜ਼ਿਲ੍ਹਾ ਵਾਰ ਲਿਮਿਟ
NEXT STORY