ਸੰਗਰੂਰ, (ਵਿਜੈ ਸਿੰਗਲਾ): ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸ. ਸੁਖੇਦਵ ਸਿੰਘ ਢੀਂਡਸਾ ਨੇ ਜਥੇਦਾਰ ਭੁਪਿੰਦਰ ਸਿੰਘ ਖਾਲਸਾ ਨੂੰ ਅਮਰੀਕਾ 'ਚ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦਾ ਸਪੋਕਸਮੈਨ ਨਿਯੁਕਤ ਕੀਤਾ ਹੈ। ਢੀਂਡਸਾ ਨੇ ਕਿਹਾ ਕਿ ਵਿਦੇਸ਼ਾਂ 'ਚ ਰਹਿੰਦੇ ਪੰਜਾਬੀ ਵੱਡੀ ਗਿਣਤੀ 'ਚ ਉਨ੍ਹਾਂ ਦੀ ਪਾਰਟੀ ਨਾਲ ਜੁੜ ਰਹੇ ਹਨ ਅਤੇ ਜਲਦੀ ਹੀ ਵਿਦੇਸ਼ਾਂ 'ਚ ਇਕਾਈਆਂ ਕਾਇਮ ਕੀਤੀਆਂ ਜਾਣਗੀਆਂ। ਢੀਂਡਸਾ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਨਿਰਪੱਖ ਪਾਰਟੀ ਹੈ ਅਤੇ ਹਰ ਧਰਮ ਦੇ ਲੋਕਾਂ ਨੂੰ ਉਸ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ 'ਚ ਮਿਹਨਤ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਹੀ ਪਾਰਟੀ ਦੀਆਂ ਅਹੁਦੇਦਾਰੀਆਂ ਦਿੱਤੀਆਂ ਜਾਣਗੀਆਂ।
ਭੁਪਿੰਦਰ ਸਿੰਘ ਖ਼ਾਲਸਾ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਹ ਸਰਦਾਰ ਸੁਖਦੇਵ ਸਿੰਘ ਢੀਂਡਸਾ ਵੱਲੋਂ ਸੌਪੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦਾ ਪ੍ਰਚਾਰ ਤੇ ਪ੍ਰਸਾਰ ਕਰਨ ਲਈ ਦਿਨ-ਰਾਤ ਮਿਹਨਤ ਨਾਲ ਕੰਮ ਕਰਨਗੇ । ਉਨ੍ਹਾਂ ਕਿਹਾ ਕਿ ਸਰਦਾਰ ਸੁਖਦੇਵ ਸਿੰਘ ਢੀਂਡਸਾ ਵਰਗੇ ਬੇਦਾਗ, ਮਿਹਨਤੀ ਤੇ ਲੋਕਾਂ ਨਾਲ ਜੁੜੇ ਹੋਏ ਆਗੂ ਨਾਲ ਪਾਰਟੀ ਵਿੱਚ ਕੰਮ ਕਰਕੇ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ। ਉਥੇ ਹੀ ਭੁਪਿੰਦਰ ਸਿੰਘ ਖ਼ਾਲਸਾ ਨੇ ਇਸ ਨਿਯੁਕਤੀ ਬਦਲੇ ਸੁਖਦੇਵ ਸਿੰਘ ਢੀਂਡਸਾ ਦਾ ਧੰਨਵਾਦ ਵੀ ਕੀਤਾ।
ਕੈਪਟਨ ਵਲੋਂ ਰਾਸ਼ਟਰਪਤੀ ਨੂੰ ਅਪੀਲ, ਕਿਸਾਨ ਵਿਰੋਧੀ ਬਿੱਲਾਂ 'ਤੇ ਨਾ ਲਗਾਈ ਜਾਵੇ ਮਨਜ਼ੂਰੀ ਦੀ ਮੋਹਰ
NEXT STORY