ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਖ਼ੇਤੀ ਮਾਹਿਰ ਭੁਪਿੰਦਰ ਸਿੰਘ ਮਾਨ ਨੂੰ ਸੁਪਰੀਮ ਕੋਰਟ ਵਲੋਂ ਬਣਾਈ ਚਾਰ ਮੈਂਬਰੀ ਕਮੇਟੀ ਵਿਚ ਤੇ ਪੰਜਾਬੀਆਂ ਦੇ ਹੱਕ ਵਿਚ ਸਟੈਂਡ ਲੈਣਾ ਚਾਹੀਦਾ ਸੀ। ਇਸੇ ਕੜੀ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਕਮੇਟੀ ਦੇ ਇਕ ਹੋਰ ਮੈਂਬਰ ਅਸ਼ੋਕ ਗੁਲਾਟੀ ਵਲੋਂ ਮੈਂਬਰਸ਼ਿਪ ਲੈਣ ਤੇ ਤਿੰਨੇ ਕਾਨੂੰਨਾਂ ਦਾ ਸਮਰਥਨ ਕਰਨ ਦੀ ਅਲੋਚਨਾ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਅਸ਼ੋਕ ਗੁਲਾਟੀ ਦੇ ਵਿਸ਼ਵਾਸਘਾਤ ਨੇ ਪੰਜਾਬੀਆਂ ਨੂੰ ਹੈਰਾਨ ਕਰ ਦਿੱਤਾ ਹੈ, ਜਿਨ੍ਹਾਂ ਨੇ ਇਸ ਤੱਥ ਦੇ ਬਾਵਜੂਦ ਚਾਰ ਮੈਂਬਰ ਕਮੇਟੀ ਦੀ ਮੈਂਬਰਸ਼ਿਪ ਪ੍ਰਵਾਨ ਕਰ ਲਈ ਸੀ ਕਿ ਉਹ ਪਹਿਲਾਂ ਮੌਂਟੇਕ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਪਿਛਲੇ ਚਾਰ ਸਾਲ ਪੰਜਾਬ ਸਰਕਾਰ ਵਲੋਂ ਗਠਿਤ ਮਾਹਰਾਂ ਦੇ ਸਮੂਹ ਦੇ ਮੈਂਬਰ ਸਨ।
ਇਹ ਵੀ ਪੜ੍ਹੋ : ਕਿਸਾਨੀ ਸੰਕਟ ਦੌਰਾਨ ਹੁਣ ਕੇਂਦਰ ਸਰਕਾਰ ਅਤੇ ਸ਼ੈਲਰ ਮਾਲਕ ਹੋਏ ਆਹਮੋ-ਸਾਹਮਣੇ
ਗਰੇਵਾਲ ਨੇ ਕਿਹਾ ਕਿ ਮਾਨ ਦਾ ਪੱਤਰ ਕਮੇਟੀ ਤੋਂ ਖੁਦ ਨੂੰ ਦੂਰ ਰੱਖਣ ਦਾ ਇਸ ਗੱਲ ਦਾ ਪ੍ਰਮਾਣ ਹੈ ਕਿ ਬਾਅਦ ਵਿਚ ਪੰਜਾਬ ਸਰਕਾਰ ਦੇ ਨਾਲ-ਨਾਲ ਕੇਂਦਰ ’ਤੇ ਖੇਤੀਬਾੜੀ ਕਾਨੂੰਨਾਂ ਦੇ ਪੱਖ ਵਿਚ ਫੈਸਲਾ ਆਉਣ ਦਾ ਭਾਰੀ ਦਬਾਅ ਸੀ। ਇਹੀ ਕਾਰਨ ਹੈ ਕਿ ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਦੇ ਨੇਤਾ ਨੇ ਕਿਹਾ ਕਿ ਉਹ ਇਹ ਯਕੀਨੀ ਕਰਨ ਲਈ ਕਮੇਟੀ ਤੋਂ ਖੁਦ ਪਿੱਛੇ ਹਟ ਰਹੇ ਹੈ ਕਿਉਂਕਿ ਉਨ੍ਹਾਂ ਨੇ ਪੰਜਾਬ ਦੇ ਹਿਤਾਂ ਨਾਲ ਸਮਝੌਤਾ ਨਹੀ ਕੀਤਾ ਹੈ। ਇਹ ਸਪੱਸ਼ਟ ਹੈ ਕਿ ਮਾਨ ਦੀ ਅੰਤਰ ਆਤਮਾ ਉਨ੍ਹਾਂ ਨੂੰ ਦੱਸ ਰਹੀ ਹੈ ਕਿ ਉਹ ਆਪਣੇ ਪੰਜਾਬੀ ਭਰਾਵਾਂ ਨੂੰ ਕਿਸੇ ਵੀ ਤਰ੍ਹਾਂ ਦਾ ਧੋਖਾ ਨਹੀ ਦੇਣਾ ਚਾਹੀਦਾ ਹੈ। ਹਾਲਾਂਕਿ ਅਜਿਹਾ ਕਰਨ ਦੀ ਬਜਾਏ ਉਨ੍ਹਾਂ ਨੂੰ ਮਾਹਰ ਪੈਨਲ ਦੇ ਮਾਧਿਅਮ ਨਾਲ ਜਬਰਨ ਜਨਵਿਰੋਧੀ ਕਨੂੰਨ ਲਾਗੂ ਕਰਨ ਦੀ ਇਸ ਸਾਜਿਸ਼ ਖਿਲਾਫ਼ ਲੜਨਾ ਚਾਹੀਦਾ ਸੀ। ਅਕਾਲੀ ਨੇਤਾ ਨੇ ਕਿਹਾ ਕਿ ਮਾਨ ਦੇ ਖੁਦ ਨੂੰ ਬਚਾਉਣ ਲਈ ਲਿਖੇ ਪੱਤਰ ਨੇ ਕਮੇਟੀ ਦੇ ਕਾਂਗਰਸ ਅਤੇ ਭਾਜਪਾ ਦੇ ਗਠਜੋੜ ਨੂੰ ਸਭ ਲਈ ਉਜਾਗਰ ਕਰ ਦਿੱਤਾ ਹੈ। ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਕਿਸਾਨਾਂ ਦੇ ਅੰਦੋਲਨ ਨੂੰ ਕੌਣ ਨੁਕਸਾਨ ਪਹੁੰਚਾਣ ਦੀ ਕੋਸ਼ਿਸ਼ ਕਰ ਰਿਹਾ ਹੈ। ਮਾਹਰ ਪੈਨਲ ਨੇ ਵਿਸ਼ੇਸ਼ ਰੂਪ ਤੋਂ ਇਸ ਸਚਾਈ ਨੂੰ ਧਿਆਨ ਵਿਚ ਰੱਖਦਿਆਂ ਭਰੋਸੇਯੋਗਤਾ ਖੋਹ ਦਿੱਤੀ ਹੈ ਕਿਉਂਕਿ ਕਿਸਾਨ ਸੰਗਠਨਾਂ ਨੇ ਉਨ੍ਹਾਂ ਦੇ ਨਾਲ ਗੱਲਬਾਤ ਕਰਨ ਤੋਂ ਇੰਨਕਾਰ ਕਰ ਦਿੱਤਾ ਹੈ। ਉਨ੍ਹਾਂ ਨੂੰ ਕਮੇਟੀ ਨੂੰ ਛੱਡ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਬਾਰਦਾਨਾ ਨਾ ਮਿਲਣ ’ਤੇ ਚਾਵਲਾਂ ਦੀ ਸਟੋਰੇਜ ਹੋਈ ਪ੍ਰਭਾਵਿਤ, ਹੋ ਸਕਦੈ ਅਰਬਾਂ ਰੁਪਏ ਦਾ ਨੁਕਸਾਨ
ਸਰਕਾਰ ਤੇ ਕਿਸਾਨ ਜਥੇਬੰਦੀਆਂ ਦੀ ਬੈਠਕ ਨੂੰ ਲੈ ਕੇ ਮਨਮੋਹਨ ਵਾਰਿਸ ਨੇ ਆਖੀਆਂ ਇਹ ਗੱਲਾਂ
NEXT STORY