ਜਲੰਧਰ (ਜਤਿੰਦਰ, ਭਾਰਦਵਾਜ, ਰਾਹੁਲ)- ਮਨੀ ਲਾਂਡਰਿੰਗ ਅਤੇ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਪੱਕੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਜਲੰਧਰ ਦੇ ਚਿੱਕ-ਚਿੱਕ ਹਾਊਸ ਨੇੜੇ ਵਾਪਰਿਆ ਭਿਆਨਕ ਹਾਦਸਾ, ਔਰਤ ਦੀ ਹੋਈ ਦਰਦਨਾਕ ਮੌਤ
ਜ਼ਿਲਾ ਸੈਸ਼ਨ ਜੱਜ ਰੁਪਿੰਦਰਜੀਤ ਚਾਹਲ ਦੀ ਅਦਾਲਤ ਵੱਲੋਂ ਭੁਪਿੰਦਰਦ ਹਨੀ ਅਤੇ ਉਸ ਦੇ ਪਾਰਟਨਰ ਕੁਦਰਤ ਦੀਪ ਸਿੰਘ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਅਦਾਲਤ ਵੱਲੋਂ ਬੁੱਧਵਾਰ ਸਰਕਾਰੀ ਵਕੀਲਾਂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਰੱਦ ਕਰਨ ਦਾ ਹੁਕਮ ਸੁਣਾਇਆ। ਇਸ ਮਾਮਲੇ ਵਿਚ ਹੁਣ ਅਗਲੀ ਸੁਣਵਾਈ 9 ਮਈ ਨੂੰ ਹੋਵੇਗੀ। 9 ਮਈ ਨੂੰ ਈ. ਡੀ. ਹਨੀ ਨੂੰ ਅਦਾਲਤ ਵਿਚ ਪੇਸ਼ ਕਰੇਗੀ। ਇਥੇ ਜ਼ਿਕਰਯੋਗ ਹੈ ਕਿ ਭੁਪਿੰਦਰ ਸਿੰਘ ਹਨੀ ਨੂੰ ਈ. ਡੀ. ਵੱਲੋਂ ਨਾਜਾਇਜ਼ ਮਾਈਨਿੰਗ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਗ੍ਰਿਫ਼ਤਾਰ ਕਰ 4 ਫਰਵਰੀ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਆਯੂਸ਼ਮਾਨ ਸਕੀਮ ਤਹਿਤ ਇਲਾਜ ਬੰਦ ਕਰਨ ਦੇ ਰੌਂਅ 'ਚ ਪੰਜਾਬ ਦੇ ਨਿੱਜੀ ਹਸਪਤਾਲ, ਜਾਣੋ ਵਜ੍ਹਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪਟਿਆਲਾ ਹਿੰਸਾ ਮਾਮਲੇ 'ਚ ਮਨਜਿੰਦਰ ਸਿਰਸਾ ਤੋਂ ਪੁੱਛਗਿਛ ਕਰ ਸਕਦੀ ਹੈ ਪੰਜਾਬ ਪੁਲਸ
NEXT STORY