ਚੰਡੀਗੜ੍ਹ (ਰਮਨਜੀਤ): ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਵਲੋਂ ਜਤਾਏ ਇਤਰਾਜ਼ ਤੋਂ ਬਾਅਦ ਪਟਿਆਲਾ ਕੇਂਦਰੀ ਜੇਲ ਦੇ ਸੁਪਰਡੈਂਟ ਭੁਪਿੰਦਰਜੀਤ ਸਿੰਘ ਵਿਰਕ ਦਾ ਟਰਾਂਸਫਰ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਕਿਸੇ ਹੋਰ ਜੇਲ 'ਚ ਭੇਜਣ ਦੀ ਬਜਾਏ ਚੰਡੀਗੜ੍ਹ ਸਥਿਤ ਜੇਲ ਵਿਭਾਗ ਦੇ ਹੈੱਡਕੁਆਰਟਰ ਨਾਲ ਅਟੈਚ ਕੀਤਾ ਗਿਆ ਹੈ। ਪਟਿਆਲਾ ਜੇਲ ਦੇ ਸੁਪਰਡੈਂਟ ਦੇ ਤੌਰ 'ਤੇ ਐੱਸ. ਪੀ. ਖੰਨਾ ਨੂੰ ਤਾਇਨਾਤ ਕੀਤਾ ਗਿਆ ਹੈ, ਜਿਨ੍ਹਾਂ ਨੇ ਬੁੱਧਵਾਰ ਨੂੰ ਆਪਣਾ ਕਾਰਜਭਾਰ ਵੀ ਸੰਭਾਲ ਲਿਆ। ਖੰਨਾ ਦੇ ਸਥਾਨ 'ਤੇ ਬਲਜੀਤ ਸਿੰਘ ਘੁੰਮਣ ਨੂੰ ਕਪੂਰਥਲਾ ਕੇਂਦਰੀ ਜੇਲ ਦਾ ਪ੍ਰਧਾਨ ਲਾਇਆ ਗਿਆ ਹੈ, ਜਦੋਂ ਕਿ ਉਨ੍ਹਾਂ ਦੇ ਡਿਪਟੀ ਸੁਪਰਡੈਂਟ (ਮੇਨਟੀਨੈਂਸ) ਦੇ ਤੌਰ 'ਤੇ ਨਰਪਿੰਦਰ ਸਿੰਘ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ।
ਧਿਆਨ ਰਹੇ ਕਿ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਮੰਗਲਵਾਰ ਨੂੰ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਪੱਤਰ ਭੇਜ ਕੇ ਕਿਹਾ ਸੀ ਕਿ ਪਟਿਆਲਾ ਸੈਂਟਰਲ ਜੇਲ 'ਚ ਬੰਦ ਬੇਅੰਤ ਸਿੰਘ ਹੱਤਿਆਕਾਂਡ 'ਚ ਫ਼ਾਂਸੀ ਦੀ ਸਜ਼ਾ ਪ੍ਰਾਪਤ ਬਲਵੰਤ ਸਿੰਘ ਰਾਜੋਆਣਾ ਦੀ ਬੀਤੇ ਦਿਨੀਂ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਅਤੇ ਹੋਰ ਅਹੇਦਦਾਰਾਂ ਨਾਲ ਬੈਠਕ ਕਰਵਾਈ ਗਈ ਸੀ। ਉਕਤ ਬੈਠਕ ਦੀਆਂ ਫੋਟੋਆਂ ਅਖ਼ਬਾਰਾਂ 'ਚ ਪ੍ਰਕਾਸ਼ਿਤ ਹੋਈਆਂ ਸਨ। ਬਿੱਟੂ ਨੇ ਲਿਖਿਆ ਸੀ ਕਿ ਉਨ੍ਹਾਂ ਨੂੰ ਇਸ ਗੱਲ ਤੋਂ ਬਹੁਤ ਦੁੱਖ ਪੁਹੰਚਿਆ ਹੈ ਕਿਉਂਕਿ ਉਨ੍ਹਾਂ ਦੇ ਦਾਦਾ ਅਤੇ ਰਾਜ ਦੇ ਮੁੱਖ ਮੰਤਰੀ ਰਹੇ ਬੇਅੰਤ ਸਿੰਘ ਦੀ ਹੱਤਿਆ 'ਚ ਸਜ਼ਾਯਾਫ਼ਤਾ ਰਾਜੋਆਣਾ ਨੂੰ ਵੀ. ਆਈ. ਪੀ. ਟ੍ਰੀਟਮੈਂਟ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਇਸ ਲਈ ਵੀ ਗੰਭੀਰ ਹੈ ਕਿ ਨਾ ਸਿਰਫ ਵਫ਼ਦ ਦੀ ਮੁਲਾਕਾਤ ਕਰਵਾਈ ਗਈ, ਸਗੋਂ ਉਨ੍ਹਾਂ ਇਸ ਮੁਲਾਕਾਤ ਦੀਆਂ ਫੋਟੋਆਂ ਵੀ ਫੋਨ ਨਾਲ ਖਿੱਚੀਆਂ, ਜੋ ਕਿ ਜੇਲ ਮੈਨਿਊਲ ਦੀ ਗੰਭੀਰ ਉਲੰਘਣਾ ਹੈ।
ਸੰਸਦ ਮੈਂਬਰ ਬਿੱਟੂ ਨੇ ਮੁੱਖ ਮੰਤਰੀ ਅਤੇ ਜੇਲ ਮੰਤਰੀ ਨੂੰ ਲਿਖੇ ਵੱਖ-ਵੱਖ ਪੱਤਰਾਂ 'ਚ ਉਕਤ ਗੰਭੀਰ ਮਾਮਲੇ ਦੀ ਜਾਂਚ ਕਰਵਾ ਕੇ ਤਤਕਾਲ ਕਾਰਵਾਈ ਕਰਨ ਦੀ ਮੰਗ ਕੀਤੀ ਸੀ।
ਮੀਟਿੰਗ ਦੌਰਾਨ ਐੱਸ. ਡੀ. ਐੱਮ. ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਇਨਾਇਤ, ਐੱਸ. ਪੀ. ਟ੍ਰੈਫਿਕ ਤੇ ਸੁਰੱਖਿਆ ਪਲਵਿੰਦਰ ਸਿੰਘ ਚੀਮਾ, ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ, ਜ਼ਿਲਾ ਸਿੱਖਿਆ ਅਫ਼ਸਰ ਕੁਲਭੂਸ਼ਨ ਸਿੰਘ ਬਾਜਵਾ, ਜ਼ਿਲਾ ਪ੍ਰੀਸ਼ਦ ਦੇ ਉੱਪ ਸੀ. ਈ. ਓ. ਰੂਪ ਸਿੰਘ ਤੇ ਡੀ. ਐੱਫ. ਐੱਸ. ਸੀ. ਹਰਸ਼ਰਨਜੀਤ ਸਿੰਘ ਬਰਾੜ ਸਮੇਤ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।
ਵੇਰਕਾ ਦੇ ਪਦਾਰਥਾਂ ਨੂੰ ਕੌਮਾਂਤਰੀ ਪੱਧਰ 'ਤੇ ਕੀਤਾ ਜਾਵੇਗਾ ਪ੍ਰਮੋਟ : ਕੈਪਟਨ ਹਰਮਿੰਦਰ ਸਿੰਘ
NEXT STORY