ਚੰਡੀਗੜ੍ਹ (ਮਨਜੋਤ) : ਪੰਜਾਬ ਦੇ ਲੋਕ ਸਭਾ ਚੋਣ ਮੈਦਾਨ ’ਚ ਉਤਰੇ ਜ਼ਿਆਦਾਤਰ ਉਮੀਦਵਾਰ ਸੋਨੇ, ਚਾਂਦੀ ਤੇ ਹੀਰਿਆਂ ਦੇ ਗਹਿਣਿਆਂ ਦੇ ਸ਼ੌਕੀਨ ਹਨ। ਇਸ ਦਾ ਪਤਾ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਦੇ ਚੋਣ ਹਲਫ਼ਨਾਮੇ ਤੋਂ ਲੱਗਦਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਕੋਲ 7 ਕਰੋੜ, 3 ਲੱਖ, 40 ਹਜ਼ਾਰ, 68 ਰੁਪਏ ਦੇ ਸੋਨੇ, ਚਾਂਦੀ ਅਤੇ ਹੀਰਿਆਂ ਦੇ ਮਹਿੰਗੇ ਗਹਿਣੇ ਹਨ, ਜੋ ਬਾਕੀ ਉਮੀਦਵਾਰਾਂ ਨਾਲੋਂ ਸਭ ਤੋਂ ਵੱਧ ਹਨ। ਭਾਜਪਾ ਦੀ ਬਠਿੰਡਾ ਤੋਂ ਉਮੀਦਵਾਰ ਪਰਮਪਾਲ ਕੌਰ ਸਿੱਧੂ ਕੋਲ 500 ਗ੍ਰਾਮ ਸੋਨਾ ਹੈ, ਜਿਸ ਦੀ ਕੀਮਤ 36,00,000 ਹੈ ਤੇ ਉਨ੍ਹਾਂ ਦੇ ਪਤੀ ਕੋਲ 95 ਗ੍ਰਾਮ ਸੋਨਾ ਹੈ , ਜਿਸ ਦੀ ਕੀਮਤ 6,84,000 ਹੈ।
ਭਾਜਪਾ ਦੀ ਪਟਿਆਲਾ ਤੋਂ ਉਮੀਦਵਾਰ ਪ੍ਰਨੀਤ ਕੌਰ ਕੋਲ 601.600 ਗ੍ਰਾਮ ਦੇ ਸੋਨੇ ਤੇ ਹੀਰਿਆਂ ਦੇ ਗਹਿਣੇ ਹਨ, ਜਿਨ੍ਹਾਂ ਦੀ ਕੀਮਤ 40,79,646 ਹੈ ਤੇ ਉਨ੍ਹਾਂ ਦੇ ਪਤੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ 1946.460 ਗ੍ਰਾਮ ਸੋਨਾ ਹੈ, ਜਿਸ ਦੀ ਕੀਮਤ 65,64,389 ਹੈ। ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਤੋਂ ਉਮੀਦਵਾਰ ਐੱਨ. ਕੇ. ਸ਼ਰਮਾ ਕੋਲ 540.30 ਗ੍ਰਾਮ ਸੋਨਾ ਹੈ, ਜਿਸ ਦੀ ਕੀਮਤ 10,42,600 ਹੈ। ਉਨ੍ਹਾਂ ਦੀ ਪਤਨੀ ਕੋਲ 150 ਗ੍ਰਾਮ ਸੋਨਾ ਹੈ, ਜਿਸ ਦੀ ਕੀਮਤ 75 ਹਜ਼ਾਰ ਰੁਪਏ ਹੈ।
ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਉਮੀਦਵਾਰ ਡਾ. ਬਲਬੀਰ ਸਿੰਘ ਕੋਲ 240 ਗ੍ਰਾਮ ਸੋਨਾ ਹੈ, ਜਿਸ ਦੀ ਕੀਮਤ 12,00000 ਹੈ। ਉਨ੍ਹਾਂ ਦੀ ਪਤਨੀ ਕੋਲ 480 ਗ੍ਰਾਮ ਸੋਨਾ ਹੈ, ਜਿਸ ਦੀ ਕੀਮਤ 23,00000 ਹੈ। ਕਾਂਗਰਸ ਦੇ ਅੰਮ੍ਰਿਤਸਰ ਤੋਂ ਉਮੀਦਵਾਰ ਗੁਰਜੀਤ ਸਿੰਘ ਔਜਲਾ ਕੋਲ 547,09 ਗ੍ਰਾਮ ਸੋਨਾ ਹੈ, ਜਿਸ ਦੀ ਕੀਮਤ 34,46,667 ਹੈ ਤੇ ਉਨ੍ਹਾਂ ਦੀ ਪਤਨੀ ਕੋਲ 495 ਗ੍ਰਾਮ ਸੋਨਾ ਹੈ, ਜਿਸ ਦੀ ਕੀਮਤ 34,65,000 ਹੈ।
ਧਾਲੀਵਾਲ ਕੋਲ ਮਹਿਜ਼ 50 ਗ੍ਰਾਮ ਤੇ ਵੜਿੰਗ ਕੋਲ 100 ਗ੍ਰਾਮ ਸੋਨਾ
ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਤੋਂ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਕੋਲ 50 ਗ੍ਰਾਮ ਸੋਨਾ ਹੈ, ਜਿਸ ਦੀ ਕੀਮਤ 35 ਲੱਖ ਹੈ। ਲੁਧਿਆਣਾ ਤੋਂ ਕਾਂਗਰਸ ਦੇ ਉਮੀਦਵਾਰ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕੋਲ 100 ਗ੍ਰਾਮ ਸੋਨਾ ਹੈ, ਜਿਸ ਦੀ ਕੀਮਤ 6,70,0000 ਹੈ ਤੇ ਉਨ੍ਹਾਂ ਦੀ ਪਤਨੀ ਕੋਲ 450 ਗ੍ਰਾਮ ਸੋਨਾ ਹੈ, ਜਿਸ ਦੀ ਕੀਮਤ 30,15,000 ਹੈ।
ਸਹੁਰਿਆਂ ਤੋਂ ਪਰਤ ਰਹੇ ਨੌਜਵਾਨ ਨਾਲ ਰਾਹ 'ਚ ਵੀ ਵਾਪਰ ਗਿਆ ਭਾਣਾ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ
NEXT STORY