ਬੋਹਾ (ਮਨਜੀਤ)- ਕਾਂਗਰਸ ਪਾਰਟੀ ਹਲਕਾ ਬੁਢਲਾਡਾ ਦੀ ਸੇਵਾਦਾਰ ਬੀਬੀ ਰਣਜੀਤ ਕੌਰ ਭੱਟੀ ਨੇ ਹਲਕੇ ਦੇ ਪਿੰਡਾਂ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਦੇ ਪਿੰਡ ਕਾਸਿਮਪੁਰਾ ਛੀਨਾ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਪਿੰਡ ਗਾਮੀਵਾਲਾ, ਸ਼ੇਰਖਾਂਵਾਲਾ, ਅਚਾਨਕ, ਧਰਮਪੁਰਾ, ਗੋਬਿੰਦਪੁਰਾ ਦੇ ਲੋਕਾਂ ਨਾਲ ਮੇਲ ਕੀਤਾ। ਬੀਬੀ ਭੱਟੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਨੂੰ ਹੋਰ ਸੁੰਦਰ ਬਣਾਉਣ ਲਈ ਗ੍ਰਾਂਟਾ ਦਾ ਖਰੜਾ ਤਿਆਰ ਕੀਤਾ ਗਿਆ ਹੈ, ਜੋ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤਾ ਜਾਵੇਗਾ।
ਇਹ ਖ਼ਬਰ ਪੜ੍ਹੋ- ਵਿਦੇਸ਼ ਭੇਜਣ ਦਾ ਝਾਂਸਾ ਦੇ ਮਾਰੀ 2 ਲੱਖ 72 ਹਜ਼ਾਰ ਦੀ ਠੱਗੀ, 2 ਨਾਮਜ਼ਦ
ਉਨ੍ਹਾਂ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਦਾ ਵਿਕਾਸ ਜੰਗੀ ਪੱਧਰ ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਨੂੰ ਸੁੰਦਰ ਬਣਾਉਣ ਲਈ ਪਿੰਡਾਂ ਦੀਆਂ ਪੰਚਾਇਤਾਂ, ਕਲੱਬ, ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਵੱਖ-ਵੱਖ ਸੰਸਥਾਵਾਂ ਅੱਗੇ ਆਉਣ ਅਤੇ ਵੱਧ ਤੋਂ ਵੱਧ ਪੌਦੇ ਲਗਾਉਣ ਤਾਂ ਜੋ ਵਾਤਵਰਣ ਦੀ ਸ਼ੁੱਧਤਾ ਨੂੰ ਕਾਇਮ ਰੱਖਿਆ ਜਾ ਸਕੇ। ਇਸ ਮੌਕੇ ਪ੍ਰਵੇਸ਼ ਕੁਮਾਰ ਹੈਪੀ ਮਲਹੋਤਰਾ, ਲਾਡੀ ਮੰਡੇਰ, ਗੁਰਚਰਨ ਸਿੰਘ ਮੰਘਾਣੀਆਂ, ਗੁਰਬਾਜ ਸਿੰਘ ਸ਼ੇਰਖਾਂ, ਨਿੱਕਾ ਸਿੰਘ ਧਰਮਪੁਰਾ, ਮੇਵਾ ਸਿੰਘ ਸਾਬਕਾ ਸਰਪੰਚ, ਅਮਰੀਕ ਸਿੰਘ ਅਚਾਨਕ, ਨਛੱਤਰ ਸਿੰਘ, ਦੀਪਇੰਦਰ ਸਿੰਘ ਤੋਂ ਇਲਾਵਾ ਹੋਰ ਵੀ ਮੌਜੂਦ ਸਨ।
ਇਹ ਖ਼ਬਰ ਪੜ੍ਹੋ- ਮਲਾਨ ਨੇ ਆਇਰਲੈਂਡ ਵਿਰੁੱਧ ਬਣਾਈਆਂ 177 ਦੌੜਾਂ, ਡਿਵੀਲੀਅਰਸ ਦਾ ਇਹ ਰਿਕਾਰਡ ਤੋੜਿਆ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਡਾ. ਨਰਿੰਦਰ ਭਾਰਗਵ ਨਹੀਂ ਉਨ੍ਹਾਂ ਦੇ ਕੰਮ ਬੋਲਦੇ ਹਨ, ਤੀਜੀ ਵਾਰ ਸੰਭਾਲਿਆ ਅਹੁਦਾ
NEXT STORY