ਬੇਗੋਵਾਲ (ਰਜਿੰਦਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਵਰਗੀ ਪਵਿੱਤਰ ਧਰਤੀ 'ਤੇ ਅਜਿਹੀ ਘਟਨਾ ਵਾਪਰਨਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ ਨੇ ਬੱਸ ਸਟੈਂਡ 'ਤੇ...
ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨ ਸੰਗਤ ਲਈ ਸ਼ਰਧਾ ਅਤੇ ਆਸਥਾ ਦੇ ਕੇਂਦਰ ਹੁੰਦੇ ਹਨ ਅਤੇ ਇਨ੍ਹਾਂ ਦੀ ਪਵਿੱਤਰਤਾ ਅਤੇ ਮਰਿਆਦਾ ਨੂੰ ਕਾਇਮ ਰੱਖਣਾ ਹਰੇਕ ਦੀ ਜ਼ਿੰਮੇਵਾਰੀ ਹੈ। ਅਜਿਹੇ ਅਸਥਾਨ 'ਤੇ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ ਵਾਪਰਨਾ ਸਮੁੱਚੇ ਸਿੱਖ ਸਮਾਜ ਲਈ ਚਿੰਤਾ ਦਾ ਵਿਸ਼ਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿਆਸੀ ਮਤਭੇਦ ਲੋਕਤੰਤਰ ਦਾ ਹਿੱਸਾ ਹਨ ਅਤੇ ਹਰੇਕ ਵਿਅਕਤੀ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦਾ ਹੱਕ ਹੈ, ਪਰ ਸਿਆਸੀ ਜਾਂ ਵਿਚਾਰਧਾਰਕ ਮਤਭੇਦਾਂ ਨੂੰ ਹਿੰਸਾ ਦਾ ਰੂਪ ਦੇਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੋ ਸਕਦਾ। ਕਿਉਂਕਿ ਪੰਜਾਬ ਅਤੇ ਸਿੱਖ ਪੰਥ ਦੀ ਰਵਾਇਤ ਹਮੇਸ਼ਾ ਵਿਚਾਰਾਂ ਅਤੇ ਸਿਧਾਂਤਾਂ ਦੀ ਲੜਾਈ ਲੜਨ ਦੀ ਰਹੀ ਹੈ, ਨਾ ਕਿ ਹਿੰਸਾ ਅਤੇ ਟਕਰਾਅ ਦੀ।
ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਸਮਾਜ ਵਿੱਚ ਬੇਚੈਨੀ ਦਾ ਮਾਹੌਲ ਪੈਦਾ ਹੁੰਦਾ ਹੈ ਅਤੇ ਲੋਕਾਂ ਦਾ ਧਾਰਮਿਕ ਤੇ ਸਮਾਜਿਕ ਸਥਾਨਾਂ ਦੀ ਸੁਰੱਖਿਆ ਪ੍ਰਤੀ ਭਰੋਸਾ ਪ੍ਰਭਾਵਿਤ ਹੁੰਦਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਸ਼ਾਸਨ ਤੋਂ ਮੰਗ ਹੈ ਕਿ ਘਟਨਾ ਦੀ ਨਿਰਪੱਖ ਜਾਂਚ ਕਰਕੇ ਦੋਸ਼ੀ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ: ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ 20.66 ਲੱਖ ਵੋਟਰਾਂ ਦੇ ਨਾਂ ਕੱਟੇ, ਜਾਣੋ ਕਿਉਂ ਲਿਆ ਗਿਆ ਵੱਡਾ ਐਕਸ਼ਨ
NEXT STORY