ਬੇਗੋਵਾਲ (ਰਜਿੰਦਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ 13 ਨਵੰਬਰ ਦੀ ਬੇਗੋਵਾਲ ਵਿਖੇ ਬੀਬੀ ਜਗੀਰ ਕੌਰ ਦੀ ਰਿਹਾਇਸ਼ ਦੀ ਫੇਰੀ ਮੁਲਤਵੀ ਹੋ ਗਈ ਹੈ। ਇਸ ਦੇ ਨਾਲ ਹੀ ਬੀਬੀ ਜਗੀਰ ਕੌਰ ਦੇ ਅਕਾਲੀ ਦਲ ਵਿਚ ਵਾਪਸੀ ਦਾ ਪ੍ਰੋਗਰਾਮ ਫਿਲਹਾਲ ਕੁਝ ਦਿਨਾਂ ਲਈ ਟਲ ਗਿਆ ਹੈ। ਇਸ ਬਾਰੇ ਜਾਣਕਾਰੀ ਬੀਬੀ ਜਗੀਰ ਕੌਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕੀਤੀ ਹੈ, ਜਿਸ ਵਿਚ ਉਨ੍ਹਾਂ ਲਿਖਿਆ ਹੈ ਕਿ ਜ਼ਰੂਰੀ ਸੂਚਨਾ ਹੈ, ਆਪ ਸਭ ਨੂੰ ਨਿਮਰਤਾ ਸਹਿਤ ਦੱਸਿਆ ਜਾਂਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਿਨ੍ਹਾਂ ਨੇ 13 ਨਵੰਬਰ 2026 ਦਿਨ ਸ਼ੁੱਕਰਵਾਰ ਨੂੰ ਬੇਗੋਵਾਲ ਵਿਖੇ ਪਹੁੰਚਣਾ ਸੀ। ਹੁਣ ਸੁਖਬੀਰ ਸਿੰਘ ਬਾਦਲ ਦੇ ਦਿੱਲੀ ਵਿਖੇ ਮੀਟਿੰਗਾਂ ਦੇ ਰੁਝੇਵਿਆਂ ਕਾਰਨ ਉਨ੍ਹਾਂ ਦਾ ਪ੍ਰੋਗਰਾਮ ਅੱਗੇ ਕੀਤਾ ਜਾਂਦਾ ਹੈ। ਅਗਲੇ ਪ੍ਰੋਗਰਾਮ ਦੀ ਤਾਰੀਖ਼ ਬਾਰੇ ਆਪ ਸਭ ਨੂੰ ਜਲਦੀ ਹੀ ਸੂਚਿਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਈ. ਡੀ. ਵੱਲੋਂ ਪੰਜਾਬ ਵਿਚ ਵੱਡੀ ਰੇਡ, ਕਈ ਘੰਟਿਆਂ ਤੋਂ ਚੱਲ ਰਹੀ ਜਾਂਚ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗਮਾਡਾ ਨੇ ਚਾਰ ਪਿੰਡਾਂ 'ਚ ਚਲਾਇਆ ਪੀਲਾ ਪੰਜਾ, ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਕੀਤੀ ਕਾਰਵਾਈ
NEXT STORY