ਲੁਧਿਆਣਾ (ਮੁੱਲਾਂਪੁਰੀ) : ਸ੍ਰੋ. ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਬੀਬੀ ਜਗੀਰ ਕੌਰ ਨੇ ‘ਜਗ ਬਾਣੀ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਘਰ ਸਿਰਫ ਤੇ ਸਿਰਫ ਪੰਥ ਹੈ ਅਤੇ ਉਹ ਹੋਰ ਕਿਧਰੇ ਨਹੀਂ ਜਾ ਰਹੀ। ਉਨ੍ਹਾਂ ਕਿਹਾ ਕਿ ਮੀਡੀਆ ’ਚ ਘਰ ਵਾਪਸੀ ਦੀਆਂ ਖ਼ਬਰਾਂ ਝੂਠ ਦਾ ਪੁਲੰਦਾ ਹਨ। ਉਨ੍ਹਾਂ ਕਿਹਾ ਕਿ ਮੈਂ ਜਨਮੀ ਪੰਥ ਪਰਿਵਾਰ ਵਿਚ ਹਾਂ ਅਤੇ ਸਦਾ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਰਹੀ ਹਾਂ। ਉਨ੍ਹਾਂ ਕਿਹਾ ਕਿ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਨੂੰ ਮੰਨਦਾ ਹੈ ਤੇ ਉਸ ਦੀ ਮਰਿਆਦਾ ਦਾ ਸਨਮਾਨ ਕਰਦਾ ਹੈ, ਮੈਂ ਉਸ ਨਾਲ ਹਾਂ। ਮੈਂ ਕਿਸੇ ਵਿਅਕਤੀ ਵਿਸ਼ੇਸ਼ ਨਾਲ ਨਹੀਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ 1920 ਤੋਂ ਪੰਥ ਨਾਲ ਖੜ੍ਹਾ ਹੈ। ਸ੍ਰੀ ਅਕਾਲ ਤਖਤ ਸਾਹਿਬ ਦੀ ਛਤਰ-ਛਾਇਆ ਹੇਠ ਚੱਲ ਰਿਹਾ ਹੈ। ਉਨ੍ਹਾਂ ਤੋਂ ਜਦੋਂ ਅਕਾਲੀ ਦਲ ਪੁਨਰ ਸੁਰਜੀਤ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਚੜ੍ਹਦੀ ਕਲਾਂ ਵਿਚ ਹਨ, ਕੋਈ ਮਤਦਭੇਦ ਨਹੀਂ। ਉਹ ਚੱਟਾਨ ਵਾਂਗ ਖੜ੍ਹੇ ਹਨ।
ਇਹ ਵੀ ਪੜ੍ਹੋ : ਹੋਵੇਗਾ ਵੱਡਾ ਐਲਾਨ! ਮੁੱਖ ਮੰਤਰੀ ਭਗਵੰਤ ਮਾਨ ਬੁਲਾਈ ਸਾਲ ਦੀ ਆਖਰੀ ਕੈਬਨਿਟ ਮੀਟਿੰਗ
ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਤੱਕ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਨਹੀਂ ਹੁੰਦੀ ਤੇ ਹੰਕਾਰ ਨਹੀਂ ਛੱਡਦੇ, ਉਦੋਂ ਤੱਕ ਕੁਝ ਨਹੀਂ ਬਣੇਗਾ ਕਿਉਂਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਕੋਈ ਵੀ ਵੱਡਾ ਨਹੀਂ। ਉਨ੍ਹਾਂ ਕਿਹਾ ਕਿ ਮੈਂ ਇਨ੍ਹਾਂ ਦਿਨਾਂ ਵਿਚ ਮੀਡੀਆ ਵਿਚ ਜਾਣ ਤੋਂ ਗੁਰੇਜ ਕਰਦੀ ਸੀ ਪਰ ਮੇਰੇ ਘਰ ਵਾਪਸੀ ਦੀਆਂ ਚੱਲ ਰਹੀਆਂ ਕੁਝ ਖ਼ਬਰਾਂ ’ਤੇ ਰੋਕ ਲਗਾਉਣਾ ਜ਼ਰੂਰੀ ਸੀ।
ਇਹ ਵੀ ਪੜ੍ਹੋ : ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਇਤਿਹਾਸਕ ਫੈ਼ਸਲਾ, ਇਨ੍ਹਾਂ ਲੋਕਾਂ ਨੂੰ ਮਿਲੇਗਾ ਵੱਡਾ ਲਾਭ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬੀਓ ਸਾਵਧਾਨ : ਹੋ ਗਿਆ ਯੈਲੋ ਅਲਰਟ ਜਾਰੀ, ਸਰਕਾਰ ਨੇ ਜਾਰੀ ਕੀਤੀ ਐਡਵਾਇਜ਼ਰੀ
NEXT STORY