ਕਪੂਰਥਲਾ (ਵੈੱਬ ਡੈੱਸਕ, ਰਜਿੰਦਰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਕ ਬਹੁਤ ਹੀ ਭਾਵੁਕ ਸਪੀਚ ਰਾਹੀਂ ਆਪਣੀ ਮੌਜੂਦਾ ਹਾਲਤ ਅਤੇ ਸਮਾਜਿਕ ਵਤੀਰੇ 'ਤੇ ਡੂੰਘੀ ਚੋਟ ਕੀਤੀ ਹੈ। ਪਿਛਲੇ ਪੰਜ ਮਹੀਨਿਆਂ ਤੋਂ ਬੀਮਾਰੀ ਨਾਲ ਜੂਝ ਰਹੇ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸਿਹਤ ਠੀਕ ਨਾ ਹੋਣ ਕਾਰਨ ਉਹ ਇੰਨੇ ਲੰਬੇ ਸਮੇਂ ਤੋਂ ਆਪਣੇ ਘਰੋਂ ਬਾਹਰ ਨਹੀਂ ਨਿਕਲ ਸਕੇ। ਬੀਬੀ ਜਗੀਰ ਕੌਰ ਨੇ ਸੱਤਾ ਅਤੇ ਮਾੜੇ ਸਮੇਂ ਦੇ ਅੰਤਰ ਨੂੰ ਬਿਆਨ ਕਰਦਿਆਂ ਕਿਹਾ ਕਿ ਜਦੋਂ ਇਨਸਾਨ ਕੋਲ ਪਾਵਰ ਹੁੰਦੀ ਹੈ ਤਾਂ ਸਾਰੀ ਦੁਨੀਆ ਉਸ ਦੇ ਪਿੱਛੇ ਹੁੰਦੀ ਹੈ ਪਰ ਦੁੱਖ ਦੇ ਸਮੇਂ ਬਹੁਤ ਹੀ ਵਿਰਲੇ ਲੋਕ ਬਾਤ ਪੁੱਛਦੇ ਹਨ।
ਇਹ ਵੀ ਪੜ੍ਹੋ : ਸਵਾਰੀਆਂ ਨਾਲ ਭਰੀ PRTC ਬੱਸ ਨਾਲ ਵਾਪਰਿਆ ਵੱਡਾ ਹਾਦਸਾ, ਭਿਆਨਕ ਬਣੇ ਹਾਲਾਤ
ਉਨ੍ਹਾਂ ਨੇ ਮਹਿਸੂਸ ਕੀਤਾ ਕਿ ਅੱਜ ਦੇ ਦੌਰ ਵਿਚ ਲੋਕ ਜਾਂ ਤਾਂ ਆਪਣੇ ਕੰਮਾਂ-ਕਾਰਾਂ ਵਿਚ ਬਹੁਤ ਜ਼ਿਆਦਾ ਰੁੱਝੇ ਹੋਏ ਹਨ ਜਾਂ ਫਿਰ ਸਰਕਾਰੀ ਗ੍ਰਾਂਟਾਂ ਨਾਲ ਬੱਝੇ ਹੋਏ ਹਨ, ਜਿਸ ਕਾਰਨ ਉਹ ਦੂਜਿਆਂ ਦੇ ਦੁੱਖ-ਸੁੱਖ ਤੋਂ ਦੂਰ ਹੋ ਰਹੇ ਹਨ। ਬੀਬੀ ਜਗੀਰ ਕੌਰ ਨੇ ਭਾਵੁਕ ਹੁੰਦਿਆਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕਰਨ।
ਇਹ ਵੀ ਪੜ੍ਹੋ : ਵਿਆਹ ਸਮਾਗਮ 'ਚ 'ਆਪ' ਸਰਪੰਚ ਨੂੰ ਕਤਲ ਕਰਨ ਵਾਲਿਆਂ ਦਾ ਐਨਕਾਊਂਟਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦਿਓਰ-ਭਰਜਾਈ ਨੇ ਕੀਤੀ ਖ਼ੁਦਕੁਸ਼ੀ, ਚੰਡੀਗੜ੍ਹ ਪੁਲਸ ਨੇ ਲਾਸ਼ਾਂ ਕੀਤੀਆਂ ਬਰਾਮਦ, ਫੈਲੀ ਸਨਸਨੀ
NEXT STORY