ਸ਼ਾਹਕੋਟ, (ਮਰਵਾਹਾ, ਤ੍ਰੇਹਨ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਦੇ ਡੇਰਾ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਵੱਲੋਂ ਪ੍ਰਕਾਸ਼ਿਤ ਕੀਤੇ ਜਾਂਦੇ ਇਕ ਰਸਾਲੇ ਵਿਚ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ) ਜੀ ਖਿਲਾਫ ਕੀਤੀ ਗਈ ਭੱਦੀ ਟਿੱਪਣੀ ਦੇ ਰੋਸ ਵਜੋਂ ਅੱਜ ਸ਼੍ਰੋਮਣੀ ਰੰਘਰੇਟਾ ਦਲ ਯੂਥ ਵਿੰਗ ਵੱਲੋਂ ਮਾਰਚ ਕਰ ਕੇ ਬੀਬੀ ਜਗੀਰ ਕੌਰ ਦਾ ਪੁਤਲਾ ਫੂਕਿਆ ਗਿਆ। ਅੱਜ ਸ਼੍ਰੋਮਣੀ ਰੰਘਰੇਟਾ ਦਲ ਪੰਜਾਬ ਦੇ ਵਰਕਰ ਭਾਰੀ ਗਿਣਤੀ 'ਚ ਪਹਿਲਾਂ ਬੱਸ ਅੱਡੇ ਵਿਖੇ ਇਕੱਠੇ ਹੋਏ, ਜਿਥੋਂ ਉਹ ਬੀਬੀ ਜਗੀਰ ਕੌਰ ਦਾ ਪੁਤਲਾ ਚੁੱਕ ਕੇ ਵੱਖ-ਵੱਖ ਬਾਜ਼ਾਰਾਂ 'ਚੋਂ ਰੋਸ ਮਾਰਚ ਕਰਦੇ ਹੋਏ ਪੁਲਸ ਥਾਣੇ ਅੱਗੇ ਪਹੁੰਚੇ। ਇਥੇ ਉਨ੍ਹਾਂ ਵੱਲਂੋ ਕੀਤੀ ਗਈ ਰੋਸ ਰੈਲੀ ਨੂੰ ਸ਼੍ਰੋਮਣੀ ਰੰਘਰੇਟਾ ਦਲ ਦੇ ਸੂਬਾ ਪ੍ਰਧਾਨ ਅਮਰਜੀਤ ਸਿੰਘ ਈਦਾ, ਸੀਨੀਅਰ ਮੀਤ ਪ੍ਰਧਾਨ ਕੁਲਵੰਤ ਸਿੰਘ ਢੰਡੋਵਾਲ, ਸੁਰਜੀਤ ਸਿੰਘ, ਰਾਕੇਸ਼ ਕੁਮਾਰ, ਬੁਧੂ ਕਾਕੜਾਂ, ਨਛੱਤਰ ਸਿੰਘ, ਗੁਰਮੇਜ ਸਿੰਘ, ਕੇਵਲ ਸਿੰਘ, ਜੌਹਨ, ਪਰਮਜੀਤ ਅਤੇ ਕਪਿਲ ਚੋਪੜਾ ਨੇ ਸੰਬੋਧਨ ਕੀਤਾ। ਸਮੂਹ ਬੁਲਾਰਿਆਂ ਨੇ ਉਕਤ ਘਟਨਾ ਦੀ ਜ਼ੋਰਦਾਰ ਨਿਖੇਧੀ ਕੀਤੀ। ਇਸ ਤੋਂ ਬਾਅਦ ਸ਼੍ਰੋਮਣੀ ਰੰਘਰੇਟਾ ਦਲ ਪੰਜਾਬ ਦੇ ਵਰਕਰਾਂ ਨੇ ਬੀਬੀ ਜਗੀਰ ਕੌਰ ਦਾ ਪੁਤਲਾ ਫੂਕਿਆ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਪੰਜਾਬ ਦੇ ਨਾਂ ਡੀ. ਐੱਸ. ਪੀ. ਸ਼ਾਹਕੋਟ ਨੂੰ ਦਿੱਤੇ ਗਏ ਪੱਤਰ ਵਿਚ ਮੰਗ ਕੀਤੀ ਕਿ ਉਕਤ ਘਟਨਾ ਲਈ ਜ਼ਿੰਮੇਵਾਰ ਬੀਬੀ ਜਗੀਰ ਕੌਰ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ, ਨਹੀਂ ਤਾਂ ਇਹ ਸੰਘਰਸ਼ ਤੇ ਰੋਸ ਮੁਜ਼ਾਹਰੇ ਜਾਰੀ ਰਹਿਣਗੇ ।
ਨਾਜਾਇਜ਼ ਸ਼ਰਾਬ ਦੀ ਸਪਲਾਈ ਦੇਣ ਆ ਰਿਹਾ ਸਮੱਗਲਰ ਕਾਬੂ
NEXT STORY