ਖਡੂਰ ਸਾਹਿਬ (ਵੈੱਬ ਡੈਸਕ) - ਸ਼੍ਰੋਮਣੀ ਅਕਾਲੀ ਦਲ ਵਲੋਂ ਬੀਬੀ ਜਗੀਰ ਕੌਰ ਨੂੰ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਬੀਬੀ ਜਗੀਰ ਕੌਰ ਪੰਜਾਬ ਦੀ ਪਹਿਲੀ ਔਰਤ ਹੈ ਜੋ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਵਜੋਂ ਦੋ ਵਾਰ ਚੋਂਣਾ ਲੜ ਚੁੱਕੀ ਹੈ। ਬੀਬੀ ਜਗੀਰ ਕੌਰ ਦਾ ਜਨਮ 15 ਅਕਤੂਬਰ, 1954 ਨੂੰ ਪਿਤਾ ਗੋਦਾਰਾ ਸਿੰਘ ਦੇ ਘਰ ਜਲੰਧਰ ਜ਼ਿਲੇ ਦੇ ਪਿੰਡ ਭਟਨੂਰਾ ਲੁਬਾਣਾ ਵਿਖੇ ਹੋਇਆ। ਉਨ੍ਹਾਂ ਨੇ ਚੰਡੀਗੜ੍ਹ ਦੇ ਸਰਕਾਰੀ ਕਾਲਜ (ਕੁੜੀਆਂ) ਤੋਂ ਗ੍ਰੈਜੁਏਸ਼ਨ ਅਤੇ ਐੱਮ.ਜੀ.ਐੱਨ. ਕਾਲਜ ਜਲੰਧਰ ਤੋਂ ਬੀ.ਐੱਡ. ਦੀ ਡਿਗਰੀ ਹਾਸਲ ਕੀਤੀ। ਉਸ ਤੋਂ ਬਾਅਦ ਉਨ੍ਹਾਂ ਦੀ ਨਿਯੁਕਤੀ ਬਤੌਰ ਸਕੂਲ ਅਧਿਆਪਕਾ ਵਜੋਂ ਹੋਈ। ਬੀਬੀ ਜਗੀਰ ਕੌਰ ਬੇਗੋਵਾਲ ਸੈਕੰਡਰੀ ਸਕੂਲ 'ਚ ਅਧਿਆਪਕਾ ਰਹਿ ਚੁੱਕੇ ਹਨ, ਉਨ੍ਹਾਂ ਦੇ ਪਤੀ ਦੀ ਮੌਤ ਬਰੇਨ ਕੈਂਸਰ ਕਾਰਨ 1982 'ਚ ਹੋਈ ਸੀ। ਪਤੀ ਦੀ ਮੌਤ ਤੋਂ ਬਾਅਦ ਉਨ੍ਹਾਂ 1987 'ਚ ਬੇਗੋਵਾਲ ਦੇ ਸੰਤ ਪ੍ਰੇਮ ਸਿੰਘ ਮੁਰਾਰੇਵਾਲਾ ਡੇਰੇ ਦੇ ਮੁਖੀ ਵਜੋਂ ਜ਼ਿੰਮੇਵਾਰੀ ਸੰਭਾਲੀ। ਮੁਰਾਰੇਵਾਲਾ ਡੇਰਾ ਦੀ ਮੁਖੀ ਬਣਨ ਤੋਂ ਬਾਅਦ ਹੀ ਬੀਬੀ ਜਗੀਰ ਕੌਰ ਸਮਾਜਿਕ ਤੇ ਧਾਰਮਿਕ ਗਲਿਆਰਿਆਂ 'ਚ ਨਾਮੀਂ ਆਗੂ ਵਜੋਂ ਉੱਭਰੇ। ਲੁਬਾਣਾ ਭਾਈਚਾਰਾ ਦੇ ਆਗੂ ਅਤੇ ਜਗੀਰ ਕੌਰ ਦੇ ਸਹੁਰਾ ਬਾਵਾ ਹਰਨਾਮ ਸਿੰਘ ਡੇਰੇ ਦੇ ਮੁਖੀ ਸਨ।
ਸਿਆਸੀ ਜੀਵਨ-
. 1995 'ਚ ਸ਼੍ਰੋਮਣੀ ਅਕਾਲੀ ਦਲ ਦਾ ਹਿੱਸਾ ਬਣੇ ਅਤੇ ਪਾਰਟੀ ਦੀ ਵਰਕਿੰਗ ਕਮੇਟੀ ਦੇ ਮੈਂਬਰ ਵਜੋਂ ਨਾਮਜ਼ਦ ਹੋਏ।
. 1996 'ਚ ਜਗੀਰ ਕੌਰ ਐੱਸ.ਜੀ.ਪੀ.ਸੀ ਦੇ ਮੈਂਬਰ ਬਣੇ।
. 1997 'ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਜਗੀਰ ਕੌਰ ਨੇ ਭੁਲੱਥ ਹਲਕੇ ਤੋਂ ਚੋਣ ਲੜੀ ਅਤੇ ਜਿੱਤਣ ਤੋਂ ਬਾਅਦ ਮੰਤਰੀ ਬਣੇ।
. 1999 'ਚ ਬੀਬੀ ਜਗੀਰ ਕੌਰ ਐੱਸ.ਜੀ.ਪੀ.ਸੀ. ਦੀ ਪਹਿਲੀ ਮਹਿਲਾ ਪ੍ਰਧਾਨ ਬਣੀ।
. 1999 ਨਵੰਬਰ 'ਚ ਉਨ੍ਹਾਂ ਨੂੰ ਮੁੜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁੱਣ ਲਿਆ ਗਿਆ।
. 2000 'ਚ ਧੀ ਹਰਪ੍ਰੀਤ ਕੌਰ ਦੇ ਕਤਲ ਸਬੰਧੀ ਲੱਗੇ ਦੋਸ਼ਾਂ ਤੋਂ ਬਾਅਦ ਉਨ੍ਹਾਂ ਨੂੰ ਐੱਸ.ਜੀ.ਪੀ.ਸੀ. ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ।
. 2002 'ਚ ਵਿਧਾਨ ਸਭਾ ਹਲਕਾ ਭੁਲੱਥ ਤੋਂ ਜਗੀਰ ਕੌਰ ਕਾਂਗਰਸ ਦੇ ਸੁਖਪਾਲ ਖਹਿਰਾ ਤੋਂ ਚੋਣ ਜਿੱਤੇ ਸਨ।
. 2004 'ਚ ਮੁੜ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਰ ਕਮੇਟੀ ਦੇ ਪ੍ਰਧਾਨ ਬਣੇ।
. 2007 'ਚ ਜਗੀਰ ਕੌਰ ਕਾਂਗਰਸ ਦੇ ਸੁਖਪਾਲ ਖਹਿਰਾ ਤੋਂ ਭੁਲੱਥ ਸੀਟ ਹਾਰ ਗਏ।
. 2012 'ਚ ਉਨ੍ਹਾਂ ਕਾਂਗਰਸ ਦੇ ਸੁਖਪਾਲ ਖਹਿਰਾ ਨੂੰ ਹਰਾ ਕੇ ਭੁਲੱਥ ਵਿਧਾਨ ਸਭਾ ਹਲਕੇ 'ਤੇ ਮੁੜ ਕਬਜ਼ਾ ਕੀਤਾ। ਅਕਾਲੀ-ਭਾਜਪਾ ਸਰਕਾਰ 'ਚ ਦੂਜੀ ਵਾਰ ਕੈਬਨਿਟ ਮੰਤਰੀ ਬਣੇ ਬੀਬੀ ਜਗੀਰ ਕੌਰ ਨੂੰ ਮਹਿਜ਼ 17 ਦਿਨਾਂ 'ਚ ਅਸਤੀਫ਼ਾ ਦੇਣਾ ਪਿਆ ਸੀ।
. ਜਗੀਰ ਕੌਰ ਨੇ ਧੀ ਹਰਪ੍ਰੀਤ ਕੌਰ ਨੂੰ ਅਗਵਾ ਕਰਨ ਅਤੇ ਜ਼ਬਰਦਸਤੀ ਗਰਭਪਾਤ ਦੇ ਦੋਸ਼ ਤੈਅ ਹੋਣ ਤੋਂ ਬਾਅਦ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ।
. 2018 ਦੰਸਬਰ 'ਚ ਗਰਭਵਤੀ ਧੀ ਦੇ ਕਤਲ ਕੇਸ 'ਚ ਫਸੀ ਬੀਬੀ ਜਗੀਰ ਕੌਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੀਤਾ ਬਰੀ
ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਅਮਰ ਸਿੰਘ ਬਾਰੇ ਜਾਣੋ ਖਾਸ ਗੱਲਾਂ
NEXT STORY