ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ਼੍ਰੀ ਗੁਰੂ ਨਾਨਕ ਦੇਵ ਸਾਹਿਬ ਦੇ 551ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ 'ਤੇ ਭਾਈ ਮਰਦਾਨਾ ਜੀ ਦੀਵਾਨ ਹਾਲ (ਗੁਰਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ) ਵਿਖੇ ਵਿਸ਼ਾਲ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ। ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਆਯੋਜਿਤ ਇਸ ਸਮਾਗਮ 'ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਉਚੇਚੇ ਤੌਰ 'ਤੇ ਪੁੱਜੇ। ਇਸ ਦੇ ਨਾਲ ਹੀ ਐੱਸ. ਜੀ. ਪੀ. ਸੀ. ਦੇ ਹੋਰ ਅਹੁਦੇਦਾਰਾਂ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਮੌਕੇ ਗੁਰੂ ਕੇ ਲੰਗਰਾਂ ਅਤੇ ਹੋਰ ਸੇਵਾਵਾਂ ਨਿਭਾਉਣ ਵਾਲੇ ਸੰਤਾਂ ਮਹਾਂਪੁਰਸ਼ਾਂ, ਧਾਰਮਿਕ ਜਥੇਬੰਦੀਆਂ ਦੇ ਮੁਖੀਆਂ ਅਤੇ ਹੋਰ ਸ਼ਖਸ਼ੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਹ ਵੀ ਪੜ੍ਹੋ : ਗੁਰਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਹੋਈਆਂ ਨਤਮਸਤਕ
ਇਸ ਸਮੇ ਬੀਬੀ ਜਗੀਰ ਕੌਰ ਨੇ ਸਮੂਹ ਸੰਤਾਂ ਮਹਾਂਪੁਰਸ਼ਾਂ ਅਤੇ ਧਾਰਮਿਕ ਜਥੇਬੰਦੀਆਂ ਦਾ ਧੰਨਵਾਦ ਕੀਤਾ ਅਤੇ ਸਤਿਗੁਰੂ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਸਮੇਂ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਪੰਜਵਾਂ ਤਖ਼ਤ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਜਗਜੀਤ ਸਿੰਘ ਹਰਖੋਵਾਲ, ਬਾਬਾ ਗੁਰਚਰਨ ਸਿੰਘ ਠੱਟੇ ਵਾਲੇ, ਬਾਬਾ ਬਲਬੀਰ ਸਿੰਘ ਸੀਚੇਂਵਾਲ ਵਾਲੇ ਅਤੇ ਪੰਜਾਬ ਤੇ ਹੋਰ ਸੂਬਿਆਂ ਤੋਂ ਆਏ ਹੋਰ ਮਹਾਂਪੁਰਸ਼ਾਂ ਨੇ ਵੀ ਸ਼ਿਰਕਤ ਕੀਤੀ। ਇਸ ਸਮੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਭਗਵੰਤ ਸਿੰਘ ਸਿਆਲਕਾ, ਰਾਜਿੰਦਰ ਸਿੰਘ ਮਹਿਤਾ ਸਾਬਕਾ ਸੀਨੀਅਰ ਮੀਤ ਪ੍ਰਧਾਨ, ਡਾ. ਉਪਿੰਦਰਜੀਤ ਕੌਰ ਸਾਬਕਾ ਮੰਤਰੀ ਆਦਿ ਨੇ ਸ਼ਿਰਕਤ ਕੀਤੀ।
ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਨੇ ਕਿਸਾਨਾਂ ਦੇ ਕੇਸ ਦੀ ਸੁਣਵਾਈ ਤੋਂ ਪਹਿਲਾਂ ਹੀ ਇਕਤਰਫ਼ਾ ਫੈਸਲਾ ਦਿੱਤਾ : ਜਾਖੜ
'ਬਾਬੇ ਨਾਨਕ' ਦੇ ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਕੀਰਤਪੁਰ ਸਾਹਿਬ 'ਚ ਕਰਵਾਇਆ ਗਿਆ ਕੀਰਤਨ ਦਰਬਾਰ
NEXT STORY