Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    7:30:32 PM

  • change in punjab weather warning of rain hailstorms and storms for two days

    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ...

  • 15 billion lawsuit filed against bob borrower files case

    BOB 'ਤੇ 15 ਅਰਬ ਡਾਲਰ ਦਾ ਮੁਕੱਦਮਾ ਦਰਜ, ਕਰਜ਼ਦਾਰ...

  • 11 lakh railway employees union cabinet approves bonus

    11 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਲਈ...

  • two boys dead on road accdent

    ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸਿੱਖਾਂ ਨੂੰ ਕੇਂਦਰ ਸਰਕਾਰ ਨਾਲ ਤਕਰਾਰ ਨਹੀਂ, ਵਿਚਾਰ ਕਰਨ ਦੀ ਲੋੜ: ਬੀਬੀ ਜਗੀਰ ਕੌਰ

PUNJAB News Punjabi(ਪੰਜਾਬ)

ਸਿੱਖਾਂ ਨੂੰ ਕੇਂਦਰ ਸਰਕਾਰ ਨਾਲ ਤਕਰਾਰ ਨਹੀਂ, ਵਿਚਾਰ ਕਰਨ ਦੀ ਲੋੜ: ਬੀਬੀ ਜਗੀਰ ਕੌਰ

  • Edited By Shivani Attri,
  • Updated: 07 May, 2023 05:18 PM
Jalandhar
bibi jagir kaur interview
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਰਮਨਦੀਪ ਸਿੰਘ ਸੋਢੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮਹਿਲਾ ਵਿੰਗ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਹੁਣੇ ਜਿਹੇ ਭਾਰਤੀ ਜਨਤਾ ਪਾਰਟੀ ਨੂੰ ਸਮਰਥਨ ਦੇਣ ਸੰਬੰਧੀ ਵੱਡਾ ਫ਼ੈਸਲਾ ਕੀਤਾ ਗਿਆ ਹੈ। ਬੀਬੀ ਜਗੀਰ ਵੱਲੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿਚ ਭਾਜਪਾ ਨੂੰ ਦਿੱਤਾ ਗਿਆ ਇਹ ਸਮਰਥਨ ਸ਼ਰਤ ਸਹਿਤ ਦਿੱਤਾ ਗਿਆ ਦੱਸਿਆ ਗਿਆ ਹੈ। ਇਸ ਦੇ ਨਾਲ ਹੀ ਬੀਬੀ ਨੇ ਭਾਜਪਾ ਦੇ ਕੌਮੀ ਨੇਤਾਵਾਂ ਨੂੰ ਇਕ ਮੰਗ-ਪੱਤਰ ਵੀ ਸੌਂਪ ਦਿੱਤਾ ਹੈ ਅਤੇ ਇਹ ਭਰੋਸਾ ਲਿਆ ਹੈ ਕਿ ਕੀ ਉਹ ਇਨ੍ਹਾਂ ਮੰਗਾਂ ਨੂੰ ਸਵੀਕਾਰ ਵੀ ਕਰਨਗੇ। ਬੀਬੀ ਜਗੀਰ ਕੌਰ ਵੱਲੋਂ ਇਸ ਸਬੰਧੀ ਰੈਲੀ ਕਰਕੇ ਵੱਡੇ ਪੱਧਰ ’ਤੇ ਸ਼ਾਮਲ ਲੋਕਾਂ ਤੋਂ ਪ੍ਰਵਾਨਗੀ ਲੈਣ ਤੋਂ ਬਾਅਦ ਭਾਜਪਾ ਨੂੰ ਸਮਰਥਨ ਦਿੱਤਾ ਗਿਆ ਹੈ।

ਹੁਣ ਵੱਡਾ ਸਵਾਲ ਇਹ ਹੈ ਕਿ ਬੀਬੀ ਜਗੀਰ ਕੌਰ ਦੀ ਅਕਾਲੀ ਦਲ ਵਿਚ ਘਰ ਵਾਪਸੀ ਕਿਉਂ ਨਹੀਂ ਹੋ ਸਕੀ ਅਤੇ ਭਾਜਪਾ ਦੇ ਨਾਲ ਜਾਣ ਦਾ ਸਭ ਤੋਂ ਵੱਡਾ ਕਾਰਨ ਕੀ ਰਿਹਾ? ਇਨ੍ਹਾਂ ਸਾਰੇ ਸਵਾਲਾਂ ਦੇ ਜਵਾਬ ਜਾਣਨ ਲਈ ‘ਜਗ ਬਾਣੀ’ ਵੱਲੋਂ ਬੀਬੀ ਜਗੀਰ ਕੌਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਕੇਂਦਰ ਸਰਕਾਰ ਨਾਲ ਗੱਲਬਾਤ ਰਾਹੀਂ ਆਪਣੇ ਮਸਲੇ ਹੱਲ ਕਰਵਾਉਣੇ ਚਾਹੀਦੇ ਹਨ। ਮਸਲੇ ਹੱਲ ਕਰਵਾਉਣ ਲਈ ਤਕਰਾਰ ਦੀ ਨਹੀਂ, ਵਿਚਾਰ ਦੀ ਲੋੜ ਹੈ। ਜੇ ਮਸਲੇ ਦਾ ਕੋਈ ਹੱਲ ਹੋਵੇਗਾ ਅਤੇ ਵਿਚਾਰ ਹੋਵੇਗਾ ਤਾਂ ਠੀਕ, ਨਹੀਂ ਤਾਂ 2024 ਦੀਆਂ ਚੋਣਾਂ ਦੂਰ ਨਹੀਂ ਹਨ। ਇਸ ਦੇ ਨਾਲ ਹੀ ਬੀਬੀ ਨੇ ਕਿਹਾ ਕਿ ਉਨ੍ਹਾਂ ਭਾਜਪਾ ਨੂੰ ਕੋਈ ਲਿਖਤੀ ਸਮਰਥਨ ਨਹੀਂ ਦਿੱਤਾ ਅਤੇ ਨਾ ਹੀ ਗਾਰੰਟੀ ਦਿੱਤੀ ਹੈ। ਇਹ ਵਿਸ਼ਵਾਸ ਦਾ ਸਮਰਥਨ ਹੈ। ਉਨ੍ਹਾਂ ਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਸਿੱਖ ਮਸਲਿਆਂ ਦਾ ਹੱਲ ਕੱਢਣਗੇ। ਪੇਸ਼ ਹਨ ਬੀਬੀ ਜਗੀਰ ਕੌਰ ਨਾਲ ਹੋਈ ਗੱਲਬਾਤ ਦੇ ਮੁੱਖ ਅੰਸ਼ :

ਇਹ ਵੀ ਪੜ੍ਹੋ : ਹਰ ਪਾਰਟੀ ਲਈ ਵੱਕਾਰ ਦਾ ਸਵਾਲ ਬਣੀ ਜਲੰਧਰ ਲੋਕ ਸਭਾ ਸੀਟ, ਸਿਕੰਦਰ ਬਣਨ ਲਈ ਦੋ CM ਪੱਬਾਂ ਪਾਰ

ਭਾਜਪਾ ਨੂੰ ਪਿਆਰ ਤੇ ਸਾਂਝ ਦੇ ਨਾਤੇ ਸਮਰਥਨ ਦਿੱਤਾ
ਬੀਬੀ ਜੀ, ਉਹ ਕਿਹੜੀ ਗੱਲ ਹੈ ਜਿਸ ਨੇ ਤੁਹਾਨੂੰ ਭਾਜਪਾ ਨੂੰ ਸਮਰਥਨ ਦੇਣ ਲਈ ਮਜਬੂਰ ਕਰ ਦਿੱਤਾ? ਇਸ ’ਤੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਜਪਾ ਨੂੰ ਸਮਰਥਨ ਤਾਂ ਅਸੀਂ 1997 ਤੋਂ ਹੀ ਦਿੰਦੇ ਆ ਰਹੇ ਹਾਂ ਕਿਉਂਕਿ ਅਕਾਲੀ ਦਲ ਨੇ ਲਗਾਤਾਰ 25 ਸਾਲ ਭਾਜਪਾ ਸਰਕਾਰ ਨਾਲ ਸਾਂਝ ਰੱਖੀ ਅਤੇ 25 ਸਾਲ ਤੋਂ ਇਥੋਂ ਭਾਜਪਾ ਚੋਣ ਲੜਦੀ ਰਹੀ ਹੈ। 2 ਵਾਰ ਅਸੀਂ ਸੋਮ ਪ੍ਰਕਾਸ਼ ਨੂੰ ਐੱਮ. ਪੀ. ਬਣਾਇਆ ਹੈ ਅਤੇ ਵਿਜੇ ਸਾਂਪਲਾ ਨੂੰ ਵੀ। ਦੋਵੇਂ ਮੰਤਰੀ ਹਨ। ਹਾਲਾਂਕਿ ਉਨ੍ਹਾਂ (ਬੀਬੀ ਨੇ) ਦੋਵਾਂ ਕੋਲੋਂ ਆਪਣਾ ਕੋਈ ਨਿੱਜੀ ਕੰਮ ਨਹੀਂ ਲਿਆ। ਕਿਤੇ ਮੈਨੂੰ ਪਾਰਟੀ ਦਾ ਹੁਕਮ ਸੀ ਤਾਂ ਕਿਤੇ ਮੈਨੂੰ ਬਾਦਲ ਸਾਹਿਬ ਕਹਿੰਦੇ ਸਨ। ਅਸੀਂ ਵੋਟਾਂ ਵੀ ਪਾਈਆਂ ਅਤੇ ਭਾਜਪਾ ਨੂੰ ਵੀ ਜਿਤਾਇਆ। ਇਸੇ ਤਰ੍ਹਾਂ ਜਲੰਧਰ ਵਿਚ ਅਸੀਂ ਕੇ. ਡੀ. ਭੰਡਾਰੀ ਅਤੇ ਸੈਂਟਰਲ ਹਲਕੇ ਵਿਚ ਵੀ ਸਮਰਥਨ ਦੇ ਮੱਦੇਨਜ਼ਰ ਆਉਂਦੇ ਰਹੇ। ਇਸ ਤੋਂ ਇਲਾਵਾ ਜਿੱਥੇ ਵੀ ਲੋੜ ਹੁੰਦੀ ਸੀ, ਅਸੀਂ ਭਾਜਪਾ ਦੇ ਹੱਕ ਵਿਚ ਜਾਂਦੇ ਸੀ। ਭਾਜਪਾ ਨਾਲ ਸਾਰਿਆਂ ਦੀ ਸਾਂਝ ਰਹੀ ਹੈ। ਹਾਲਾਂਕਿ ਮੈਂ ਇਕੱਲੀ ਹਾਂ ਅਤੇ ਮੇਰੀ ਕੋਈ ਪਾਰਟੀ ਵੀ ਨਹੀਂ ਹੈ, ਇਕ ਪਿਆਰ ਅਤੇ ਸਾਂਝ ਦੇ ਨਾਤੇ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਮੇਰਾ ਜਲੰਧਰ ਕਾਫ਼ੀ ਆਉਣਾ-ਜਾਣਾ ਵੀ ਹੈ ਅਤੇ ਪਿਆਰ ਵੀ ਹੈ। ਬਹੁਤ ਸਾਰੇ ਕੰਮ ਵੀ ਕੀਤੇ ਹਨ।

ਮੈਂ ਅਕਾਲੀ ਦਲ ਨੂੰ ਨਹੀਂ ਛੱਡਿਆ, ਮੈਨੂੰ ਬਾਹਰ ਕੀਤਾ ਗਿਆ
ਤੁਹਾਨੂੰ ਸਮਰਥਨ ਲਈ ਭਾਜਪਾ ਕਹਿ ਰਹੀ ਹੈ ਜਾਂ ਤੁਸੀਂ ਭਾਜਪਾ ਨੂੰ ਖ਼ੁਦ ਸਮਰਥਨ ਦੇ ਰਹੇ ਹੋ?  ਇਸ ’ਤੇ ਬੀਬੀ ਨੇ ਕਿਹਾ ਕਿ ਮੇਰੇ ਕੋਲ ਸਾਰੇ ਆਏ ਹਨ। ਸ਼੍ਰੋਮਣੀ ਅਕਾਲੀ ਦਲ ਨੇ ਨੇਤਾ ਵੀ ਆਏ ਕਿ ਤੁਸੀਂ ਅਕਾਲੀ ਦਲ ਵਿਚ ਵਾਪਸ ਆ ਜਾਓ ਤਾਂ ਮੇਰਾ ਉਨ੍ਹਾਂ ਨੂੰ ਕਹਿਣਾ ਸੀ ਕਿ ਮੈਂ ਸ਼੍ਰੋਮਣੀ ਅਕਾਲੀ ਦਲ ਵਿਚ ਹੀ ਹਾਂ ਅਤੇ ਮੈਂ ਖ਼ੁਦ ਨੂੰ ਅਕਾਲੀ ਦਲ ’ਚੋਂ ਬਾਹਰ ਨਹੀਂ ਕੱਢਿਆ। ਅਕਾਲੀ ਦਲ ਕਿਸੇ ਵਿਅਕਤੀ ਦਾ ਨਾਂ ਨਹੀਂ, ਅਕਾਲੀ ਦਲ ਇਕ ਸੋਚ ਦਾ ਨਾਂ ਹੈ ਜੋ ਅਸੀਂ ਅਕਾਲ ਪੁਰਖ ਤੋਂ ਸੇਵਾ ਦੇ ਰੂਪ ਵਿਚ ਲਈ ਹੈ ਅਤੇ ਮੈਂ ਉਸ ਵਿਚੋਂ ਬਾਹਰ ਜਾ ਹੀ ਨਹੀਂ ਸਕਦੀ। ਮੈਂ ਪੰਥ ਦੀ ਸੇਵਾਦਾਰ ਹਾਂ ਅਤੇ ਸੇਵਾਦਾਰ ਰਹਿਣਾ ਹੈ ਪਰ ਮੈਂ ਉੱਥੇ ਜਾ ਕੇ ਬੈਠ ਨਹੀਂ ਸਕਦੀ ਕਿਉਂਕਿ ਮੈਨੂੰ ਕੱਢਿਆ ਗਿਆ ਹੈ। ਮੈਂ ਤਾਂ ਅਕਾਲੀ ਦਲ ਨੂੰ ਛੱਡਿਆ ਹੀ ਨਹੀਂ।

ਇਹ ਵੀ ਪੜ੍ਹੋ : ਰੋਡ ਸ਼ੋਅ ਦੌਰਾਨ ਬੋਲੇ CM ਭਗਵੰਤ ਮਾਨ, ਕਿਹਾ-ਜਲੰਧਰ ਨੂੰ 'ਮੁੰਦਰੀ' ਦੇ ਨਗ ਵਾਂਗ ਚਮਕਾਵਾਂਗੇ

ਸਿੱਖਾਂ ਦੀਆਂ ਭਾਵਨਾਵਾਂ ਨੂੰ ਸਮਝੇ ਭਾਜਪਾ
ਭਾਜਪਾ ਨਾਲ ਕੀ ਮੁੱਦੇ ਉਠਾਏ ਗਏ ਹਨ? ਇਸ ’ਤੇ ਬੀਬੀ ਨੇ ਕਿਹਾ ਭਾਜਪਾ ’ਚੋਂ ਮਾਣਯੋਗ ਵਿਜੇ ਰੁਪਾਣੀ ਜੀ ਅਤੇ ਹੋਰ ਨੇਤਾ ਮੇਰੇ ਕੋਲ ਸਮਰਥਨ ਲਈ ਆਏ। ਮੈਂ ਉਨ੍ਹਾਂ ਨੂੰ ਕਿਹਾ ਕਿ ਅਸੀਂ 25 ਸਾਲ ਤੋਂ ਲਗਾਤਾਰ ਤੁਹਾਨੂੰ ਵੋਟ ਪਾਉਂਦੇ ਆ ਰਹੇ ਹਾਂ। ਇਨ੍ਹਾਂ 25 ਸਾਲਾਂ ਵਿਚ ਬਿਨਾਂ ਸ਼ੱਕ ਵਿਕਾਸ ਦੇ ਬਹੁਤ ਸਾਰੇ ਕੰਮ ਹੋਏ ਹਨ। ਪੰਜਾਬ ਵਿਚ ਸਾਬਕਾ ਪ੍ਰਧਾਨ ਮੰਤਰੀ ਸਵ. ਅਟਲ ਬਿਹਾਰੀ ਵਾਜਪਾਈ ਦੇ ਸਮੇਂ ਰਿਫਾਇਨਰੀ ਵੀ ਲੱਗੀ ਹੈ ਅਤੇ ਕਈ ਕੌਮਾਂਤਰੀ ਏਅਰਪੋਰਟ ਵੀ ਬਣੇ ਹਨ। ਵੱਡੀਆਂ ਇੰਡਸਟਰੀਆਂ ਤੇ ਪਾਵਰ ਪਲਾਂਟ ਵੀ ਲੱਗੇ ਹਨ। ਵੱਡੇ ਪੱਧਰ ’ਤੇ ਨੈਸ਼ਨਲ ਹਾਈਵੇਅ ਵੀ ਬਣੇ ਹਨ ਪਰ ਅਸੀਂ ਮਹਿਸੂਸ ਕਰਦੇ ਹਾਂ ਕਿ ਅਜੇ ਵੀ ਵੱਡੇ ਪੱਧਰ ’ਤੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਨਹੀਂ ਜੁੜ ਰਹੇ। ਇਸ ਦੇ ਪਿੱਛੇ ਕਾਰਨ ਪੁੱਛਣ ’ਤੇ ਬੀਬੀ ਨੇ ਕਿਹਾ ਕਿ ਇਸ ਦੇ ਲਈ ਤੁਹਾਨੂੰ ਸਿੱਖਾਂ ਦੀਆਂ ਭਾਵਨਾਵਾਂ ਅਤੇ ਪੰਜਾਬੀਆਂ ਦੀ ਅਣਖ ਨੂੰ ਸਮਝਣਾ ਪਵੇਗਾ। ਪੰਜਾਬੀ ਸਿਰ ਚੁੱਕ ਕੇ ਜਿਊਣਾ ਚਾਹੁੰਦੇ ਹਨ। ਦੇਸ਼ ਤੇ ਵਿਦੇਸ਼ ਵਿਚ ਭਾਵੇਂ ਇਕ ਵੀ ਸਿੱਖ ਹੋਵੇ, ਉਹ ਅਣਖ ਨਾਲ ਜਿੱਤਿਆ ਹੈ। ਇਨ੍ਹਾਂ ਦੀਆਂ ਭਾਵਨਾਵਾਂ ਨੂੰ ਜਦੋਂ ਠੇਸ ਪਹੁੰਚਦੀ ਹੈ ਤਾਂ ਇਹ ਕਾਫ਼ੀ ਨਮੋਸ਼ੀ ਵਿਚ ਆ ਜਾਂਦੇ ਹੈ ਅਤੇ ਮਹਿਸੂਸ ਕਰਦੇ ਹਨ ਕਿ ਸਾਡਾ ਇਨ੍ਹਾਂ ਨਾਲ ਕੋਈ ਸਬੰਧ ਨਹੀਂ। ਬੀਬੀ ਨੇ ਕਿਹਾ ਕਿ ਕੀ ਕਦੇ ਕੇਂਦਰ ਨੇ ਸੋਚਿਆ ਹੈ ਕਿ ਲੋਕਾਂ ਦੀ ਮਾਨਸਿਕਤਾ ਤੁਹਾਡੇ ਤੋਂ ਦੂਰ ਕਿਉਂ ਹੋ ਰਹੀ ਹੈ? ਭਾਰਤ ਦੀ ਆਜ਼ਾਦੀ ਸਮੇਂ ਜੋ ਗੱਲਾਂ ਹੋਈਆਂ ਸਨ, ਉਨ੍ਹਾਂ ਨੂੰ ਕਿਸੇ ਨੇ ਪੂਰਾ ਨਹੀਂ ਕੀਤਾ। ਭਾਸ਼ਾ ਦੇ ਆਧਾਰ ’ਤੇ ਸਟੇਟ ਬਣਾਉਣ ਦੀ ਗੱਲ ਪੂਰੀ ਨਹੀਂ ਕੀਤੀ। ਪਾਣੀ ਦੀ ਵੰਡ ਨੂੰ ਲੈ ਕੇ ਇੰਨੀ ਮੁਸ਼ਕਲ ਕਿਉਂ? ਮੌਕੇ ’ਤੇ ਫੈਸਲਾ ਕਿਉਂ ਨਹੀਂ? ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ, ਅੱਜ ਤਕ ਕੇਂਦਰ ਇਸ ’ਤੇ ਫੈਸਲਾ ਨਹੀਂ ਕਰ ਸਕਿਆ। ਰਾਜਧਾਨੀ ਸਾਡੇ ਕੋਲ ਨਹੀਂ ਹੈ, ਪਾਣੀ ਸਾਡੇ ਕੋਲ ਨਹੀਂ ਹੈ ਤਾਂ ਫਿਰ ਸਿੱਖ ਕਰਨ ਤਾਂ ਕੀ ਕਰਨ?

ਮੈਨੂੰ ਧੋਖੇ ਵਿਚ ਰੱਖਿਆ ਗਿਆ ਤਾਂ ਮੇਰਾ ਕੁਝ ਨਹੀਂ ਜਾਵੇਗਾ
ਕੀ ਤੁਸੀਂ ਸਵਾਲ ਉਠਾਇਆ ਕਿ ਤੁਹਾਡੀ ਧਾਰਨਾ ਸਿੱਖ ਵਿਰੋਧੀ ਹੈ? ਇਸ ’ਤੇ ਬੀਬੀ ਨੇ ਕਿਹਾ ਕਿ ਮੈਂ ਇਹ ਸਵਾਲ ਉਠਾਇਆ ਹੈ। ਮੈਂ ਕਿਹਾ ਕਿ ਸਿੱਖ ਕਿਤੇ ਸਿੱਖ ਸਟੇਟ ਜਾਂ ਖਾਲਸਾ ਰਾਜ ਦਾ ਨਾਰਾ ਲਗਾ ਦੇਣ ਤਾਂ ਤੁਸੀਂ ਉਨ੍ਹਾਂ ਨੂੰ ਜੇਲ ਵਿਚ ਸੁੱਟ ਦਿੰਦੇ ਹੋ। ਮੈਂ ਕਿਹਾ ਕਿ ਤੁਹਾਨੂੰ ਸਾਡੀ ਮਾਨਸਿਕਤਾ ਪੜ੍ਹਨੀ ਚਾਹੀਦੀ ਹੈ। ਇਹ ਨਾਅਰਾ ਉਸ ਵੇਲੇ ਆਉਂਦਾ ਹੈ ਜਦੋਂ ਹਿੰਦੁਤਵ ਦਾ ਨਾਅਰਾ ਆਉਂਦਾ ਹੈ। ਜਦੋਂ ਕੋਈ ਹਿੰਦੁਤਵ ਦਾ ਨਾਅਰਾ ਲਾਉਂਦਾ ਹੈ ਤਾਂ ਤੁਸੀਂ ਉਸ ਨੂੰ ਸਕਿਓਰਟੀ ਦਿੰਦੇ ਹੋ ਅਤੇ ਜਦੋਂ ਕੋਈ ਸਿੱਖ ਇਸ ਤਰ੍ਹਾਂ ਦਾ ਨਾਅਰਾ ਲਾਉਂਦਾ ਹੈ ਤਾਂ ਉਸ ਨੂੰ ਜੇਲ੍ਹ ਵਿਚ ਬੰਦ ਕਰ ਦਿੰਦੇ ਹੋ। ਇਸ ਮਾਮਲੇ ’ਚ ਬੇਗਾਨਿਆਂ ਵਾਲੀ ਗੱਲ ਹੁੰਦੀ ਹੈ। ਇਸ ’ਤੇ ਵਿਜੇ ਰੁਪਾਣੀ ਨੇ ਕਿਹਾ ਸੀ ਕਿ ਬੀਬੀ ਜੀ, ਤੁਹਾਡੀ ਗੱਲ ਪ੍ਰਧਾਨ ਮੰਤਰੀ ਸਾਹਮਣੇ ਉਠਾਈ ਜਾਵੇਗੀ। ਇਸ ਤੋਂ ਬਾਅਦ ਉਨ੍ਹਾਂ ਗ੍ਰਹਿ ਮੰਤਰੀ ਨਾਲ ਗੱਲ ਕਰ ਕੇ ਭਰੋਸਾ ਦਿੱਤਾ ਕਿ ਬੀਬੀ ਜੀ ਜੋ

ਮਹਿਸੂਸ ਕਰਦੇ ਹਨ, ਅਸੀਂ ਉਨ੍ਹਾਂ ਦਾ ਸਾਥ ਦੇਵਾਂਗੇ।
ਜਦੋਂ ਬੀਬੀ ਜੀ ਨੂੰ ਪੁੱਛਿਆ ਗਿਆ ਕਿ ਕੀ ਤੁਹਾਨੂੰ ਇਹ ਨਹੀਂ ਲੱਗਦਾ ਕਿ ਤੁਹਾਨੂੰ ਧੋਖੇ ਵਿਚ ਰੱਖਿਆ ਗਿਆ ਹੈ ਅਤੇ ਤੁਹਾਡੀਆਂ ਮੰਗਾਂ ਨਹੀਂ ਮੰਨੀਆਂ ਜਾਣਗੀਆਂ ਤਾਂ ਉਨ੍ਹਾਂ ਕਿਹਾ ਕਿ ਧੋਖੇ ਵਿਚ ਰੱਖਣਗੇ ਤਾਂ ਇਸ ਵਿਚ ਉਨ੍ਹਾਂ ਦਾ ਕੀ ਜਾਂਦਾ ਹੈ। 2024 ਦੀਆਂ ਚੋਣਾਂ ਨੇੜੇ ਹੀ ਹਨ। ਸਮਾਂ ਤਾਂ ਸਿਰਫ 8-10 ਮਹੀਨਿਆਂ ਦਾ ਹੀ ਹੈ।

ਇਹ ਵੀ ਪੜ੍ਹੋ : ਨਡਾਲਾ 'ਚ ਵੱਡੀ ਵਾਰਦਾਤ, 2 ਨਕਾਬਪੋਸ਼ ਲੁਟੇਰਿਆਂ ਨੇ ਜਿਊਲਰ ਤੋਂ ਲੁੱਟੀ 35 ਲੱਖ ਰੁਪਏ ਦੀ ਨਕਦੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ

  • bibi jagir kaur
  • interview
  • ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
  • ਬੀਬੀ ਜਗੀਰ ਕੌਰ

ਸਿਹਤ ਵਿਭਾਗ ’ਚ ਹੇਰਾਫੇਰੀ ਬਰਦਾਸ਼ਤ ਨਹੀਂ, ਸੇਵਾ ਭਾਵਨਾ ਨਾਲ ਕੰਮ ਕਰਨਾ ਪਵੇਗਾ : ਮੰਤਰੀ ਡਾ. ਬਲਬੀਰ ਸਿੰਘ

NEXT STORY

Stories You May Like

  • bibi roop kaur sandhu reached the akal takht secretariat
    ਜਥੇਦਾਰ ਨਾਲ ਮੁਲਾਕਾਤ ਕਰਨ ਸ੍ਰੀ ਅਕਾਲ ਤਖ਼ਤ ਸਕੱਤਰੇਤ ਪਹੁੰਚੀ ਬੀਬੀ ਰੂਪ ਕੌਰ, ਦਿੱਤਾ ਵੱਡਾ ਬਿਆਨ
  • another major statement from bibi roop kaur
    ਬੀਬੀ ਰੂਪ ਕੌਰ ਦਾ ਇਕ ਹੋਰ ਵੱਡਾ ਬਿਆਨ, ਕਿਹਾ- ਗਲਤ ਪ੍ਰਚਾਰ ਨਾ ਕੀਤਾ ਜਾਵੇ
  • supreme court  central government  metro  trains  passengers
    'ਸਭ ਕੁਝ ਠੱਪ ਨਹੀਂ ਕਰ ਸਕਦੇ...', ਟਰੇਨਾਂ ਰੱਦ ਕਰਨ 'ਤੇ ਸੁਪਰੀਮ ਕੋਰਟ ਨੇ ਕੇਂਦਰ ਨੂੰ ਕਿਹਾ
  • central government approves this major project
    ਕੇਂਦਰ ਸਰਕਾਰ ਨੇ ਵੱਡੇ ਪ੍ਰਾਜੈਕਟ ਨੂੰ ਦਿੱਤੀ ਮਨਜ਼ੂਰੀ, ਇਨ੍ਹਾਂ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ
  • india to bypass pakistani airspace
    ਭਾਰਤ ਨੂੰ ਹੁਣ ਨਹੀਂ ਪਵੇਗੀ ਪਾਕਿਸਤਾਨੀ ਏਅਰਸਪੇਸ ਦੀ ਲੋੜ ! ਨਵੇਂ ਰੂਟ ਬਾਰੇ ਚੱਲ ਰਹੀ ਗੱਲਬਾਤ
  • no proposal to allow stock exchanges to trade in their own shares  sebi
    ਸ਼ੇਅਰ ਬਾਜ਼ਾਰਾਂ ਨੂੰ ਆਪਣੇ ਸ਼ੇਅਰ ’ਚ ਖੁਦ ਕਾਰੋਬਾਰ ਦੀ ਇਜਾਜ਼ਤ ਦੇਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ : ਸੇਬੀ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • women safety
    ਔਰਤਾਂ ’ਤੇ ਪਾਬੰਦੀ ਨਹੀਂ, ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਲੋੜ
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
Trending
Ek Nazar
trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder jhota social media post
      ਗੋਲੀ ਦਾ ਜਵਾਬ ਗੋਲੀ ਨਾਲ ਦੇਵਾਂਗਾ, ਪਰਵਿੰਦਰ ਝੋਟੇ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ...
    • car occupant zira elderly person
      ਪੰਜਾਬ 'ਚ ਫਿਰ ਵੱਡੀ ਵਾਰਦਾਤ, ਕਾਰ ਸਵਾਰਾਂ 'ਚ ਅੰਨ੍ਹੇਵਾਹ ਫਾਇਰਿੰਗ, ਬਜ਼ੁਰਗ ਦੀ...
    • punjab bandh update
      15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਬਾਰੇ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਦਾ...
    • parvinder singh jhota tarun chugh investigation
      ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਤਰੁਣ ਚੁੱਘ ਦਾ ਬਿਆਨ, ਨਿਰਪੱਖ ਜਾਂਚ ਦੀ ਕੀਤੀ...
    • announcement of a holiday on tuesday
      ਮੰਗਲਵਾਰ ਨੂੰ ਵੀ ਛੁੱਟੀ ਦਾ ਐਲਾਨ, ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਕੂਲ, ਕਾਲਜ...
    • tanda police detained waris punjab de leaders
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਟਾਂਡਾ ਪੁਲਸ ਨੇ ਵਾਰਿਸ ਪੰਜਾਬ ਦੇ ਆਗੂਆਂ ਨੂੰ ਕੀਤਾ...
    • accident case
      ਰੰਗ ਦਾ ਭਰਿਆ ਟਰਾਲਾ ਪਲਟਿਆ, ਚਾਲਕ ਦਾ ਬਚਾਅ
    • who did the accused speak to on the phone before opening fire
      'ਗੋਲੀ ਚਲਾਉਣ ਤੋਂ ਪਹਿਲਾਂ ਮੁਲਜ਼ਮ ਨੇ ਕਿਸ ਨਾਲ ਕੀਤੀ ਫੋਨ 'ਤੇ ਗੱਲ? ਝੋਟਾ ਕਤਲ...
    • hooliganism at a petrol pump on jalandhar 120 foot road  two youths beaten up
      ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
    • ludhiana bus clash
      UP ਤੋਂ ਜਲੰਧਰ ਦਾ ਆਖ਼ ਕੇ ਲੁਧਿਆਣੇ ਉਤਾਰੀਆਂ ਸਾਰੀਆਂ ਸਵਾਰੀਆਂ, ਹੋਇਆ ਜ਼ੋਰਦਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +